Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਜ਼ਿਲ੍ਹੇ ਦੀਆਂ ਔਰਤਾਂ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਤੇ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕੁਲਵੰਤ ਸਿੰਘ

ਔਰਤਾਂ ਦੀ ਸਿਹਤਮੰਦੀ ਦੇ ਮੱਦੇਨਜ਼ਰ ਵਿਸ਼ੇਸ਼ ਕੈਂਪ ਆਯੋਜਿਤ

Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 11 Feb 2025

Last updated on: Feb 11, 2025, 00:00 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਔਰਤਾਂ ਨੂੰ ਸਿਹਤ ਪੱਖੋ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਾਲ ਭਵਨ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਦੀ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚੇ ਮੁਤਾਬਿਕ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪੱਧਰ ’ਤੇ ਕੈਂਪ ਲਗਾ ਕੇ ਮੈਡੀਕਲ ਚੈਕਅੱਪ ਦੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਕੈਂਪ ਦੌਰਾਨ ਸਿਹਤ ਵਿਭਾਗ ਵੱਲੋ ਲਗਭਗ 200 ਔਰਤਾਂ ਦੀ ਮੌਕੇ ’ਤੇ ਸਿਹਤ ਜਾਂਚ ਕਰਨ ਉਪਰੰਤ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਪਰਸਨਲ ਹਾਈਜਿਨ ਪ੍ਰਤੀ ਪੈਂਫਲੇਟ ਅਤੇ ਸੈਨੀਟਰੀ ਪੈਡ ਵੀ ਮੁਫ਼ਤ ਵੰਡੇ ਗਏ। 

ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ 35 ਲੜਕੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਵਿਭਾਗ ਵੱਲੋਂ ਹੱਥੀ ਤਿਆਰ ਅਚਾਰ, ਮਸਾਲੇ, ਤੇਲ, ਬੇਸਣ, ਹੱਥੀ ਤਿਆਰ ਕੀਤੇ ਬਿਸਕੁਟਾਂ ਤੋਂ ਇਲਾਵਾ ਵਰਮੀਕੰਪੋਸਟ (ਕੇਂਚੂਆ ਖਾਦ) ਦੀ ਸਟਾਲ ਲਗਾਈ ਗਈ। ਸੀ.ਐਮ. ਯੋਗਸ਼ਾਲਾ ਦੀ ਟੀਮ ਵੱਲੋਂ ਔਰਤਾਂ ਅਤੇ ਲੜਕੀਆਂ ਨੂੰ ਯੋਗ ਰਾਹੀਂ ਸਿਹਤ ਸੰਭਾਲ ਅਤੇ ਤੰਦਰੁਸਤੀ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਨ ਸਟਾਪ ਸੈਂਟਰ ਮਾਨਸਾ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਕੈਂਪ ਦੌਰਾਨ 07 ਬੱਚਿਆਂ ਦੇ ਸਪੌਸ਼ਰਸ਼ਿਪ ਦੇ ਫਾਰਮ ਭਰੇ ਗਏ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਹਰਪ੍ਰੀਤ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀਮਤੀ ਰਤਿੰਦਰਪਾਲ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਹਰਜਿੰਦਰ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਤੀਸ਼ਾ ਅੱਤਰੀ, ਜ਼ਿਲ੍ਹਾ ਪ੍ਰੋਜੈਕਟ ਮੈਨੇਜ਼ਰ ਜਸਵਿੰਦਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬੁਢਲਾਡਾ ਸ੍ਰੀਮਤੀ ਨਿਰਮਲਾ ਦੇਵੀ ਦੇ ਨਾਲ ਸੁਪਰਵਾਈਜਰ ਅਤੇ ਸਮੂਹ ਸਟਾਫ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਵਿਜੈ ਕੁਮਾਰ, ਸਟੇਟ ਅਵਾਰਡੀ ਸ੍ਰੀ ਰਾਜਿੰਦਰ ਕੁਮਾਰ, ਸ੍ਰੀ ਰਾਜਵੀਰ ਸਿੰਘ, ਰਮਨਦੀਪ ਕੌਰ ਮੌਜੂਦ ਸਨ।

 

Tags: Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD