Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨਰਿੰਦਰ ਮੋਦੀ ਅਤੇ ਇਮੈਨੁਅਲ ਮੈਕਰੋਨ ਨੇ ਭਾਰਤ-ਫਰਾਂਸ ਸੀਈਓ ਫੋਰਮ ਨੂੰ ਸੰਬੋਧਨ ਕੀਤਾ

ਰਣਨੀਤਕ ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Subrahmanyam Jaishankar, Emmanuel Macron, President of France

Web Admin

Web Admin

5 Dariya News

ਪੈਰਿਸ , 12 Feb 2025

Last updated on: Feb 12, 2025, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੂਅਲ ਮੈਕ੍ਰੋਂ (Emmanuel Macron) ਨੇ ਅੱਜ ਪੈਰਿਸ ਵਿੱਚ 14ਵੀਂ ਭਾਰਤ-ਫਰਾਂਸ ਸੀਈਓਜ਼ ਫੋਰਮ ਨੂੰ ਸੰਯੁਕਤ ਤੌਰ ‘ਤੇ ਸੰਬੋਧਨ ਕੀਤਾ। ਇਸ ਫੋਰਮ ਨੇ ਰੱਖਿਆ , ਏਅਰੋਸਪੇਸ, ਮਹੱਤਵਪੂਰਨ ਅਤੇ ਉੱਭਰਦੀਆਂ ਟੈਕਨੋਲੋਜੀਆਂ, ਬੁਨਿਆਦੀ ਢਾਂਚੇ, ਐਡਵਾਂਸਡ ਮੈਨੂਫੈਕਚਰਿੰਗ, ਆਰਟੀਫਿਸ਼ਲ ਇੰਟੈਲੀਜੈਂਸ, ਲਾਇਫ ਸਾਇੰਸਿਜ਼, ਕਲਿਆਣ ਅਤੇ ਜੀਵਨਸ਼ੈਲੀ ਅਤੇ ਭੋਜਨ ਅਤੇ ਪਰਾਹੁਣਚਾਰੀ  ਜਿਹੇ ਖੇਤਰਾਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਦੋਹਾਂ ਧਿਰਾਂ ਦੀਆਂ ਕੰਪਨੀਆਂ ਦੇ ਵਿਵਿਧ ਸਮੂਹ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨੂੰ ਇਕੱਠਿਆਂ ਲਿਆਂਦਾ ਗਿਆ।

ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤ ਅਤੇ ਫਰਾਂਸ ਦੇ ਦਰਮਿਆਨ ਵਪਾਰ ਅਤੇ ਆਰਥਿਕ ਸਹਿਯੋਗ ਦੇ ਵਿਸਤਾਰ ਅਤੇ ਇਸ ਨਾਲ ਦੋਹਾਂ ਦੇਸ਼ਾਂ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਮਿਲੇ ਪ੍ਰੋਤਸਾਹਨ ਦਾ ਉਲੇਖ ਕੀਤਾ। ਉਨ੍ਹਾਂ ਨੇ ਸਥਿਰ ਰਾਜਨੀਤਕ ਵਿਵਸਥਾ ਅਤੇ ਪੂਰਵਅਨੁਮਾਨਿਤ ਨੀਤੀਗਤ ਈਕੋਸਿਸਟਮ ‘ਤੇ ਅਧਾਰਿਤ ਇੱਕ ਪਸੰਦੀਦਾ ਆਲਮੀ ਨਿਵੇਸ਼  ਮੰਜ਼ਿਲ ਦੇ ਰੂਪ ਵਿੱਚ ਭਾਰਤ ਦੇ ਆਕਰਸ਼ਣ ‘ਤੇ ਪ੍ਰਕਾਸ਼ ਪਾਇਆ। 

ਹਾਲ ਦੇ ਬਜਟ ਵਿੱਚ ਐਲਾਨੇ ਗਏ ਸੁਧਾਰਾਂ ਦੀ ਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਬੀਮਾ ਖੇਤਰ ਹੁਣ ਸ਼ਤ-ਪ੍ਰਤੀਸ਼ਤ ਪ੍ਰਤੱਖ ਵਿਦੇਸ਼ੀ ਨਿਵੇਸ਼ (ਐੱਫਡੀਆਈ-FDI) ਦੇ ਲਈ ਖੁੱਲ੍ਹਾ ਹੈ ਅਤੇ ਐੱਸਐੱਮਆਰ ਅਤੇ ਏਐੱਮਆਰ ਟੈਕਨੋਲੋਜੀਆਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਨਾਗਰਿਕ ਪਰਮਾਣੂ ਊਰਜਾ ਖੇਤਰ ਪ੍ਰਾਈਵੇਟ ਭਾਗੀਦਾਰੀ ਦੇ ਲਈ ਖੁੱਲ੍ਹਾ ਹੈ; ਕਸਟਮਸ ਡਿਊਟੀ ਦਰ ਢਾਂਚੇ ਨੂੰ ਤਰਕਸੰਗਤ ਬਣਾਇਆ ਗਿਆ ਹੈ; ਅਤੇ ਈਜ਼ ਆਵ੍ ਲਿਵਿੰਗ ਨੂੰ ਵਧਾਉਣ ਹਿਤ ਸਰਲੀਕ੍ਰਿਤ ਇਨਕਮ ਟੈਕਸ ਕੋਡ ਲਿਆਂਦਾ ਜਾ ਰਿਹਾ ਹੈ। 

ਆਰਥਿਕ ਸੁਧਾਰਾਂ ਨੂੰ ਜਾਰੀ ਰੱਖਣ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦਾ ਉਲੇਖ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਵਿਸ਼ਵਾਸ ਅਧਾਰਿਤ ਆਰਥਿਕ ਸ਼ਾਸਨ ਸਥਾਪਿਤ ਕਰਨ ਦੇ ਉਦੇਸ਼ ਨਾਲ ਰੇਗੂਲੇਟਰੀ ਸੁਧਾਰਾਂ ਦੇ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸੇ ਭਾਵਨਾ ਦੇ ਨਾਲ, ਪਿਛਲੇ ਕੁਝ ਵਰ੍ਹਿਆਂ ਵਿੱਚ 40,000 ਤੋਂ ਅਧਿਕ ਅਨੁਪਾਲਨਾਂ ਨੂੰ ਤਰਕਸੰਗਤ ਬਣਾਇਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਫਰਾਂਸੀਸੀ ਕੰਪਨੀਆਂ ਨੂੰ ਰੱਖਿਆ, ਊਰਜਾ, ਰਾਜਮਾਰਗ, ਸਿਵਲ ਏਵੀਏਸ਼ਨ, ਸਪੇਸ, ਹੈਲਥਕੇਅਰ, ਫਿਨਟੈੱਕ (fintech) ਅਤੇ ਟਿਕਾਊ ਵਿਕਾਸ ਦੇ ਖੇਤਰਾਂ ਵਿੱਚ ਭਾਰਤ ਦੀ ਵਿਕਾਸ ਗਾਥਾ ਦੁਆਰਾ ਪੇਸ਼ ਕੀਤੇ ਗਏ ਅਪਾਰ ਅਵਸਰਾਂ ਦੀ ਤਰਫ਼ ਦੇਖਣ ਦੇ ਲਈ ਸੱਦਾ ਦਿੱਤਾ। 

ਭਾਰਤ ਦੇ ਕੌਸ਼ਲ, ਪ੍ਰਤਿਭਾ ਅਤੇ ਇਨੋਵੇਸ਼ਨ ਅਤੇ ਇਸ ਦੇ ਦੁਆਰਾ ਸ਼ੁਰੂ ਕੀਤੇ ਗਏ ਏਆਈ, ਸੈਮੀਕੰਡਕਟਰ, ਕੁਆਂਟਮ, ਕ੍ਰਿਟਿਕਲ ਮਿਨਰਲਸ ਅਤੇ ਹਾਈਡ੍ਰੋਜਨ ਨਾਲ ਸਬੰਧਿਤ ਨਵੇਂ ਮਿਸ਼ਨਾਂ ਨੂੰ ਆਲਮੀ ਪੱਧਰ ‘ਤੇ ਮਿਲੀ ਸ਼ਲਾਘਾ ਅਤੇ ਉਨ੍ਹਾਂ ਵਿੱਚ ਦਿਖਾਈ ਗਈ ਰੁਚੀ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਫਰਾਂਸੀਸੀ ਉੱਦਮਾਂ ਨਾਲ ਪਰਸਪਰ ਵਿਕਾਸ ਅਤੇ ਸਮ੍ਰਿੱਧੀ ਦੇ ਲਈ ਭਾਰਤ ਦੇ ਨਾਲ ਸਾਂਝੇਦਾਰੀ ਕਰਨ ਦਾ ਸੱਦਾ ਦਿੱਤਾ। 

ਈਨੋਵੇਸ਼ਨ, ਨਿਵੇਸ਼ ਅਤੇ ਟੈਕਨੋਲੋਜੀ-ਸੰਚਾਲਿਤ ਸਾਂਝੇਦਾਰੀ ਨੂੰ ਹੁਲਾਰਾ ਦੇਣ ਦੇ ਪ੍ਰਤੀ ਦੋਵੇਂ ਦੇਸ਼ਾਂ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਨੇ ਇਨ੍ਹਾਂ ਖੇਤਰਆਂ ਵਿੱਚ ਸਰਗਰਮ ਭਾਗੀਦਾਰੀ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਪ੍ਰਧਾਨ ਮੰਤਰੀ ਦਾ ਸੰਪੂਰਨ ਸੰਬੋਧਨ ਇੱਥੇ ਦੇਖਿਆ ਜਾ ਸਕਦਾ ਹੈ। 

ਫਰਾਂਸ ਦੇ ਯੂਰਪ ਅਤੇ ਵਿਦੇਸ਼ ਮਾਮਲੇ ਮੰਤਰੀ, ਮਹਾਮਹਿਮ ਜੀਨ-ਨੋਏਲ ਬੈਰੋਟ (Minister for Europe and Foreign Affairs of France, H.E. Jean-Noël Barrot) ਅਤੇ ਫਰਾਂਸ ਦੇ ਅਰਥਵਿਵਸਥਾ, ਵਿੱਤ ਅਤੇ ਉਦਯੋਗਿਕ ਅਤੇ ਡਿਜੀਟਲ ਅਖੰਡਤਾ ਮੰਤਰੀ ਮਹਾਮਹਿਮ ਐਰਿਕ ਲੋਂਬਾਰਡ (Minister of the Economy, Finance, and Industrial and Digital Sovereignty of France, H.E. Eric Lombard) ਦੇ ਨਾਲ-ਨਾਲ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਭੀ ਫੋਰਮ ਨੂੰ ਸੰਬੋਧਨ ਕੀਤਾ।

ਇਸ ਬੈਠਕ ਵਿੱਚ ਹਿੱਸਾ ਲੈਣ ਵਾਲੀਆਂ ਦੋਹਾਂ ਧਿਰਾਂ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓਜ਼) ਸਨ:

ਭਾਰਤੀ ਧਿਰ :

ਫਰਾਂਸੀਸੀ ਧਿਰ:

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Subrahmanyam Jaishankar , Emmanuel Macron , President of France

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD