Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ 'ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 10 Feb 2025

Last updated on: Feb 10, 2025, 00:00 IST

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ ਪਾਣੀ ਦੀ ਨਿਕਾਸੀ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ ਤਾਂਕਿ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਗੁਜ਼ਾਰੀ ਪ੍ਰਭਾਵਿਤ ਨਾ ਹੋਵੇ।

ਮੀਟਿੰਗ ਦੌਰਾਨ ਸਥਾਨਕ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ  ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੀ ਕਿਸੇ ਵੀ ਇੰਡਸਟਰੀ ਜਾਂ ਵਿਅੱਕਤੀ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤਾ ਕਿ ਜਿਹੜੀਆਂ ਫੈਕਟਰੀਆਂ ਜਾਂ ਯੂਨਿਟ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਹੋਵੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇੱਕ ਜੁਆਇੰਟ ਟੀਮ ਦਾ ਗਠਨ ਕਰੇ ਜਿਸ ਵਿੱਚ ਨਗਰ ਨਿਗਮ ਲੁਧਿਆਣਾ ਦੇ ਵੀ ਅਧਿਕਾਰੀ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਇਹ ਜੁਆਇੰਟ ਟੀਮ ਰੋਜ਼ਾਨਾ ਚੈਕ ਕਰਨਗੇ ਕਿ ਸੀਵਰੇਜ ਟਰੀਟਮੈਂਟ ਪਲਾਂਟ ਕਿਸ ਸਮੇਂ ਦੁਸ਼ਿਤ ਹੂੰਦਾਂ ਹੈ ਅਤੇ ਇਸ ਨੂੰ ਪ੍ਰਦੂਸ਼ਿਤ ਕਰਨ ਲਈ ਕਿਹੜੇ ਸਰੋਤ ਜ਼ਿੰਮੇਵਾਰ ਹਨ।  

ਉਨ੍ਹਾਂ ਕਿਹਾ ਕਿ ਇਸਦੀ ਮੁਕੰਮਲ ਰਿਪੋਰਟ ਤਿਆਰ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੀ ਕਾਮਯਾਬੀ ਲਈ ਸਰਕਾਰ, ਪ੍ਰਸ਼ਾਸਨ ਅਤੇ ਜਨਤਾ ਨੂੰ ਮਿਲਕੇ ਕੰਮ ਕਰਨਾ ਹੋਵੇਗਾ।

ਇਸ ਮੌਕੇ 'ਤੇ ਬੈਠਕ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਾਇੰਸ ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਦੇ ਪ੍ਰਬੰਧਕੀ ਸਕੱਤਰ ਪ੍ਰਿਯਾਂਕ ਭਾਰਤੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ ਆਦਰਸ਼ ਪਾਲ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ. ਦੀਪਤੀ ਉੱਪਲ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD