Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਲਵੰਤ ਸਿੰਘ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ

ਦਵੇ ਕੁਚਲੇ ਲੋਕਾਂ ਨੂੰ ਜਬਰ- ਜ਼ੁਲਮ ਦੇ ਖਿਲਾਫ ਵਿਖਾਇਆ ਗੁਰੂ ਰਵਿਦਾਸ ਜੀ ਨੇ ਇਨਕਲਾਬ ਦਾ ਰਾਹ : ਕੁਲਵੰਤ ਸਿੰਘ

 Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 12 Feb 2025

Last updated on: Feb 12, 2025, 00:00 IST

ਅੱਜ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਰੱਖੇ ਗਏ ਧਾਰਮਿਕ ਸਮਾਗਮ ਦੇ ਵਿੱਚ ਮੋਹਾਲੀ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਗੁਰਦੁਆਰਾ ਸਾਹਿਬਾਨ ਦੇ ਵਿੱਚ ਨਤਮਸਤਕ ਹੋ ਕੇ ਗੁਰੂ- ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਵਿਧਾਇਕ ਕੁਲਵੰਤ ਸਿੰਘ ਸਵੇਰ ਵੇਲੇ ਤੋਂ ਹੀ ਪਿੰਡ ਝਾਮਪੁਰ ਤੋਂ ਬਾਅਦ ਮੋਹਾਲੀ ਪਿੰਡ ਫੇਸ ਇੱਕ, ਫੇਜ਼ ਸੱਤ ਵਿਚਲੇ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਗੁਰਦੁਆਰਾ ਸਾਹਿਬਾਨ, ਪਿੰਡ ਮਟੌਰ ਅਤੇ ਪਿੰਡ ਮਟਰਾਂ ਗੁਰਦੁਆਰਾ ਸਾਹਿਬਾਨ ਦੇ ਵਿੱਚ ਸ਼ਮੂਲੀਅਤ ਕਰਨ ਦੇ ਦੌਰਾਨ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਧੰਨ- ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦਾ ਆਗਮਨ ਉਸ ਵੇਲੇ ਹੋਇਆ ਜਦੋਂ ਸਭ ਪਾਸੇ ਖਾਸ ਕਰਕੇ ਦੱਬੇ -ਕੁਚਲੇ ਲੋਕਾਂ ਦੇ ਉੱਤੇ ਜ਼ੁਲਮ ਕੀਤੇ ਜਾ ਰਹੇ ਸਨ ਅਤੇ ਦੁਨੀਆ ਭਰ ਵਿੱਚ ਹਾਹਾ-ਕਾਰ ਮਚੀ ਹੋਈ ਸੀ।

ਉਸ ਵੇਲੇ ਭਗਤ ਰਵਿਦਾਸ ਜੀ ਮਹਾਰਾਜ ਜੀ ਨੇ ਲੋਕਾਂ ਨੂੰ ਇਨਕਲਾਬ ਦਾ ਰਾਹ ਵਿਖਾਇਆ ਅਤੇ ਸਭ ਪਾਸੇ ਸੁੱਖ ਸ਼ਾਂਤੀ ਅਤੇ ਬਰਾਬਰਤਾ ਦਾ ਹੋਕਾ ਦਿੱਤਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਾਨੂੰ ਇਸ ਮੌਕੇ ਇਸ ਅਤੀ ਆਧੁਨਿਕ ਕਲਚਰ ਦੇ ਦੌਰ ਦੇ ਵਿੱਚ ਆਪਣੀ ਵਿਰਾਸਤ ਦੇ ਨਾਲ ਨੌਜਵਾਨ ਪੀੜੀ ਨੂੰ ਜੋੜੇ ਰੱਖਣ ਦੇ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਅਤੇ ਗੁਰੂਆਂ,ਪੀਰਾਂ, ਪੈਗੰਬਰਾਂ ਦੇ ਆਗਮਨ ਪੁਰਬ ਅਤੇ ਹੋਰ ਧਾਰਮਿਕ ਸਮਾਗਮਾਂ ਦਾ ਆਯੋਜਨ ਵੀ ਇਸੇ ਲਈ ਹੀ ਕੀਤਾ ਜਾਂਦਾ ਹੈ ਕਿ ਨੌਜਵਾਨ ਪੀੜੀ ਨੂੰ ਆਪਣੀ ਵਿਰਾਸਤ ਦੇ ਨਾਲ ਜੋੜੀ ਰੱਖਿਆ ਜਾ ਸਕੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਬੱਚਿਆਂ ਨੂੰ ਆਪਣੇ ਗੁਰੂਆਂ- ਪੀਰਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੇ ਲਈ ਪ੍ਰੇਰਣਾ ਦੇਣ ਸਾਰਥਿਕ ਉਪਰਾਲੇ ਕਰਨਾ ਮਾਪਿਆਂ ਦੀ ਹੀ ਨੈਤਿਕ ਜਿੰਮੇਵਾਰੀ ਬਣਦੀ ਹੈ। ਕਿਉਂਕਿ ਤਾਂ ਹੀ ਕੋਈ ਬੱਚਾ ਘਰ ਵਿੱਚੋਂ ਪ੍ਰੇਰਨਾ ਲੈ ਆਪਣੇ ਚੌਗਿਰਦੇ ਵਿੱਚ ਹੋਰਨਾਂ ਲਈ ਵੀ ਪ੍ਰੇਰਣਾ ਸਰੋਤ ਬਣ ਸਕਦਾ ਹੈ। ਉਹਨਾਂ ਕਿਹਾ ਕਿ ਉਸ ਦੌਰ ਦੇ ਵਿੱਚ ਭਗਤ ਰਵਿਦਾਸ ਜੀ ਨੇ ਦਲਿਤਾਂ ਨੂੰ ਇਸ ਗੱਲ ਦਾ ਰੁਤਬਾ ਦਿਵਾਇਆ ਕਿ ਜਿਸ ਨਾਲ ਉਹ ਮਾਣ ਅਤੇ ਇੱਜਤ ਦੇ ਨਾਲ ਇਹ ਮਹਿਸੂਸ ਕਰ ਸਕਣ, ਕਿ ਉਹ ਵੀ ਮਨੁੱਖ ਹਨ, ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨਾਲ ਸਬੰਧਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਸੰਗਤਾਂ ਨੂੰ ਸੰਬੋਧਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਸਭਨਾਂ ਨੂੰ ਸ਼੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ ਦਿੱਤੀਆਂ।

ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ, ਅਵਤਾਰ ਸਿੰਘ ਮੌਲੀ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਸਾਬਕਾ ਕੌਂਸਲਰ- ਕਵਲਜੀਤ ਕੌਰ ਸੁਹਾਣਾ, ਸੰਜੀਵ ਵਸਿਸਟ, ਅਰੁਣ ਗੋਇਲ, ਹਰਮੇਸ਼ ਸਿੰਘ ਕੁੰਬੜਾ, ਅਕਵਿੰਦਰ ਸਿੰਘ ਗੋਸਲ, ਭੁਪਿੰਦਰ ਸਿੰਘ,ਜਸਪਾਲ ਸਿੰਘ ਮਟੌਰ, ਰਣਦੀਪ ਸਿੰਘ ਮਟੌਰ ,ਗੁਰਮੁਖ ਸਿੰਘ ਸੋਹਲ, ਭੁਪਿੰਦਰ ਸਿੰਘ, ਤਰਲੋਚਨ ਸਿੰਘ ਮਟੌਰ, ਗੁਰਪ੍ਰੀਤ ਸਿੰਘ ਕੁਰੜਾ, ਸੁਖਚੈਨ ਸਿੰਘ ਸੈਕਟਰ 80, ਨਵਦੀਪ ਸਿੰਘ, ਗੁਰ ਕਿਰਪਾਲ ਸਿੰਘ, ਗੁਰਮੇਲ ਸਿੰਘ, ਗੁਰਮਿੰਦਰ ਸਿੰਘ, ਬਲਜੀਤ ਸਿੰਘ ਹੈਪੀ, ਗਗਨਜੀਤ ਸਿੰਘ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD