Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ.ਬੀ.ਦੀ ਬਿਮਾਰੀ ਦੇ ਖਾਤਮੇ ਲਈ ਹਰ ਵਿਅਕਤੀ ਨੂੰ ਜਾਗਰੂਕ ਹੋਣ ਦੀ ਲੋੜ : ਵਿਨੀਤ ਕੁਮਾਰ

ਟੀ.ਬੀ. ਮਰੀਜਾਂ ਦੀ ਸਕਰੀਨਿੰਗ ਵਿੱਚ ਫਰੀਦਕੋਟ ਪੰਜਾਬ ਭਰ ਵਿੱਚੋਂ ਦੂਜੇ ਨੰਬਰ ਤੇ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 11 Feb 2025

Last updated on: Feb 11, 2025, 00:00 IST

ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਸਬੰਧੀ ਰੀਵਿਯੂ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀ.ਬੀ. ਦੀ ਬਿਮਾਰੀ ਤੋਂ ਬਚਣ ਅਤੇ ਮੁਫਤ ਇਲਾਜ ਸਬੰਧੀ ਪਿੰਡ ਪੱਧਰ ਤੱਕ ਹਰ ਘਰ ਤੱਕ ਹਰ ਵਿਅਕਤੀ ਨੂੰ ਜਾਗਰੂਕ ਕਰਨ ਦੀ ਲੋੜ ਹੈ। 

ਉਹਨਾਂ ਕਿਹਾ ਕਿ ਇਸ ਮੁਹਿੰਮ ਨੂੰ ਮਜਬੂਤ ਕਰਨ ਲਈ ਉਹ ਲੋੜੀਂਦੇ ਸਾਜੋ ਸਮਾਨ ਜਾਂ ਉਪਕਰਣਾਂ ਦੀ ਲੋੜ ਨੂੰ ਰੈਡ ਕਰਾਸ ਦੇ ਫੰਡਾਂ ਵਿੱਚੋਂ ਪੂਰਾ ਕਰਨ ਲਈ ਤਿਆਰ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਟੀ.ਬੀ. ਦੇ ਖਾਤਮੇ ਵਿੱਚ ਯੋਗਦਾਨ ਸਬੰਧੀ ਪ੍ਰਣ ਲਿਆ।

ਇਸ ਜਾਗਰੂਕਤਾ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ 7 ਦਸੰਬਰ 2024 ਨੂੰ ਸ਼ੁਰੂ ਕੀਤੀ ਗਈ ਹੈ ਅਤੇ 24 ਮਾਰਚ 2025 ਵਿਸ਼ਵ ਟੀਬੀ ਦਿਵਸ ਤੱਕ ਚੱਲੇਗੀ। ਇਸ ਮੁਹਿੰਮ ਦਾ ਮੁੱਖ ਮਕਸਦ ਟੀਬੀ ਪ੍ਰਤਿ ਆਮ ਲੋਕਾਂ ਨੂੰ ਜਾਗਰੂਕ ਕਰਨਾ, ਉਹਨਾਂ ਦੀ ਸਕਰੀਨੰਗ ਕਰਕੇ ਮੁਫਤ ਇਲਾਜ ਕਰਕੇ ਦੇਸ਼ ਨੂੰ ਟੀਬੀ ਮੁਕਤ ਬਣਾਉਣਾ ਹੈ ਤਾਂ ਜੋ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ 2018 ਵਿੱਚ ਸ਼ੁਰੂ ਕੀਤੇ ਟੀਬੀ ਮੁਕਤ ਭਾਰਤ ਅਭਿਆਨ ਨੂੰ ਸੰਪੂਰਨ ਕੀਤਾ ਜਾ ਸਕੇ।

 ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਦੋ ਹਫਤੇ ਤੋਂ ਵੱਧ ਖੰਘ, ਬੁਖਾਰ, ਪਸੀਨਾ ਆਉਂਦਾ ਹੈ ਜਾਂ ਭਾਰ ਘਟ ਰਿਹਾ ਹੈ ਉਹ ਤੁਰੰਤ ਜਿਲਾ ਹਸਪਤਾਲ ਫਰੀਦਕੋਟ, ਕੋਟਕਪੂਰਾ, ਜੈਤੋ, ਸਦਿਕ ਅਤੇ ਬਾਜਾਖਾਨਾ ਅਤੇ ਮੈਡੀਕਲ ਕਾਲਜ ਫਰੀਦਕੋਟ ਵਿਖੇ ਆਪਣੀ ਮੁਫਤ ਜਾਂਚ ਕਰਵਾ ਸਕਦਾ ਹੈ, ਜਿਥੇ ਉਹਨਾਂ ਦੇ ਮੁਫਤ ਵਿੱਚ ਟੈਸਟ, ਮੁਫਤ ਐਕਸਰੇ ਕੀਤੇ ਜਾਣਗੇ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ । ਉਹਨਾਂ ਦੱਸਿਆ ਕਿ ਟੀਬੀ ਦੇ ਮਰੀਜਾਂ ਨੂੰ ਨਿਸ਼ਚੈ ਪ੍ਰੌਗਰਾਮ ਤਹਿਤ ਹਰ ਮਹੀਨੇ ਰਾਸ਼ਨ ਵੀ ਮੁਫਤ ਦਿੱਤਾ ਜਾਂਦਾ ਹੈ।

ਜਿਲਾ ਟੀਬੀ ਪ੍ਰੌਗਰਾਮ ਅਫਸਰ ਡਾ. ਲੀਨਾ ਚੋਪੜਾ ਭੱਲਾ ਨੇ ਦੱਸਿਆ ਕਿ ਟੀ.ਬੀ. ਦੀ ਸਕਰੀਨਿੰਗ ਵਿੱਚ ਫਰੀਦਕੋਟ ਜਿਲਾ ਪੰਜਾਬ ਭਰ ਵਿੱਚ ਦੂਜੇ ਨੰਬਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਤੌਰ ਤੇ ਫਰੀਦਕੋਟ ਜਿਲੇ ਦੀਆਂ ਸਲੱਮ ਬਸਤੀਆਂ, ਭੱਠਿਆਂ, ਫੈਕਟਰੀਆਂ ਆਦਿ ਦੇ ਲੋਕਾਂ ਦੀ ਟੀਬੀ ਸਬੰਧੀ ਜਾਂਚ ਕੀਤੀ ਜਾ ਰਿਹਾ ਹੈ ਅਤੇ ਮਰੀਜਾਂ ਦਾ ਮੁਫਤ ਇਲਾਜ ਮੁਫਤ ਇਲਾਜ ਕੀਤਾ ਜਾ ਰਿਹਾ ਹੈ। 

ਇਸਦੇ ਨਾਲ ਹੀ ਪੋਸਟਰਾਂ, ਬੈਨਰਾਂ ਤੋਂ ਬਿਨਾਂ ਪਿੰਡਾਂ ਵਿੱਚ ਅਤੇ ਸਕੂਲਾਂ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਟੀਬੀ ਦੇ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਇਲਾਜ ਸ਼ੁਰੂ ਕੀਤਾ ਜਾਵੇ ਅਤੇ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਨੇ ਦੱਸਿਆ ਕਿ ਟੀ.ਬੀ. ਬਿਮਾਰੀ ਸਬੰਧੀ ਦਵਾਈਆਂ ਦੀ ਕੋਈ ਕਮੀ ਨਹੀਂ ਹੈ।    

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੁਮਾਰ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਿਜੋਰਾ, ਐਸ.ਐਮ.ੳ. ਡਾ. ਪਰਮਜੀਤ ਸਿੰਘ ਬਰਾੜ, ਐਸ.ਐਮ.ੳ. ਡਾ. ਰਾਜੀਵ ਭੰਡਾਰੀ, ਜਿਲਾ ਟੀ.ਬੀ. ਅਫਸਰ ਡਾ. ਲੀਨਾ ਚੋਪੜਾ ਭੱਲਾ, ਜਿਲਾ ਟੀਕਾਕਰਣ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ, ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਸਿੰਘ ਕੈਂਥ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਅਤੇ ਸਟਾਫ ਹਾਜਰ ਸੀ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD