Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਰੈਡ ਕਰਾਸ ਦੇ ਵਿਕਾਸ ਕਾਰਜਾਂ ਸਬੰਧੀ ਡੀਸੀ ਰਾਜੇਸ਼ ਤ੍ਰਿਪਾਠੀ ਨੇ ਕੀਤੀ ਮੀਟਿੰਗ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 Feb 2025

Last updated on: Feb 11, 2025, 00:00 IST

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸੈਰ ਕਰਨ ਵਾਲੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੈਕ ਨੂੰ ਉੱਚਾ ਕਰਕੇ ਬਨਾਉਣ ਲਈ ਵਿਚਾਰ ਕੀਤਾ ਗਿਆ। 

ਇਸ ਤੋਂ ਇਲਾਵਾ ਬਿਜਲੀ ਦੇ ਖਰਚੇ ਦੇ ਬੋਝ ਨੂੰ ਘੱਟ ਕਰਨ ਦੇ ਲਈ ਸੋਲਰ ਸਿਸਟਮ ਲਗਾਉਣ ਸਬੰਧੀ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਰੈਡ ਕਰਾਸ ਕੰਪਲੈਕਸ ਦੇ ਆਡੀਟੋਰੀਅਮ ਹਾਲ ਦੀ ਰਿਪੇਅਰ ਅਤੇ ਹਾਲ ਦੇ ਹੋਰ ਕੰਮਾਂ ਨੂੰ ਕਰਵਾਉਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 

ਉਨਾਂ ਅੱਗੇ ਕਿਹਾ ਕਿ ਬੈਡਮਿੰਟਨ ਹਾਲ ਵਿੱਚ ਵੀ ਕਿਸੇ ਕਿਸਮ ਦੀ ਕੋਈ ਰਿਪੇਅਰ ਜਾਂ ਹੋਰ ਕੋਈ ਕਮੀ ਹੈ ਤਾਂ ਉਸ ਨੂੰ ਵੀ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਰੈਡ ਕਰਾਸ ਦੀਆਂ ਦੁਕਾਨਾਂ ਨੂੰ ਕਿਰਾਏ ਤੇ ਦੇਣ, ਓਪਨ ਏਅਰ ਥਿਏਟਰ, ਰੈਡ ਕਰਾਸ ਦੀ ਪਟੇਲ ਨਗਰ ਮਲੋਟ ਵਿਖੇ ਪਈ ਜਗ੍ਹਾਂ ਅਤੇ ਫੂਡ ਸਟਰੀਟ ਖੋਲਣ ਸਬੰਧੀ ਵੀ ਚਰਚਾ ਕੀਤੀ ਗਈ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਕਲਚਰਲ ਐਂਡ ਹੈਰੀਟੇਜ਼ ਸੁਸਾਇਟੀ ਦੇ ਕੰਮਾਂ ਜਿਵੇਂ ਕਿ ਖਾਲੀ ਪਈਆਂ ਅਸਾਮੀਆਂ, ਸੁਸਾਇਟੀ ਦੀ ਲੈਟਰ ਹੈੱਡ ਪਾਸ ਕਰਵਾਉਣ ਸਬੰਧੀ ਅਤੇ ਸੁਸਾਇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਵੀ ਚਰਚਾ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਭਲਾਈ ਅਫਸਰ ਸ੍ਰੀ ਜਗਮੋਹਨ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD