Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੇ 406 ਨਾਗਰਿਕ-ਕੇਂਦ੍ਰਿਤ ਸੇਵਾਵਾਂ ਤੱਕ ਘਰ-ਘਰ ਪਹੁੰਚ ਦਾ ਵਿਸਤਾਰ ਕੀਤਾ

ਡੀਸੀ ਆਸ਼ਿਕਾ ਜੈਨ ਨੇ ਨਾਗਰਿਕਾਂ ਨੂੰ ਸਿਟੀਜ਼ਨ ਸੈਂਟਰਿਕ ਸੇਵਾਵਾਂ ਦਾ ਲਾਭ 'ਡੋਰ ਸਟੈਪ ਡਿਲੀਵਰੀ' ਰਾਹੀਂ ਪ੍ਰਾਪਤ ਕਰਨ ਲਈ ਅਪੀਲ ਕੀਤੀ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 11 Feb 2025

Last updated on: Feb 11, 2025, 00:00 IST

ਰਾਜ ਦੇ ਨਾਗਰਿਕਾਂ ਲਈ ਪ੍ਰਸ਼ਾਸਨਿਕ ਅਤੇ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਵਧਾਉਣ ਲਈ, 'ਡੋਰ ਸਟੈਪ ਡਿਲੀਵਰੀ' (ਘਰ ਜਾ ਕੇ ਸੇਵਾਵਾਂ ਦੇਣ) ਨਾਗਰਿਕ ਕੇਂਦਰਿਤ ਸੇਵਾਵਾਂ ਦੇ ਦਾਇਰੇ ਨੂੰ 43 ਤੋਂ ਵਧਾ ਕੇ 406 ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਕੀਤੀ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਤਹਿਤ ਸ਼ੁਰੂ ਕੀਤੀਆਂ ਮੌਜੂਦਾ 43 ਸੇਵਾਵਾਂ ਦੀ ਨਿਰੰਤਰਤਾ ਵਿੱਚ 363 ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸ਼ਾਮਲ ਕਰਕੇ, ਲੋਕਾਂ ਨੂੰ 406 ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ਤੇ ਜਾ ਕੇ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ 406 ਸੇਵਾਵਾਂ ਦੀ 'ਡੋਰ ਸਟੈਪ ਡਿਲੀਵਰੀ' ਦੀ ਪੇਸ਼ਕਸ਼ ਦੀ ਇਸ ਪਹਿਲਕਦਮੀ ਵਿੱਚ ਡਰਾਈਵਿੰਗ ਲਾਇਸੈਂਸ, ਪੁਲਿਸ ਵੈਰੀਫਿਕੇਸ਼ਨ ਅਤੇ ਪਾਸਪੋਰਟ ਅਰਜ਼ੀਆਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦਸੰਬਰ 2023 ਵਿੱਚ ਟੋਲ ਫ੍ਰੀ ਨੰਬਰ 1076 ਡਾਇਲ ਕਰਕੇ ਘਰ ਬੈਠੇ ਹੀ 43 ਸੇਵਾਵਾਂ ਪ੍ਰਾਪਤ ਕਰਨ ਦੀ ਸ਼ੁਰੂਆਤ ਕੀਤੀ ਗਈ ਸੀ। 

ਹੁਣ 363 ਹੋਰ ਸੇਵਾਵਾਂ ਜੁੜਨ ਨਾਲ ਕੁੱਲ ਗਿਣਤੀ 406 ਹੋ ਗਈ ਹੈ ਜੋ 29 ਪ੍ਰਮੁੱਖ ਸਰਕਾਰੀ ਵਿਭਾਗਾਂ ਨੂੰ ਕਵਰ ਕਰਨਗੀਆਂ।   ਹੁਣ ਉਪਲਬਧ ਸੇਵਾਵਾਂ ਵਿੱਚ ਡਰਾਈਵਿੰਗ ਲਾਇਸੰਸ, ਪਾਸਪੋਰਟ ਐਪਲੀਕੇਸ਼ਨ, ਪੁਲਿਸ ਵੈਰੀਫਿਕੇਸ਼ਨ, ਯੂਟਿਲਟੀ ਕਨੈਕਸ਼ਨ, ਜ਼ਿਲ੍ਹਾ ਅਥਾਰਟੀਆਂ ਤੋਂ ਐਨ ਓ ਸੀ, ਕਿਰਾਏਦਾਰ ਤਸਦੀਕ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ 363 ਹੋਰ ਸੇਵਾਵਾਂ ਨੂੰ ਜੋੜਨਾ ਇਸ ਸਕੀਮ ਦੀ ਪਹੁੰਚ ਨੂੰ ਹੋਰ ਵਿਸ਼ਾਲ ਕਰਦੇ ਹੋਏ ਇਹ ਯਕੀਨੀ ਬਣਾਉਂਦਾ ਹੈ ਕਿ ਜ਼ਰੂਰੀ ਸਰਕਾਰੀ ਸੇਵਾਵਾਂ ਬੇਲੋੜੀ ਦੇਰੀ ਜਾਂ ਕਾਗਜ਼ੀ ਕਾਰਵਾਈ ਤੋਂ ਬਿਨਾਂ ਪ੍ਰਦਾਨ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੋਰ ਸਟੈਪ ਡਿਲੀਵਰੀ (ਡਾਇਲ 1076) ਰਾਹੀਂ ਜ਼ਿਲ੍ਹੇ ਚ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 3248 ਨਾਗਰਿਕ ਕੇਂਦਰਿਤ ਸੇਵਾਵਾਂ ਦੀਆਂ ਬੇਨਤੀਆਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਨਵੀਂ ਪਹਿਲਕਦਮੀ ਨੇ ਨ ਕੇਵਲ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਪਰੇਸ਼ਾਨੀ ਤੋਂ ਬਚਣ ਦੇ ਯੋਗ ਬਣਾਇਆ ਹੈ, ਸਗੋਂ ਉਨ੍ਹਾਂ ਦੇ ਦਸਤਾਵੇਜ਼ ਸਿੱਧੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਏ ਜਾਣ  ਦਾ ਰਾਹ ਖੋਲ੍ਹਿਆ ਹੈ। ਉਨ੍ਹਾਂ ਕਿਹਾ ਕਿ ਈ-ਸਟੈਂਪ ਅਤੇ ਆਧਾਰ ਕਾਰਡ ਸੇਵਾਵਾਂ ਨੂੰ ਛੱਡ ਕੇ, ਸੇਵਾ ਕੇਂਦਰ ਰਾਹੀਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ, ਇਸ ਨਵੀਂ ਪਹਿਲਕਦਮੀ ਤਹਿਤ ਨਾਗਰਿਕਾਂ ਦੇ ਘਰ ਤੱਕ ਉਪਲਬਧ ਹੋਣਗੀਆਂ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD