Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਲ ਮੁਕੰਦ ਸ਼ਰਮਾ ਵੱਲੋਂ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਇੱਕ ਯਾਦਗਾਰੀ ਮੁਲਾਕਾਤ

Bal Mukand Sharma,AAP, Aam Aadmi Party, Aam Aadmi Party Punjab, AAP Punjab, Baba Gurinder Singh Dhillon, Dera Beas

Web Admin

Web Admin

5 Dariya News

ਅੰਮ੍ਰਿਤਸਰ , 10 Feb 2025

Last updated on: Feb 10, 2025, 00:00 IST

ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਡੇਰਾ ਬਿਆਸ ਵਿਖੇ ਇੱਕ ਰੂਹਾਨੀ ਮੁਲਾਕਾਤ ਹੋਈ। ਜਿਸ ਮੁਲਾਕਾਤ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪਰਕਾਸ਼ ਧਾਲੀਵਾਲ, ਪੀ.ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ, ਚੰਡੀਗੜ੍ਹ ਦੇ ਪ੍ਰਧਾਨ ਪਰਵੀਨ ਸੰਧੂ, ਸੁਸਾਇਟੀ ਦੀ ਜਨਰਲ ਸਕੱਤਰ ਰਾਜਦੀਪ ਕੋਰ ਮੁਲਤਾਨੀ, ਨਵਜੋਤ ਸੰਧੂ, ਅਰਸ਼ਦੀਪ ਸਿੰਘ, ਆਸਟਰੇਲੀਆ ਤੋਂ ਆਏ ਵਿੱਦਿਅਕ ਅਦਾਰਿਆਂ ਦੇ ਮਾਲਕ ਗੋਰਵ ਮਲਹੋਤਰਾ ਅਤੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸਨਦੀਪ ਕੋਰ ਸ਼ਾਮਿਲ ਰਹੇ। 

ਇਹਨਾਂ ਸਾਰਿਆਂ ਨੇ ਅੱਜ ਬਾਬਾ ਜੀ ਦੇ ਦਰਸ਼ਨ ਵੀ ਕੀਤੇ ਅਤੇ ਕੁਝ ਬੇਨਤੀਆਂ ਵੀ ਕੀਤੀਆਂ। ਮੁੱਖ ਰੂਪ ਵਿੱਚ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕਮਿਊਨਿਟੀ ਕਿਚਨ ਦੀ ਕਾਰਗੁਜ਼ਾਰੀ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਏ ਜਾਣ ਦੀ ਚਰਚਾ ਕਰਦਿਆਂ ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੁੱਝ ਸੁਝਾਅ ਸਾਂਝੇ ਕੀਤੇ ਕਿ ਹੁਣ ਅਸੀਂ ਨਿਊਟਰੀਸ਼ਨਲ ਸੈਕਿਊਰਿਟੀ ਵੱਲ ਵੱਧ ਰਹੇ ਹਾਂ। 

ਕਮਿਊਨਿਟੀ ਕਿਚਨ ਰਾਹੀਂ ਮਿਲਟ ਬੇਸਡ ਫੂਡ (ਮੋਟਾ ਅਨਾਜ਼) ਜਾਂ ਪੋਸ਼ਟਿਕ ਭੋਜਨ ਨੂੰ ਖਾਸ ਤੌਰ ਤੇ ਆਪਣੇ ਖਾਣੇ ਵਿੱਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲੋਕਾਂ ਦੀ ਸਿਹਤ ਬਿਹਤਰ ਹੋ ਸਕੇ। ਸ਼੍ਰੀ ਸ਼ਰਮਾ ਜੀ ਨੇ ਮੈਡੀਸਨਲ ਅਤੇ ਹਰਬਲ ਪੌਦਿਆਂ ਤੋਂ ਮਸਾਲਿਆਂ ਦਾ ਉਤਪਾਦ ਕਰਕੇ  ਉਹਨਾਂ ਨੂੰ ਆਪਣੇ ਭੋਜਨ ਵਿੱਚ ਸ਼ਾਮਿਲ ਕਰਨ ਲਈ ਸੁਝਾਅ ਰੱਖੇ ਅਤੇ ਸਰਧਾਲੂਆਂ ਨੂੰ ਵੱਧ ਤੋਂ ਵੱਧ ਮਿਲਟ (ਮੋਟੇ ਅਨਾਜ਼) ਬੀਜਣ ਲਈ ਪ੍ਰੇਰਨਾ ਕਰਨ ਲਈ ਬੇਨਤੀ ਕੀਤੀ। 

ਬਾਬਾ ਜੀ ਨੇ ਨਾ ਸਿਰਫ਼ ਇਸ ਸੁਝਾਅ ਤੇ ਸਹਿਮਤੀ ਪ੍ਰਗਟਾਈ ਬਲਕਿ ਇਹ ਵੀ ਕਿਹਾ ਕਿ ਅਜਿਹਾ ਕਰਨ ਨਾਲ ਜਿਥੇ ਝੋਨਾ (ਚਾਵਲ) ਹੇਠ ਰਕਬਾ ਘਟਾ ਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇਗਾ। ਉੱਥੇ ਹੀ ਮਿੱਟੀ ਦੀ ਸਿਹਤ ਵੀ ਬਿਹਤਰ ਹੋਵੇਗੀ। ਇਸ ਤੋਂ ਇਲਾਵਾ ਡੇਰੇ ਵੱਲੋਂ ਪ੍ਰਕਾਸ਼ਿਤ ਖੂਬਸੂਰਤ ਲਿਟਰੇਚਰ ਸਰਕੂਲੇਸ਼ਨ ਵਧਾਉਣ ਵਾਸਤੇ ਬੇਨਤੀ ਕੀਤੀ।

ਇਸੇ ਦੌਰਾਨ ਪੀ.ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ ਚੰਡੀਗੜ੍ਹ (ਮੁਹਾਲੀ) ਦੇ ਪ੍ਰਧਾਨ ਪਰਵੀਨ ਸੰਧੂ ਨੇ ਆਪਣੀ ਹੱਥਲਿਖਤ ਪਲੇਠੀ ਪੁਸਤਕ "ਮਾਂ ਦਾ ਪੁਨਰਜਨਮ" ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਭੇਂਟ ਕੀਤੀ ਅਤੇ ਮਾਂ ਦੀ ਮਹੱਹਤਾ ਵਿੱਚ ਬਾਬਾ ਜੀ ਨੇ ਬਹੁਤ ਹੀ ਸੋਹਣੇ ਸ਼ਬਦਾਂ ਵਿੱਚ ਬਿਆਨ ਫੁਰਮਾਇਆ, ਕਿ ਮਾਂ ਦਾ ਕੋਈ ਬਦਲ ਨਹੀਂ ਹੈ, ਬਾਬਾ ਜੀ ਨੇ ਦੱਸਿਆ ਕਿ ਉਹ ਆਪਣੇ 96 ਵਰੵਿਆਂ ਦੇ ਮਾਤਾ ਜੀ ਨੂੰ ਆਪਣੇ ਨਾਲ ਰੱਖਦੇ ਹਨ। 

ਇਹ ਸਾਰੀ ਮੁਲਾਕਾਤ ਬਹੁਤ ਹੀ ਸੁਖਾਵੇਂ ਅਤੇ ਉਤਸਾਹਜਨਕ ਮਾਹੋਲ ਵਿੱਚ ਸੰਪੰਨ ਹੋਈ। ਬਾਬਾ ਜੀ ਦਾ ਧੰਨਵਾਦ ਕਰਦਿਆਂ ਸ਼ਰਮਾ ਜੀ ਨੇ ਕਿਹਾ ਕਿ ਅਸੀਂ ਆਪਣੀਆਂ ਹੋਰ ਬੇਨਤੀਆਂ ਲੈ ਕੇ ਦੁਬਾਰਾ ਫਿਰ ਆਵਾਂਗੇ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪਰਕਾਸ਼ ਧਾਲੀਵਾਲ ਨੇ ਬਾਬਾ ਜੀ ਦਾ ਕੀਮਤੀ ਸਮਾਂ ਦੇਣ ਲਈ ਖਾਸ ਤੋਰ ਤੇ ਬਾਬਾ ਜੀ ਦਾ ਧੰਨਵਾਦ ਕੀਤਾ।

 

 

Tags: Bal Mukand Sharma , AAP , Aam Aadmi Party , Aam Aadmi Party Punjab , AAP Punjab , Baba Gurinder Singh Dhillon , Dera Beas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD