Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਵਿਖੇ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

Religious, Nagar Kirtan, Grand Nagar Kirtan, Guru Ravidass Ji, Shobha Yatra, Ludhiana

Web Admin

Web Admin

5 Dariya News

ਲੁਧਿਆਣਾ , 11 Feb 2025

Last updated on: Feb 11, 2025, 00:00 IST

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੂਰਬ ਦੇ ਸਬੰਧ ਵਿੱਚ ਲੁਧਿਆਣਾ ਦੇ ਬਸਤੀ ਜੋਧੇਵਾਲ ਤੋਂ ਆਰੰਭ ਹੋ ਕੇ ਵਿਸ਼ਾਲ ਨਗਰ ਕੀਰਤਨ ਦਾ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਸੁਭਾਨੀ ਬਿਲਡਿੰਗ ਇਲਾਕੇ ਵਿੱਚ ਪਹੁੰਚਣ ਤੇ ਮੁਹੱਲਾ ਫਤਿਹਗੰਜ, ਸ਼੍ਰੀ ਗੁਰੂ ਰਵਿਦਾਸ ਸਭਾ ਸਮਾਧ ਮਾਈ ਚੰਦੋ ਅਤੇ ਅੰਬੇਡਕਰ ਨਵਯੁਵਕ ਦਲ ਵੱਲੋਂ ਦੇ ਤੌਰ ਤੇ ਸਵਾਗਤ ਕੀਤਾ ਗਿਆ। 

ਇਸ ਮੌਕੇ ਸੰਗਤਾਂ ਵਾਸਤੇ ਅਤੁੱਟ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਸੰਬੋਧਨ ਕਰਦਿਆਂ, ਸ਼੍ਰੀ ਗੁਰੂ ਰਵਿਦਾਸ ਸਭਾ ਸਮਾਧ ਮਾਈ ਚੰਦੋ ਅਤੇ ਅੰਬੇਡਕਰ ਨਵਯੁਵਕ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਉਹਨਾਂ ਵੱਲੋਂ ਹਰ ਸਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਆਗਮਨ ਪੂਰਬ ਮੌਕੇ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਂਦਾ ਹੈ। 

ਇਸ ਦੌਰਾਨ ਜਿੱਥੇ ਲੰਗਰ ਲਗਾਏ ਗਏ ਹਨ, ਉਥੇ ਹੀ ਲੋਕਾਂ ਵਿੱਚ ਵੀ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਮਨੁੱਖਤਾ ਨੂੰ ਚੰਗੇ ਕਰਮ ਕਰਨ ਅਤੇ ਲੋੜਵੰਦਾ ਦੀ ਭਲਾਈ ਕਰਨ ਦਾ ਸੰਦੇਸ਼ ਦਿੱਤਾ ਹੈ। ਉਹਨਾਂ ਦੇ ਵਿਚਾਰਾਂ ਉੱਪਰ ਚੱਲ ਕੇ ਹੀ ਸਮਾਜ ਦਾ ਕਲਿਆਣ ਸੰਭਵ ਹੈ।

ਲਵਲੀ ਵੱਲੋਂ ਇਸ ਆਯੋਜਨ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਵਾਲੀਆਂ ਸੰਸਥਾਵਾਂ ਅਤੇ ਨਮਾਇੰਦੇ ਦਾ ਧੰਨਵਾਦ ਵੀ ਪ੍ਰਗਟਾਇਆ ਗਿਆ। ਜਿੱਥੇ ਹੋਰਨਾ ਤੋਂ ਇਲਾਵਾ, ਐਡਵੋਕੇਟ ਇੰਦਰਜੀਤ ਸਿੰਘ, ਬੰਸੀ ਲਾਲ ਪ੍ਰੇਮੀ ਪ੍ਰਧਾਨ ਕਰਨੈਲ ਸਿੰਘ, ਵਰਿੰਦਰ ਕਸ਼ਿਅਪ, ਹੌਸਲਾ ਚੰਚਲ ਸਿੰਘ, ਸੋਢੀ ਰਾਮ, ਰਮੇਸ਼ ਕੁਮਾਰ, ਲੱਕੀ, ਕੁਲਵਿੰਦਰ ਗੋਲਡੀ, ਵੇਦਾਂਤ, ਸਾਹਿਲ, ਰਜਿੰਦਰ ਕੌਰ, ਸੋਨੀਆ, ਨੀਲਮ, ਚਿੰਕਾ, ਬੱਬੀ, ਸ਼ੀਸ਼ੂ, ਰਾਜੇਸ਼ ਲਾਲ, ਟਿੰਕੂ ਸਣੇ ਸਮੂਹ ਮਹੱਲਾ ਨਿਵਾਸੀ ਫਤਿਹ ਗੰਜ ਵੀ ਮੌਜੂਦ ਰਹੇ।

 

Tags: Religious , Nagar Kirtan , Grand Nagar Kirtan , Guru Ravidass Ji , Shobha Yatra , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD