Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 12 Feb 2025

Last updated on: Feb 12, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਇਸ ਅਪਰਾਧਿਕ ਸਾਜ਼ਿਸ਼ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਿਆ ਅਤੇ ਮੁਲਜ਼ਮਾਂ ਨੇ ਰਿਸ਼ਵਤ ਰਾਹੀਂ ਗੈਰ-ਕਾਨੂੰਨੀ ਵਿੱਤੀ ਲਾਭ ਵੀ ਹਾਸਲ ਕੀਤਾ। 

ਇਸ ਸਬੰਧੀ ਕੀਤੀ ਵਿਜੀਲੈਂਸ ਬਿਓਰੋ ਵੱਲੋਂ ਜਾਂਚ ਤੋਂ ਪਤਾ ਲੱਗਾ ਕਿ ਐਸ.ਏ.ਐਸ. ਨਗਰ ਵਿੱਚ ਏਅਰੋਟ੍ਰੋਪੋਲਿਸ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਸਬੰਧੀ ਪ੍ਰਕਿਰਿਆ ਦੌਰਾਨ ਫਰਜੀ ਅਮਰੂਦਾਂ ਦੇ ਬਾਗ ਹੋਣ ਬਦਲੇ ਗੈਰ-ਕਾਨੂੰਨੀ ਵੱਧ ਮੁਆਵਜ਼ੇ ਦਾ ਦਾਅਵਾ ਕਰਨ ਦੇ ਇਰਾਦੇ ਨਾਲ ਮੁਲਜ਼ਮ ਸੁਖਦੇਵ ਸਿੰਘ ਨੇ ਪਿੰਡ ਬਾਕਰਪੁਰ ਵਿਖੇ 3 ਕਨਾਲ 16 ਮਰਲੇ ਜ਼ਮੀਨ ਖਰੀਦੀ ਸੀ। ਉਪਰੰਤ ਉਸਨੇ ਬਾਕਰਪੁਰ ਦੇ ਵਸਨੀਕ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਨਾਲ ਮਿਲ ਕੇ ਇਸ ਪਿੰਡ ਦੀ ਅਕਵਾਇਰ ਕੀਤੀ ਜਾਣ ਵਾਲੀ ਜ਼ਮੀਨ 'ਤੇ ਅਮਰੂਦ ਦੇ ਬਾਗ ਪੁਰਾਣੇ ਮੌਜੂਦ ਹੋਣ ਨੂੰ ਸਾਬਤ ਕਰਨ ਦੀ ਸਾਜ਼ਿਸ਼ ਰਚੀ। 

ਉਸਨੇ ਧੋਖਾਧੜੀ ਨਾਲ ਬੂਟਿਆਂ ਦਾ ਮੁਲਾਂਕਣ ਕਰਨ ਮੌਕੇ ਤਿੰਨ ਸਾਲ ਤੋਂ ਪੁਰਾਣੇ ਹੋਣ ਅਤੇ ਉਹਨਾਂ ਬੂਟਿਆਂ ਨੂੰ ਫ਼ਲ ਦੇਣ ਵਾਲੇ ਰੁੱਖਾਂ ਦੀ ਸ਼੍ਰੇਣੀ ਅਧੀਨ ਮੁਆਵਜ਼ੇ ਲਈ ਯੋਗ ਦਰਸਾਉਣ ਵਾਸਤੇ ਸਬੰਧਤ ਬਾਗਬਾਨੀ ਵਿਕਾਸ ਅਧਿਕਾਰੀ ਨਾਲ ਮਿਲੀਭੁਗਤ ਵੀ ਕੀਤੀ। ਇਸ ਧੋਖਾਧੜੀ ਵਾਲੀ ਯੋਜਨਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਅਤੇ ਭੁਪਿੰਦਰ ਸਿੰਘ ਦਰਮਿਆਨ ਇੱਕ ਸਮਝੌਤਾ ਸੀ ਜਿਸ ਤਹਿਤ ਸੁਖਦੇਵ ਸਿੰਘ ਮੁਲਾਜ਼ਮਾਂ ਨੂੰ ਰਿਸ਼ਵਤ ਦੇਣ ਸਹਿਤ ਸਾਰੇ ਖਰਚੇ ਸਹਿਣ ਕਰੇਗਾ ਜਦੋਂ ਕਿ ਭੁਪਿੰਦਰ ਸਿੰਘ ਰਿਸ਼ਵਤ ਅਤੇ ਆਪਣੇ ਰੁਤਬੇ ਜ਼ਰੀਏ ਭੂਮੀ ਪ੍ਰਾਪਤੀ ਕੁਲੈਕਟਰ (ਐਲ.ਏ.ਸੀ.), ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਤੋਂ ਧੋਖਾਧੜੀ ਨਾਲ ਪ੍ਰਾਪਤ ਮੁਆਵਜ਼ੇ ਦੀ ਰਕਮ ਦਾ ਦੋ-ਤਿਹਾਈ ਹਿੱਸਾ ਆਪਣੇ ਕੋਲ ਰੱਖੇਗਾ। 

ਉਹਨਾਂ ਅੱਗੇ ਦੱਸਿਆ ਕਿ ਪਿੰਡ ਬਾਕਰਪੁਰ ਦੇ ਅਸਲ ਖਸਰਾ ਗਿਰਦਾਵਰੀ ਮਾਲ ਰਜਿਸਟਰ (2016–2021) ਨੂੰ ਨਸ਼ਟ ਕਰ ਦਿੱਤਾ ਗਿਆ ਤਾਂ ਜੋ ਇਸ ਧੋਖਾਧੜੀ ਦਾ ਪਤਾ ਨਾ ਲਗਾਇਆ ਜਾ ਸਕੇ ਅਤੇ 2019 ਵਿੱਚ ਇੱਕ ਨਵਾਂ ਜਾਅਲੀ ਖਸਰਾ ਗਿਰਦਾਵਰੀ ਰਜਿਸਟਰ ਤਿਆਰ ਕੀਤਾ ਗਿਆ। ਭੁਪਿੰਦਰ ਸਿੰਘ ਮਾਲ ਪਟਵਾਰੀ ਬਚਿੱਤਰ ਸਿੰਘ ਨਾਲ ਮਿਲ ਕੇ ਪੱਕੇ ਅਮਰੂਦਾਂ ਦੇ ਬਾਗ ਮੌਜੂਦ ਹੋਣ ਨੂੰ ਸਹੀ ਦਰਸਾਉਣ ਲਈ ਜ਼ਮੀਨੀ ਰਿਕਾਰਡ ਵਿੱਚ ਹੇਰਾਫੇਰੀ ਕਰਨ ਵਿੱਚ ਕਾਮਯਾਬ ਰਿਹਾ। 

ਇਸ ਤੋਂ ਬਾਅਦ ਸੁਖਦੇਵ ਸਿੰਘ ਅਤੇ ਉਸਦੀ ਪਤਨੀ ਹਰਬਿੰਦਰ ਕੌਰ ਨੇ ਧੋਖਾਧੜੀ ਨਾਲ ਗਮਾਡਾ ਤੋਂ ਕ੍ਰਮਵਾਰ 2,40,96,442 ਰੁਪਏ ਅਤੇ 9,57,86,642 ਰੁਪਏ ਪ੍ਰਾਪਤ ਕੀਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਗੈਰ-ਕਾਨੂੰਨੀ ਢੰਗ ਨਾਲ ਪ੍ਰਾਪਤ ਮੁਆਵਜ਼ੇ ਵਿੱਚੋਂ ਭੁਪਿੰਦਰ ਸਿੰਘ ਦੇ ਹਿੱਸੇ ਨੂੰ ਤਬਦੀਲ ਕਰਨ ਵਾਸਤੇ ਸੁਖਦੇਵ ਸਿੰਘ ਨੇ ਸਾਲ 2022 ਵਿੱਚ ਪਿੰਡ ਚੱਪੜਚਿੜੀ ਜਿਲ੍ਹਾ ਮੋਹਾਲੀ ਵਿਖੇ ਲਗਭਗ 6 ਵਿੱਘੇ ਜ਼ਮੀਨ ਭੁਪਿੰਦਰ ਸਿੰਘ ਨੂੰ ਘੱਟ ਮੁੱਲ 'ਤੇ ਵੇਚ ਦਿੱਤੀ। ਇਸੇ ਤਰ੍ਹਾਂ ਪਿੰਡ ਕੈਲੋਂ, ਮੋਹਾਲੀ ਵਿੱਚ ਉਸਦੀ ਪਤਨੀ ਹਰਬਿੰਦਰ ਕੌਰ ਦੀ ਮਲਕੀਅਤ ਵਾਲੀ 32 ਕਨਾਲ ਜ਼ਮੀਨ ਵੀ ਘੱਟ ਮੁੱਲ 'ਤੇ ਭੁਪਿੰਦਰ ਸਿੰਘ ਨੂੰ ਵੇਚ ਦਿੱਤੀ ਗਈ ਸੀ। 

ਬੁਲਾਰੇ ਨੇ ਅੱਗੇ ਦੱਸਿਆ ਕਿ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੁਖਦੇਵ ਸਿੰਘ ਕਾਨੂੰਨੀ ਕਾਰਵਾਈਆਂ ਤੋਂ ਬਚ ਰਿਹਾ ਸੀ ਅਤੇ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਿਹਾ ਸੀ। ਹੋਰ ਲਾਭ ਪ੍ਰਾਪਤ ਕਰਨ ਵਾਲੇ ਸਹਿ-ਮੁਲਜ਼ਮਾਂ ਵਾਂਗ ਉਸਨੇ ਧੋਖਾਧੜੀ ਨਾਲ ਪ੍ਰਾਪਤ ਕੀਤੀ ਮੁਆਵਜ਼ਾ ਰਕਮ ਸਵੈ-ਇੱਛਾ ਨਾਲ ਖਜ਼ਾਨੇ ਵਿੱਚ ਜਮ੍ਹਾਂ ਨਹੀਂ ਕਰਵਾਈ ਅਤੇ ਅਦਾਲਤ ਤੋਂ ਅਗਾਊਂ ਜ਼ਮਾਨਤ ਵੀ ਨਹੀਂ ਸੀ ਲਈ। 

ਉਹਨਾਂ ਅੱਗੇ ਦੱਸਿਆ ਕਿ ਲਾਭ ਪ੍ਰਾਪਤ ਕਰਨ ਵਾਲੇ ਸਹਿ-ਮੁਲਜ਼ਮਾਂ ਵੱਲੋਂ ਹੁਣ ਤੱਕ 86 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਅਤੇ 12 ਕਰੋੜ ਰੁਪਏ ਦੀ ਇਸ ਮੁਲਜਮ ਤੋਂ ਕੀਤੀ ਜਾਣ ਵਾਲੀ ਰਿਕਵਰੀ ਨਾਲ ਵਾਪਸ ਹੋਣ ਵਾਲੀ ਮੁਆਵਜ਼ੇ ਦੀ ਕੁੱਲ ਰਕਮ 100 ਕਰੋੜ ਰੁਪਏ ਹੋ ਜਾਵੇਗੀ। ਇਸ ਕੇਸ ਵਿੱਚ ਹੁਣ ਤੱਕ ਕੁੱਲ 7 ਸਰਕਾਰੀ ਮੁਲਾਜ਼ਮ ਅਤੇ 16 ਆਮ ਵਿਅਕਤੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD