Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Harpreet Sandhu, Advocate Harpreet Sandhu, Pooja Gupta, Punjab Chief Information Commissioner, Inderpal Singh Dhanna, State Information Commissioners, Dr. Bhupinder Singh, Sandeep Singh Dhaliwal, Virinderjit Singh Billing

Web Admin

Web Admin

5 Dariya News

ਚੰਡੀਗੜ੍ਹ , 11 Feb 2025

Last updated on: Feb 11, 2025, 00:00 IST

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਦੀ ਮੌਜੂਦਗੀ ਵਿੱਚ ਪੰਜਾਬ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਤੋਂ ਪਹਿਲਾਂ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਹੋਇਆ ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੋਵਾਂ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ, ਵਾਤਾਵਰਣ ਪ੍ਰੇਮੀ, ਨੇਚਰ ਆਰਟਿਸਟ ਅਤੇ ਲੇਖਕ ਹਨ। ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। 

ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਆਪਣੇ ਕੰਮ ਲਈ ਵਿਸ਼ਵ ਪੱਧਰ 'ਤੇ ਜਾਣੇ ਜਾਂਦੇ ਹਨ। ਐਡਵੋਕੇਟ ਸੰਧੂ ਕਾਨੂੰਨੀ ਤੁਲਨਾਤਮਕ ਅਧਿਐਨਾਂ 'ਤੇ ਕਈ ਕਿਤਾਬਾਂ ਲਿਖ ਚੁੱਕੇ ਹਨ ਅਤੇ ਉਨ੍ਹਾਂ ਨੇ ਕਾਲਜ ਆਫ਼ ਲਾਅ ਆਫ ਇੰਗਲੈਂਡ ਐਂਡ ਵੇਲਜ਼ ਤੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਅਤੇ ਅਪਰਾਧਿਕ ਪ੍ਰਕਿਰਿਆ ਵਿੱਚ ਪ੍ਰੈਕਟਿਸ ਡਿਪਲੋਮਾ ਹਾਸਲ ਕੀਤਾ ਹੈ। 

ਉਨ੍ਹਾਂ ਨੇ ਕਾਨੂੰਨੀ ਖੇਤਰ ਵਿੱਚ ਆਪਣੇ ਯੋਗਦਾਨ ਸਦਕਾ ਕਾਫੀ ਨਾਮਣਾ ਖੱਟਿਆ ਹੈ ਅਤੇ ਉਨ੍ਹਾਂ ਨੇ ਆਰ.ਆਈ. ਜੀ.ਐਸ.ਈ. ਪ੍ਰੋਗਰਾਮ ਤਹਿਤ ਫਰਾਂਸ ਵਿੱਚ ਅੰਬੈਸਡਰ ਆਫ਼ ਗੁੱਡਵਿਲ ਵਜੋਂ ਭਾਰਤ ਦੀ ਨੁਮਾਇੰਦਗੀ ਕੀਤੀ। ਆਪਣੀ ਨਿਯੁਕਤੀ ਬਾਰੇ ਬੋਲਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਨੇ ਕਿਹਾ, "ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ।

ਮੈਂ ਜਨਤਕ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਅਤੇ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਤਨਦੇਹੀ ਨਾਲ ਕੰਮ ਕਰਾਂਗਾ।" ਇੱਥੇ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਸ੍ਰੀਮਤੀ ਪੂਜਾ ਗੁਪਤਾ ਨੇ ਵੀ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਹੈ। 

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ, "ਮੈਂ ਇਸ ਅਹੁਦੇ 'ਤੇ ਨਿਯੁਕਤੀ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ। ਮੈਂ ਪੰਜਾਬ ਵਿੱਚ ਸੂਚਨਾ ਅਧਿਕਾਰ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਰਿਆਂ ਲਈ ਜਾਣਕਾਰੀ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ ਲਈ ਪਾਰਦਰਸ਼ਤਾ, ਨਿਰਪੱਖਤਾ ਅਤੇ ਸਮਰਪਣ ਨਾਲ ਕੰਮ ਕਰਾਂਗੀ।"

ਦੋਵੇਂ ਰਾਜ ਸੂਚਨਾ ਕਮਿਸ਼ਨਰਾਂ ਨੇ ਪੰਜਾਬ ਦੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਜਨਤਕ ਵਿਸ਼ਵਾਸ ਨੂੰ ਵਧਾਉਣ ਲਈ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਇਹ ਯਕੀਨੀ ਬਣਾਇਆ ਕਿ ਜਨਤਾ ਨੂੰ ਜਾਣਕਾਰੀ ਤੱਕ ਬਿਹਤਰ ਪਹੁੰਚ ਪ੍ਰਦਾਨ ਕੀਤੀ ਜਾਵੇ ਅਤੇ ਸੂਚਨਾ ਅਧਿਕਾਰ ਕਾਨੂੰਨ ਨੂੰ ਇਮਾਨਦਾਰੀ ਨਾਲ ਬਰਕਰਾਰ ਰੱਖਿਆ ਜਾਵੇ। ਇਸ ਸਮਾਗਮ ਵਿੱਚ ਦੋਵਾਂ ਕਮਿਸ਼ਨਰਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

 

Tags: Harpreet Sandhu , Advocate Harpreet Sandhu , Pooja Gupta , Punjab Chief Information Commissioner , Inderpal Singh Dhanna , State Information Commissioners , Dr. Bhupinder Singh , Sandeep Singh Dhaliwal , Virinderjit Singh Billing

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD