Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਲਾਬ ਚੰਦ ਕਟਾਰੀਆ ਨੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਸਹੁੰ ਚੁਕਾਈ

Gulab Chand Kataria, Governor of Punjab, Punjab Governor, Punjab Raj Bhavan,Advocate Harpreet Sandhu, Pooja Gupta, State Information Commissioners

Web Admin

Web Admin

5 Dariya News

ਚੰਡੀਗੜ੍ਹ , 11 Feb 2025

Last updated on: Feb 11, 2025, 00:00 IST

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ। 

ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਸ੍ਰੀ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਟ੍ਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਸ੍ਰੀਮਤੀ ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। 

ਉਨ੍ਹਾਂ ਦੀ ਅਕਾਦਮਿਕ ਉੱਤਮਤਾ ਅਤੇ ਸਮਾਜਿਕ ਭਲਾਈ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ 'ਤੇ ਨੋਟੀਫਾਈ ਕੀਤਾ ਗਿਆ ਸੀ। 

ਉਨ੍ਹਾਂ ਦੀਆਂ ਨਿਯੁਕਤੀਆਂ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

 

Tags: Gulab Chand Kataria , Governor of Punjab , Punjab Governor , Punjab Raj Bhavan , Advocate Harpreet Sandhu , Pooja Gupta , State Information Commissioners

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD