Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਸੁਰੱਖਿਆ ਦੀ ਸਮੀਖਿਆ ਕੀਤੀ

ਜ਼ੀਰੋ ਘੁਸਪੈਠ ਅਤੇ ਸਖ਼ਤ ਅੱਤਵਾਦ ਵਿਰੋਧੀ ਉਪਾਅ ਕਰਨ ਦੇ ਨਿਰਦੇਸ਼

Amit Shah, Union Home Minister, BJP, Bharatiya Janata Party, Central Reserve Police Force, CRPF, Border Security Force, BSF

Web Admin

Web Admin

5 Dariya News

ਨਵੀਂ ਦਿੱਲੀ , 11 Feb 2025

Last updated on: Feb 11, 2025, 00:00 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਅੱਜ ਨਵੀਂ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗਾਂ 4 ਅਤੇ 5 ਫਰਵਰੀ 2025 ਨੂੰ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਹੋਈ ਉੱਚ ਪੱਧਰੀ ਮੀਟਿੰਗਾਂ ਦੀ ਕੜੀ ਵਿੱਚ ਆਯੋਜਿਤ ਕੀਤੀਆਂ ਗਈਆਂ। 

ਕੇਂਦਰੀ ਗ੍ਰਹਿ ਸਕੱਤਰ, ਆਈ ਬੀ ਦੇ ਡਾਇਰੈਕਟਰ, ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਅਤੇ ਸੀਮਾ ਸੁਰੱਖਿਆ ਫੋਰਸ (ਬੀਐੱਸਐੱਫ) ਦੇ ਡਾਇਰੈਕਟਰ ਜਨਰਲ ਅਤੇ ਹੋਰ ਸੀਨੀਅਰ ਅਧਿਕਾਰੀ ਮੀਟਿੰਗਾਂ ਵਿੱਚ ਸ਼ਾਮਲ ਹੋਏ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ‘ਅੱਤਵਾਦ ਮੁਕਤ ਜੰਮੂ-ਕਸ਼ਮੀਰ’ ਦੇ ਲਈ ਪ੍ਰਤੀਬੱਧ ਹੈ। 

ਉਨ੍ਹਾਂ ਨੇ ਅੱਤਵਾਦ ਮੁਕਤ ਜੰਮੂ-ਕਸ਼ਮੀਰ ਦੇ ਟੀਚੇ ਨੂੰ ਹਾਸਲ ਕਰਨ ਲਈ ਅਰਧ ਸੈਨਿਕ ਬਲਾਂ ਦੀ ਭੂਮਿਕਾ ‘ਤੇ ਬਲ ਦਿੱਤਾ। ਗ੍ਰਹਿ ਮੰਤਰੀ ਨੇ ਬੀਐੱਸਐੱਫ ਨੂੰ ਸਖ਼ਤ ਨਿਗਰਾਨੀ, ਬਾਰਡਰ ਗ੍ਰਿੱਡ ਨੂੰ ਮਜ਼ਬੂਤ ਕਰਨ ਅਤੇ ਨਿਗਰਾਨੀ ਅਤੇ ਸੀਮਾ ਸੁਰੱਖਿਆ ਦੇ ਲਈ ਐਡਵਾਂਸਡ ਟੈਕਨੋਲੋਜੀਆਂ ਦਾ ਉਪਯੋਗ ਕਰਕੇ ਅੰਤਰਰਾਸ਼ਟਰੀ ਸੀਮਾਵਾਂ ਤੋਂ ‘ਜ਼ੀਰੋ ਘੁਸਪੈਠ’ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ।

ਸ਼੍ਰੀ ਅਮਿਤ ਸ਼ਾਹ ਨੇ ਸੀਆਰਪੀਐੱਫ ਨੂੰ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਦੇ  ਨਾਲ ਤਾਲਮੇਲ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਸੀਆਰਪੀਐੱਫ ਦੀ ਸਰਦੀਆਂ ਦੀ ਕਾਰਜ ਯੋਜਨਾ ਦੀ ਸਮੀਖਿਆ ਕੀਤੀ ਅਤੇ ਇਹ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਕਿ ਏਰੀਆ ਡੋਮੀਨੇਸ਼ਨ ਵਿੱਚ ਕੋਈ ਕਮੀ ਨਾ ਰਹੇ। 

ਸ਼੍ਰੀ ਸ਼ਾਹ ਨੇ ਜੰਮੂ ਖੇਤਰ ‘ਤੇ ਧਿਆਨ ਕੇਂਦ੍ਰਿਤ ਕਰਨ ਅਤੇ ਉਚਾਈ ਵਾਲੇ ਖੇਤਰਾਂ ‘ਤੇ ਦਬਦਬਾ ਬਣਾਉਣ ਦਾ ਵੀ ਨਿਰਦੇਸ਼ ਦਿੱਤਾ। ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਕੰਮ ਕਰ ਰਹੇ ਖੁਫੀਆ ਤੰਤਰ ਦੀ ਵੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਗੁਣਵੱਤਾਪੂਰਨ ਖੂਫੀਆ ਜਾਣਕਾਰੀ ਪੈਦਾ ਕਰਨ ਲਈ ਕਵਰੇਜ ਅਤੇ ਪਹੁੰਚ ਵਧਾਉਣ ਦਾ ਨਿਰਦੇਸ਼ ਦਿੱਤਾ। 

ਉਨ੍ਹਾਂ ਨੇ ਖੂਫੀਆ ਜਾਣਕਾਰੀ ਪੈਦਾ ਕਰਨ ਲਈ ਟੈਕਨੋਲੋਜੀ ਦੇ ਮਹੱਤਵ ਨੂੰ ਦੁਹਰਾਇਆ। ਸ਼੍ਰੀ ਸ਼ਾਹ ਨੇ ਕਿਹਾ ਕਿ ਅੱਤਵਾਦ-ਵਿੱਤਪੋਸ਼ਣ ਦੀ ਨਿਗਰਾਨੀ, ਨਾਰਕੋ-ਅੱਤਵਾਦੀ ਮਾਮਲਿਆਂ ‘ਤੇ ਸਖ਼ਤ ਪਕੜ ਅਤੇ ਜੰਮੂ-ਕਸ਼ਮੀਰ ਵਿੱਚ ਪੂਰੇ terror ecosystem ਨੂੰ ਖ਼ਤਮ ਕਰਨਾ ਮੋਦੀ ਸਰਕਾਰ ਦੀ ਪ੍ਰਾਥਮਿਕਤਾ ਹੈ। 

ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ‘Zero Terror Plan’ ਲਈ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ। ਗ੍ਰਹਿ ਮੰਤਰੀ ਨੇ ਰਾਸ਼ਟਰ-ਵਿਰੋਧੀ ਤੱਤਾਂ ਦੁਆਰਾ ਕੀਤੇ ਜਾ ਰਹੇ ਨਕਾਰਾਤਮਕ ਪ੍ਰਚਾਰ ਦਾ ਮੁਕਾਬਲਾ ਕਰਨ ‘ਤੇ ਧਿਆਨ ਕੇਂਦ੍ਰਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਤਾਕਿ ਲੋਕਾਂ ਦੇ ਸਾਹਮਣੇ ਸਹੀ ਤਸਵੀਰ ਪੇਸ਼ ਕੀਤੀ ਜਾ ਸਕੇ। 

ਉਨ੍ਹਾਂ ਨੇ ਏਜੰਸੀਆਂ ਦਰਮਿਆਨ ਤਾਲਮੇਲ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਟੈਕਨੋਲੋਜੀ ਅਪਣਾਉਣ ਅਤੇ ਇੰਟੈਲੀਜੈਂਸ ਵਧਾਉਣ ਲਈ ਮਾਰਗਦਰਸ਼ਨ ਕੀਤਾ। ਸ਼੍ਰੀ ਅਮਿਤ ਸ਼ਾਹ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਸੁਚੇਤ ਰਹਿਣ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਖ਼ਤਮ ਕਰਨ ਲਈ ਤਾਲਮੇਲ ਦੇ ਨਾਲ ਕੰਮ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਇਹ ਭਰੋਸਾ ਵੀ ਦਿੱਤਾ ਕਿ ਇਸ ਪ੍ਰਯਾਸ ਵਿੱਚ ਸਾਰੇ ਸੰਸਾਧਨ ਉਪਲਬਧ ਕਰਵਾਏ ਜਾਣਗੇ।

 

Tags: Amit Shah , Union Home Minister , BJP , Bharatiya Janata Party , Central Reserve Police Force , CRPF , Border Security Force , BSF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD