Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀਸੀ ਹਿਮਾਂਸ਼ੂ ਅਗਰਵਾਲ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ

ਲੋਕਾਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦੀ ਅਪੀਲ

Himanshu Aggarwal, DC Jalandhar, Jalandhar, Deputy Commissioner Jalandhar, Deepak Bali, Rajwinder Kaur Thiara, Pawan Kumar Tinu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 11 Feb 2025

Last updated on: Feb 11, 2025, 00:00 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਸਮਾਜ ਵਿੱਚ ਆਪਸੀ ਭਾਈਚਾਰੇ ਦੀ ਮਜ਼ਬੂਤੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਅੱਜ ਇਥੇ ਸਤਿਗੁਰੂ ਰਵਿਦਾਸ ਧਾਮ, ਬੂਟਾ ਮੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਆਧੁਨਿਕ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ ਅਤੇ ਇਨ੍ਹਾਂ ’ਤੇ ਚੱਲ ਕੇ ਬਰਾਬਰੀ ਦੇ ਆਦਰਸ਼ਾਂ ’ਤੇ ਆਧਾਰਿਤ ਖੁਸ਼ਹਾਲੀ, ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਨਾਲ ਭਰਪੂਰ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਸੀਨੀਅਰ ਆਪ ਆਗੂ ਦੀਪਕ ਬਾਲੀ, ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਸ਼ਰਧਾਲੂ ਵਾਂਗ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 12 ਫਰਵਰੀ ਨੂੰ ਪ੍ਰਕਾਸ਼ ਪੁਰਬ ’ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜੋ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਵਿੱਚ ਪੰਜਾਬ ਸਰਕਾਰ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਡਾ. ਅਗਰਵਾਲ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਦਿਵਸ ’ਤੇ ਸਤਿਗੁਰੂ ਰਵਿਦਾਸ ਧਾਮ ਵਿਖੇ ਆਉਣ ਅਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੀਆਂ ਸਟੇਜਾਂ ’ਤੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪ੍ਰਕਾਸ਼ ਪੁਰਬ ਨੂੰ ਸੁਚੱਜੇ ਅਤੇ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਦਹੁਰਾਉਂਦਿਆਂ ਲੋਕਾਂ ਨੂੰ ਪ੍ਰਕਾਸ਼ ਉਤਸਵ ਦੀ ਵਧਾਈ ਵੀ ਦਿੱਤੀ।

ਇਸ ਤੋਂ ਪਹਿਲਾਂ ਸਤਿਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੇਠ ਸੱਤਪਾਲ ਮੱਲ, ਸੀਨੀਅਰ ਆਪ ਆਗੂ ਸਟੀਫਨ ਕਲੇਰ ਵੱਲੋਂ ਸ਼ੋਭਾ ਯਾਤਰਾ ਵਿੱਚ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਸੀਨੀਅਰ ਆਪ ਆਗੂ ਦੀਪਕ ਬਾਲੀ, ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ ਦਾ ਸਨਮਾਨ ਵੀ ਕੀਤਾ ਗਿਆ।

 

Tags: Himanshu Aggarwal , DC Jalandhar , Jalandhar , Deputy Commissioner Jalandhar , Deepak Bali , Rajwinder Kaur Thiara , Pawan Kumar Tinu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD