Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀਜੀਸੀ ਝੰਜੇੜੀ ਨੇ ਆਈਕੇਜੀਪੀਟੀਯੂ ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ 2025 ਦੀ ਮੇਜ਼ਬਾਨੀ ਕੀਤੀ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, IK Gujral Punjab Technical University, IKGPTU

Web Admin

Web Admin

5 Dariya News

ਮੋਹਾਲੀ , 11 Feb 2025

Last updated on: Feb 11, 2025, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਝੰਜੇੜੀ, ਮੋਹਾਲੀ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ 2025 ਦੀ ਮੇਜ਼ਬਾਨੀ  ਕੀਤੀ। ਇਸ ਪ੍ਰਤੀਯੋਗਤਾ ਵਿਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸਬੰਧਿਤ 22 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। 

ਇਸ ਮੁਕਾਬਲੇ ਦੌਰਾਨ ਲੜਕਿਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ, ਟੀਮ ਵਰਕ ਅਤੇ ਖੇਡ ਭਾਵਨਾ ਦਾ ਮਾਹੌਲ ਵੇਖਣ ਨੂੰ ਮਿਲਿਆ। ਜਦ ਕਿ ਡੀ.ਏ.ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਜਲੰਧਰ; ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਨਿਸਟ੍ਰੇਸ਼ਨ, ਲਾਂਡਰਾਂ; ਰਾਏ ਬਹਾਦਰ ਇੰਦਰ ਸਿੰਘ ਮਾਨ ਸਿੰਘ ਇੰਜੀਨੀਅਰਿੰਗ ਕਾਲਜ, ਹੁਸ਼ਿਆਰਪੁਰ; ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ; ਅਤੇ ਹੋਰ ਕਈ ਸੰਸਥਾਵਾਂ ਦੀਆਂ ਟੀਮਾਂ ਨੇ ਰੋਮਾਂਚਕ ਪ੍ਰਦਰਸ਼ਨ ਕੀਤੇ, ਜਿਸ ਨਾਲ ਦਰਸ਼ਕਾਂ ਦੀ ਰੁਚੀ ਬਣੀ ਰਹੀ। 

ਉਦਘਾਟਨ ਸਮਾਗਮ ਦੌਰਾਨ, ਸੀ ਜੀ ਸੀ ਝੰਜੇੜੀ, ਮੋਹਾਲੀ ਦੀ ਮੈਨੇਜਮੈਂਟ ਨੇ ਸਾਰੇ ਖਿਡਾਰੀਆਂ ਅਤੇ ਨੁਮਾਇੰਦਿਆਂ ਦਾ ਸਵਾਗਤ ਕੀਤਾ ਅਤੇ ਕੈਂਪਸ ਵਿਚ ਖੇਡਾਂ ਦੇ ਮਾਧਿਅਮ ਨਾਲ ਸਮੁੱਚੇ ਵਿਦਿਆਰਥੀ ਵਿਕਾਸ ਦੇ ਰਾਹ ਨੂੰ ਚਿਤਰਿਆ। ਇਸ ਦੌਰਾਨ ਦੋ ਦਿਨਾਂ ਮੁਕਾਬਲਿਆਂ ਦੌਰਾਨ ਬੇਹੱਦ ਰੁਮਾਂਚਿਤ ਮੁਕਾਬਲੇ ਵੇਖਣ ਨੂੰ ਮਿਲੇ। 

ਨਾਕ ਆਉਟ ਮੈਚ ਲੜਕਿਆਂ ਦੇ ਮੁਕਾਬਲਿਆਂ ਵਿਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਲਾਇਲਪੁਰ ਖ਼ਾਲਸਾ ਕਾਲਜ ਆਫ਼ ਟੈਕਨੌਲੋਜੀ ਐਂਡ ਕਾਮਰਸ ਨੂੰ 2-0 ਨਾਲ ਹਰਾਇਆ। ਇੰਡੋ ਗਲੋਬਲ ਕਾਲਜ, ਅਭਿਪੁਰ ਨੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਬਨੂੜ ਨੂੰ 2-1 ਨਾਲ ਹਰਾਇਆ। 

ਚੰਡੀਗੜ੍ਹ ਇੰਜੀਨੀਅਰਿੰਗ ਕਾਲਜ, ਝੰਜੇੜੀ ਨੇ ਡੇਵਿਯਟ ਜਲੰਧਰ ਨੂੰ 2-1 ਨਾਲ ਹਰਾਇਆ। ਚੰਡੀਗੜ੍ਹ ਬਿਜ਼ਨਸ ਸਕੂਲ, ਝੰਜੇੜੀ ਨੇ ਗੁਰੂ ਤੇਗ ਬਹਾਦਰ ਮੈਮੋਰੀਅਲ ਟੈਕਨੀਕਲ ਇੰਸਟੀਚਿਊਟ, ਦਾਖਾ  ਨੂੰ 2-0 ਨਾਲ ਹਰਾਇਆ। ਚੰਡੀਗੜ੍ਹ ਇੰਜੀਨੀਅਰਿੰਗ ਕਾਲਜ, ਲਾਂਡਰਾਂ ਨੇ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਨੂੰ 2-0 ਨਾਲ ਹਰਾਇਆ। 

ਚੰਡੀਗੜ੍ਹ ਇੰਜੀਨੀਅਰਿੰਗ ਕਾਲਜ, ਲਾਂਡਰਾਂ ਨੇ ਇੰਡੋ ਗਲੋਬਲ ਕਾਲਜ, ਅਭਿਪੁਰ ਨੂੰ 2-0 ਨਾਲ ਹਰਾਇਆ। ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੂੰ 2-1 ਨਾਲ ਹਰਾਇਆ। ਚੰਡੀਗੜ੍ਹ ਇੰਜੀਨੀਅਰਿੰਗ ਕਾਲਜ, ਲਾਂਡਰਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ, ਲੁਧਿਆਣਾ ਨੂੰ 2-0 ਨਾਲ ਹਰਾਇਆ। 

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਨੇ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਭੱਦਲ ਨੂੰ 2-0 ਨਾਲ ਹਰਾਇਆ। ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ, ਲਾਂਡਰਾਂ ਨੇ ਸ੍ਰੀ ਸਾਈ ਕਾਲਜ ਆਫ਼ ਫਾਰਮੇਸੀ, ਬੱਧਨੀ ਕਲਾਂ 2-0 ਨਾਲ ਹਰਾਇਆ। ਚੰਡੀਗੜ੍ਹ ਬਿਜ਼ਨਸ ਸਕੂਲ, ਝੰਜੇੜੀ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ, ਲਾਂਡਰਾਂ ਨੂੰ 2-1 ਨਾਲ ਹਰਾਇਆ।

ਇਸੇ ਤਰਾਂ ਲੜਕਿਆਂ ਦੇ ਲੀਗ ਮੈਚ ਵਿਚ ਚੰਡੀਗੜ੍ਹ ਇੰਜੀਨੀਅਰਿੰਗ ਕਾਲਜ, ਲਾਂਡਰਾਂ ਨੇ ਚੰਡੀਗੜ੍ਹ ਇੰਜੀਨੀਅਰਿੰਗ ਕਾਲਜ, ਝੰਜੇੜੀ ਨੂੰ 2-1 ਨਾਲ ਹਰਾਇਆ। ਚੰਡੀਗੜ੍ਹ ਬਿਜ਼ਨਸ ਸਕੂਲ, ਝੰਜੇੜੀ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਨੂੰ 2-0 ਨਾਲ ਹਰਾਇਆ।ਚੰਡੀਗੜ੍ਹ ਇੰਜੀਨੀਅਰਿੰਗ ਕਾਲਜ, ਲਾਂਡਰਾਂ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ 2-0 ਨਾਲ ਹਰਾ ਦਿੱਤਾ।

ਅਖੀਰ ਦੋ ਦਿਨਾਂ ਦੇ ਰੋਮਾਂਚਕ ਮੁਕਾਬਲਿਆਂ ਦੇ ਬਾਅਦ ਫਾਈਨਲ ਵਿਚ ਮੁੰਡਿਆਂ ਦੀ ਸ਼੍ਰੇਣੀ ਵਿਚ ਚੰਡੀਗੜ੍ਹ ਸਕੂਲ ਆਫ਼ ਬਿਜ਼ਨਸ, ਝੰਜੇੜੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਚੰਡੀਗੜ੍ਹ ਇੰਜੀਨੀਅਰਿੰਗ ਕਾਲਜ,  ਲਾਂਡਰਾਂ ਰਨਰ-ਅੱਪ ਰਿਹਾ ਅਤੇ ਸੀ ਜੀ ਸੀ ਝੰਜੇੜੀ ਨੇ ਤੀਜਾ ਸਥਾਨ ਹਾਸਲ ਕੀਤਾ।

ਜਦ ਕਿ ਕੁੜੀਆਂ ਦੀ ਸ਼੍ਰੇਣੀ ਵਿਚ, ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਲਾਂਡਰਾਂ ਨੇ ਚੈਂਪੀਅਨਸ਼ਿਪ ਜਿੱਤੀ, ਸੀ ਜੀ ਸੀ. ਝੰਜੇੜੀ ਰਨਰ-ਅੱਪ ਬਣਿਆ ਅਤੇ ਜੀ.ਐਨ.ਈ. ਲੁਧਿਆਣਾ ਤੀਜੇ ਸਥਾਨ 'ਤੇ ਰਿਹਾ। ਇਸ ਮੌਕੇ 'ਤੇ  ਸੀ ਜੀ ਸੀ ਝੰਜੇੜੀ, ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਆਪਣੀ ਖ਼ੁਸ਼ੀ ਜ਼ਾਹਿਰ ਕੀਤੀ। 

ਉਨ੍ਹਾਂ ਕਿਹਾ ਕਿ  ਸੀ ਜੀ ਸੀ ਮੋਹਾਲੀ ਵਿਚ ਅਸੀਂ ਹਮੇਸ਼ਾ ਪ੍ਰਤਿਭਾ ਨੂੰ ਉਭਾਰਨ ਅਤੇ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦੇ ਸੰਸਕਾਰਾਂ ਨੂੰ ਦੇਣ ਲਈ ਵਚਨਬੱਧ ਹਾਂ। ਆਈ.ਕੇ.ਜੀ.ਪੀ.ਟੀ.ਯੂ. ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ  ਵਿਚ ਸਭ ਨੌਜਵਾਨ ਖਿਡਾਰੀਆਂ ਦੀ ਸ਼ਾਨਦਾਰ ਖੇਡਣ ਵੇਖਣ ਨੂੰ ਮਿਲੀ। 

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੰਦੇ ਹਾਂ ਅਤੇ ਅਗਲੇ ਸਮੇਂ ਵਿਚ ਹੋਰ ਖੇਡਾਂ ਦੇ ਆਯੋਜਨ ਲਈ ਉਮੀਦਵਾਰ ਹਾਂ। ਅਖੀਰ ਵਿਚ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਗਏ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , IK Gujral Punjab Technical University , IKGPTU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD