Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜੇਸ਼ ਤ੍ਰਿਪਾਠੀ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 Feb 2025

Last updated on: Feb 11, 2025, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਸਬਸਿਡੀ ’ਤੇ ਦਿੱਤੀਆਂ ਜਾਂਦੀਆਂ ਮਸ਼ੀਨਾਂ, ਨਦੀਨਾਂ ਸਬੰਧੀ,  ਕਿਸਾਨਾਂ ਨਾਲ ਸਬੰਧਤ ਦੁਰਘਟਨਾਵਾਂ, ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ, ਮਸ਼ੀਨਾਂ ਦੀ ਵੰਡ, ਮਸ਼ੀਨਾਂ ਦੀ ਰੈੱਡ ਐਂਟਰੀ ਅਤੇ ਵਿਭਾਗ ਨਾਲ ਸਬੰਧਤ ਕੇਸਾਂ ਬਾਰੇ ਜਾਇਜਾ ਲਿਆ।

ਇਸ ਮੌਕੇ ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਐਨ.ਕੋਰਡ ਕਮੇਟੀ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਬੁਰੀ ਅਲਾਮਤ ਤੋਂ ਲੋਕਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਸਬੰਧੀ ਸਖ਼ਤ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਨੋਜਵਾਨ ਪੀੜ੍ਹੀ ਨੂੰ ਇਸ ਤੋਂ ਬਚਾਇਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਖੇਡ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦਾ ਧਿਆਨ ਨਸ਼ਿਆਂ ਵੱਲ ਨਾ ਜਾਵੇ।

ਇਸ ਮੌਕੇ ਉਨ੍ਹਾਂ ‘ਹਿੱਟ ਐਂਡ ਰਨ ਕਲੇਮ ਸੈਂਟਲਮੈਂਟ’ ਕੇਸ ਵਿੱਚ ਸੜਕ ਹਾਦਸੇ ਵਿੱਚ ਲੱਗੀਆਂ ਸੱਟਾਂ ਜਾਂ ਹੋਰ ਜਾਨੀ ਮਾਲੀ ਨੁਕਸਾਨ ਲਈ ਬੀਮਾ ਕੰਪਨੀ ਤੋਂ ਮੁਆਵਜੇ ਸਬੰਧੀ ਵਿਚਾਰ ਚਰਚਾ ਵੀ ਕੀਤੀ ਗਈ, ਤਾਂ ਜੋ ਪੀੜ੍ਹਤ ਵਿਅਕਤੀ ਨੂੰ ਬਣਦੀ ਰਾਸ਼ੀ ਜਾਂ ਹੋਰ ਲਾਭ ਪ੍ਰਾਪਤ ਹੋ ਸਕਣ। ਸਿਹਤ ਵਿਭਾਗ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸਬੰਧਤ ਵਿਭਾਗ ਅਧੀਨ ਸਿਹਤ ਸੁਸਾਇਟੀ, ਆਯੁਸ਼ਮਾਨ ਭਾਰਤ ਬੀਮਾ ਯੋਜਨਾ, ਅਪੰਗਤਾ ਸਰਟੀਫਿਕੇਟ, ਕੈਂਸਰ ਇਲਾਜ ਆਦਿ ਸਕੀਮਾਂ ਸਬੰਧੀ ਜਾਇਜਾ ਲਿਆ ਗਿਆ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਜਾਗਰੂਕ ਕਰਨ ਲਈ ਵੀ ਹਦਾਇਤਾਂ ਕੀਤੀਆਂ ਗਈਆਂ।

ਉਨ੍ਹਾਂ ‘ਬੇਟੀ ਬਚਾਓ ਬੇਟੀ ਪੜਾਓ ਸਕੀਮ’ ਅਧੀਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਪੋਸ਼ਣ ਅਭਿਆਨ, ਆਂਗਣਵਾੜੀ ਸੈਂਟਰਾਂ ਦੇ ਕੰਮ ਸਬੰਧੀ, ਸਟਾਫ਼ ਦੀ ਭਰਤੀ ਸਬੰਧੀ, ਪੈਨਸ਼ਨ ਕੇਸਾਂ ਸਬੰਧੀ, ਸ਼ਗਨ ਸਕੀਮ ਤੋਂ ਇਲਾਵਾ ਬੱਚਿਆਂ ਅਤੇ ਔਰਤਾਂ ਨਾਲ ਸਬੰਧਤ ਸਕੀਮਾਂ ਬਾਰੇ ਵੀ ਜਾਇਜਾ ਵੀ ਲਿਆ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਐਨ.ਜੀ.ਓਜ਼. ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ `ਚ ਤੇਜ਼ੀ ਲਿਆਉਣਾ ਹੈ।   

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD