Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਨੇਚਰ ਵਾਕ ਨਾਲ

ਵਾਤਾਵਰਣ ਸੰਭਾਲ ਦਾ ਸੁਨੇਹਾ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Feb 2025

Last updated on: Feb 13, 2025, 00:00 IST

ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਅੱਜ ਨੇਚਰ ਵਾਕ ਨਾਲ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਵਾਤਾਵਰਣ ਦੀ ਸੁਰੱਖਿਆ ਲਈ ਸਭ ਨੂੰ ਰਲ ਕੇ ਹੰਭਲਾ ਮਾਰਨ ਦਾ ਸੁਨੇਹਾ ਦਿੱਤਾ। ਅੱਜ ਇਨਵਾਇਰਨਮੈਂਟ ਪਾਰਕ, ਵਿਖੇ ਪੰਜਾਬ ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਕਰਵਾਏ ਜਾ ਰਹੇ ਹੈਰੀਟੇਜ ਫੈਸਟੀਵਲ ਦੇ ਪਹਿਲੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਡੀ ਗਿਣਤੀ 'ਚ ਮੌਜੂਦ ਸ਼ਹਿਰ ਵਾਸੀਆਂ ਤੇ ਸਕੂਲੀ ਵਿਦਿਆਰਥੀਆਂ ਦੀ ਹਾਜ਼ਰੀ 'ਚ ਨੇਚਰ ਵਾਕ ਨਾਲ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰਸਮੀ ਸ਼ੁਰੂਆਤ ਕੀਤੀ। 

ਇਸ ਮੌਕੇ ਉਨ੍ਹਾਂ ਦੇ ਨਾਲ ਨੇਚਰ ਵਾਕ ਦੇ ਨੋਡਲ ਅਫ਼ਸਰ ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧਮ ਵੀ ਮੌਜੂਦ ਸਨ। ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਵਾਸੀਆਂ ਨਾਲ ਨੇਚਰ ਵਾਕ 'ਚ ਹਿੱਸਾ ਲੈਂਦਿਆਂ ਕਿਹਾ ਕਿ ਹੈਰੀਟੇਜ ਫੈਸਟੀਵਲ ਮਨਾਉਣ ਦਾ ਮੁੱਖ ਮਕਸਦ ਆਪਣੀ ਵਿਰਾਸਤ ਨੂੰ ਸੰਭਾਲਣਾ ਤੇ ਆਉਣ ਵਾਲੀਆਂ ਪੀੜੀਆਂ ਨੂੰ ਆਪਣੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਸਾਡੀ ਵਿਰਾਸਤ ਦਾ ਅਹਿਮ ਹਿੱਸਾ ਹੈ, ਇਸੇ ਲਈ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਨੇਚਰ ਵਾਕ ਨਾਲ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਆਲਮੀ ਤਪਸ ਦੇ ਪ੍ਰਭਾਵ ਸਾਨੂੰ ਸਹਿਜੇ ਹੀ ਦਿਖਾਈ ਦੇ ਰਹੇ ਹਨ, ਜੇਕਰ ਅਸੀਂ ਵਾਤਾਵਰਣ ਪ੍ਰਤੀ ਹਾਲੇ ਵੀ ਸੁਚੇਤ ਨਾ ਹੋਏ ਤਾਂ ਸਾਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਇਸ ਲਈ ਹਰੇਕ ਵਿਅਕਤੀ ਲਈ ਰੁੱਖ ਲਗਾਉਣ ਜਿਨ੍ਹਾਂ ਜ਼ਰੂਰੀ ਹੈ, ਉਨ੍ਹਾਂ ਹੀ ਲੱਗੇ ਰੁੱਖਾਂ ਦੀ ਸੰਭਾਲ ਕਰਨਾ ਵੀ ਮਹੱਤਵਪੂਰਨ ਹੈ। 

ਉਨ੍ਹਾਂ ਪਟਿਆਲਵੀਂਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੀ ਤੰਦਰੁਸਤੀ ਲਈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਮਾਂ ਕੁਦਰਤ ਨਾਲ ਜੁੜਿਆਂ ਜਾਵੇ ਅਤੇ ਆਪਣੇ ਲਈ ਕੁਝ ਸਮਾਂ ਕੱਢ ਕੇ ਸਰੀਰਕ ਤੰਦਰੁਸਤੀ ਲਈ ਸੈਰ ਨੂੰ ਆਪਣੇ ਦਿਨ ਭਰ ਦੀ ਰੁਟੀਨ ਦਾ ਅਹਿਮ ਹਿੱਸਾ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਰੁੱਖ ਲਗਾ ਕੇ ਸਭਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਵੀ ਦਿੱਤਾ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਹੈਰੀਟੇਜ ਫੈਸਟੀਵਲ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਫੈਸਟੀਵਲ 'ਚ ਕਰਵਾਏ ਜਾ ਰਹੇ ਵੱਖ ਵੱਖ ਸਮਾਗਮਾਂ 'ਚ ਆਪਣੀ ਅਮੀਰ ਵਿਰਾਸਤ ਦੇ ਵੱਖੋ ਵੱਖ ਰੰਗ ਪੇਸ਼ ਕੀਤੇ ਜਾ ਰਹੇ। ਜੋ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੂੰ ਆਪਣੀ ਅਮੀਰ ਵਿਰਾਸਤ ਦੇ ਗੌਰਵ ਮਹਿਸੂਸ ਕਰਵਾਉਣਗੇ।  

ਇਸ ਮੌਕੇ ਕੌਂਸਲਰ ਜਸਵੀਰ ਸਿੰਘ ਗਾਂਧੀ, ਤਹਿਸੀਲਦਾਰ ਕੁਲਦੀਪ ਸਿੰਘ, ਵਣ ਰੇਂਜ ਅਫ਼ਸਰ ਸਵਰਨ ਸਿੰਘ ਜਵੰਦਾ, ਗੱਜਣ ਸਿੰਘ, ਫਰੈਂਡਜ਼ ਆਫ਼ ਇਨਵਾਇਰਨਮੈਂਟ ਪਾਰਕ ਦੇ ਮੈਂਬਰ ਸੁਖਦੇਵ ਸਿੰਘ ਵਿਰਕ, ਜਸਵਿੰਦਰ ਸਿੰਘ ਟਿਵਾਣਾ, ਕਰਤਾਰ ਸਿੰਘ ਸੰਧੂ, ਰਮਜ਼ਾਨ ਢਿੱਲੋਂ, ਐਡਵੋਕੇਟ ਜੇ.ਐਸ. ਜਿੰਦੂ, ਧਨਵੰਤ ਰਾਏ, ਇੰਦਰਜੀਤ ਸਿੰਘ ਨਾਗਪਾਲ, ਵਿਜੈ ਸਿੰਘੀ, ਡਾ. ਅਨਿਲ ਗਰਗ, ਐਡਵੋਕੇਟ ਬਲਬੀਰ ਸਿੰਘ ਬਲਿੰਗ ਸਮੇਤ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD