Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਸ਼ਿਕਾ ਜੈਨ ਨੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ

ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 10 Feb 2025

Last updated on: Feb 10, 2025, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਡੀ-ਸਿਲਟਿੰਗ/ਮਾਈਨਿੰਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਰੱਖਣ ਅਤੇ ਸਥਾਨਕ ਲੋਕਾਂ ਨੂੰ ਸੂਚਿਤ ਕਰਨ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਦਿੱਤੇ ਗਏ ਠੇਕੇ ਬਾਰੇ 'ਪਬਲਿਕ ਡੋਮੇਨ' ਵਿੱਚ ਸਾਰੀ ਜਾਣਕਾਰੀ ਸਾਫ਼ ਤੇ ਸਪੱਸ਼ਟ ਹੋਣੀ ਚਾਹੀਦੀ ਹੈ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੁਲਿਸ, ਪ੍ਰਸ਼ਾਸਨਿਕ ਅਤੇ ਮਾਈਨਿੰਗ ਅਧਿਕਾਰੀਆਂ ਦੀ ਮੀਟਿੰਗ ਲੈਂਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਪੁਲਿਸ ਹਮਰੁਤਬਾ ਅਤੇ ਮਾਈਨਿੰਗ ਅਧਿਕਾਰੀਆਂ ਦੇ ਸੰਪਰਕ ਵਿੱਚ ਰਹਿ ਕੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਤੀ ਤਾਂ ਜੋ ਅਜਿਹੀ ਕੋਈ ਗਤੀਵਿਧੀ ਨਾ ਹੋਵੇ। ਉਨ੍ਹਾਂ ਉਪ ਮੰਡਲ ਮੈਜਿਸਟ੍ਰੇਟ ਡੇਰਾਬੱਸੀ ਅਮਿਤ ਗੁਪਤਾ ਨੂੰ ਬਨੂੜ ਵੀਅਰ ਡੀ-ਸਿਲਟਿੰਗ ਵਾਲੀ ਥਾਂ 'ਤੇ ਨਿਯਮਿਤ ਸਮੇਂ 'ਤੇ ਤਹਿਸੀਲਦਾਰ ਅਤੇ ਪਟਵਾਰੀ ਭੇਜ ਕੇ ਚੈਕਿੰਗ ਕਰਦੇ ਰਹਿਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਨੇ ਡਰੇਨੇਜ-ਕਮ-ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਠੇਕੇਦਾਰ ਨੂੰ ਹੋਰ ਡੀ-ਸਿਲਟਿੰਗ ਸਾਈਟਾਂ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਸਬੰਧਿਤ ਦੀ ਜਾਣਕਾਰੀ ਸਥਾਨਕ ਐਸ ਡੀ ਐਮ ਅਤੇ ਪੁਲਿਸ ਨਾਲ ਬਿਨਾਂ ਕਿਸੇ ਦੇਰੀ ਦੇ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਦੇ ਕੰਮਕਾਜ 'ਤੇ ਨਿਯਮਤ ਨਿਗਰਾਨੀ ਰੱਖੀ ਜਾ ਸਕੇ।ਮਾਈਨਿੰਗ ਅਫ਼ਸਰਾਂ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ ਸਿਰਫ਼ ਇੱਕ ਹੀ ਡੀ-ਸਿਲਟਿੰਗ ਸਾਈਟ ਬਨੂੜ ਵੀਅਰ ਚਾਲੂ ਹੈ ਅਤੇ ਇਸ ਤੋਂ ਇਲਾਵਾ ਐਸ.ਏ.ਨਗਰ ਜ਼ਿਲ੍ਹੇ ਵਿੱਚ ਵਿਭਾਗ ਦੀ ਕੋਈ ਵੀ ਡੀ-ਸਿਲਟਿੰਗ ਸਾਈਟ ਜਾਂ ਮਾਈਨਿੰਗ ਸਾਈਟ ਮੌਜੂਦ ਨਹੀਂ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਗੈਰ-ਕਾਨੂੰਨੀ ਸਾਈਟ ਸਾਹਮਣੇ ਆਉਂਦੀ ਹੈ ਤਾਂ ਉਹ ਤੁਰੰਤ ਐਫਆਈਆਰ ਦਰਜ ਕਰਵਾਉਣ ਲਈ ਪੁਲਿਸ ਦੇ ਧਿਆਨ ਵਿੱਚ ਲਿਆਉਣਗੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਬਨੂੜ ਵੀਅਰਸਾਈਟ 'ਤੇ ਵੀ ਰੈਗੂਲਰ ਰਾਤ ਦੀ ਗਸ਼ਤ ਜਾਰੀ ਰੱਖਣ। ਇਸ ਸਾਈਟ ਦਾ ਸੰਚਾਲਨ ਮਾਈਨਿੰਗ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਤੇ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਹੇਠ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਕੀਤਾ ਜਾਵੇਗਾ।  

ਉਨ੍ਹਾਂ ਕਿਹਾ ਕਿ ਇਸ ਚੱਲ ਰਹੀ ਸਾਈਟ ਨਾਲ ਸਬੰਧਤ ਹਰ ਚੀਜ਼ ਪੁਲਿਸ, ਪ੍ਰਸ਼ਾਸਨ ਤੇ ਲੋਕਾਂ ਨੂੰ ਪਾਰਦਰਸ਼ੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਮਾਈਨਿੰਗ ਅਧਿਕਾਰੀਆਂ ਨੂੰ ਸਾਈਟ ਦੀ ਲੰਬਾਈ, ਚੌੜਾਈ ਅਤੇ ਡੂੰਘਾਈ ਬਾਰੇ ਵੀ ਸਪਸ਼ਟ ਜਾਣਕਾਰੀ ਰੱਖਣ ਲਈ ਕਿਹਾ ਜਿਸ ਤੇ  ਕਾਰਜਕਾਰੀ ਇੰਜੀਨੀਅਰ ਡਰੇਨੇਜ-ਕਮ-ਮਾਈਨਜ਼ ਅਤੇ ਭੂ-ਵਿਗਿਆਨ, ਆਕਾਸ਼ ਨੇ ਭਰੋਸਾ ਦਿਵਾਇਆ ਕਿ ਇਸ ਸਾਈਟ ਦੀ  ਕੇ ਐਮ ਐਲ ਫਾਈਲ ਵਿੱਚ ਸਾਈਟ ਬਾਰੇ ਸਾਰਾ ਡਾਟਾ ਹੈ।

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ, ਐਸ.ਡੀ.ਐਮ ਖਰੜ ਗੁਰਮੰਦਰ ਸਿੰਘ, ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ, ਡੀ.ਆਰ.ਓ. ਡਾ.ਅਮਨਦੀਪ ਚਾਵਲਾ, ਈ.ਓ. ਜ਼ੀਰਕਪੁਰ ਅਸ਼ੋਕ ਕੁਮਾਰ ਪਠਾਰੀਆ, ਈ.ਓ ਡੇਰਾਬੱਸੀ ਵਿਜੇ ਜਿੰਦਲ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD