Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀਸੀ ਰਾਜੇਸ਼ ਤ੍ਰਿਪਾਠੀ ਸ੍ਰੀ ਮੁਕਤਸਰ ਸਾਹਿਬ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦੇ ਹੋਏ

ਸਮੇਂ ਸਿਰ ਪੂਰਾ ਕਰਨ 'ਤੇ ਜ਼ੋਰ ਦਿੱਤਾ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 13 Feb 2025

Last updated on: Feb 13, 2025, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿ਼ਲ੍ਹੇ ਦੀਆਂ ਵੱਖ-ਵੱਖ ਵਿਕਾਸ ਏਜੰਸੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਅੱਜ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਹੋਈ ਜਿਸ ਵਿੱਚ ਉਨ੍ਹਾਂ ਲਾਈਬ੍ਰੇਰੀਆਂ ਅਤੇ ਆਂਗਣਬਾੜੀ ਸੈਂਟਰਾਂ ਦੀ ਉਸਾਰੀ ਵਿੱਚ ਕਿਸੇ ਵੀ ਕਿਸਮ ਦੀ ਨਾ ਵਰਤੇ ਜਾਣ ਦੀ ਤਾਕੀਦ ਕੀਤੀ ।

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ, ਖਾਸਕਰ ਬੀ ਡੀ ਪੀ ਓ ਅਤੇ ਨਗਲ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਦੇ ਕੰਮ ਮੁਕੰਮਲ ਹੋ ਗਏ ਹਨ, ਇਹਨਾਂ ਦੇ ਯੂ.ਸੀ (ਯੁਟੀਲਾਈਜੇਸ਼ਨ ਸਰਟੀਫਿਕੇਟ) ਜਮ੍ਹਾਂ ਕਰਵਾਏ ਜਾਣ ਅਤੇ ਬਕਾਇਆ ਕੰਮਾਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਜਿ਼ਲ੍ਹੇ ਦੇ ਪੰਜ ਪਿੰਡਾਂ ਵਿੱਚ ਜਲਦੀ ਪੰਜ ਲਾਇਬ੍ਰੇਰੀਆ ਬਣਾਈਆਂ ਜਾਣਗੀਆਂ । ਮੀਟਿੰਗ ਦੌਰਾਨ ਉਨ੍ਹਾਂ ਅਵਾਸ ਯੋਜਨਾ ਦੇ ਨਵੇਂ ਸਰਵੇਖਣ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦਾ ਪਹਿਲੇ ਸਥਾਨ ਤੇ ਆਉਣ ਤੇ ਉਨ੍ਹਾਂ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀ ਐਮ ਏ ਵਾਈ (ਪ੍ਰਧਾਨ ਮੰਤਰੀ ਅਵਾਸ ਯੋਜਨਾ) ਸਕੀਮ ਦੇ ਤਹਿਤ ਵਧ ਤੋਂ ਵਧ ਲੋਕਾਂ ਨੂੰ ਮਨਜ਼ੂਰੀਆਂ ਦਿੱਤੀਆਂ ਜਾਣ ਤਾਂ ਜੋ ਆਰਥਿਕ ਤੌਰ ਤੇ ਕਮਜ਼ੋਰ ਵਰਗ ਇਸ ਯੋਜਨਾ ਦਾ ਵਧ ਤੋਂ ਵਧ ਲਾਭ ਲੈ ਸਕੇ ।

ਮੀਟਿੰਗ ਦੌਰਾਨ ਡੀ.ਡੀ.ਪੀ.ਓ. ਸ਼੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਗਿੱਦੜਬਾਹਾ ਬਲਾਕ ਵਿੱਚ 175 ਕਰੋੜ ਦੇ ਸਨਮੁੱਖ ਮਗਨਰੇਗਾ ਸਕੀਮ ਤਹਿਤ 165 ਕਰੋੜ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਮੁਕੰਮਲ ਪ੍ਰੋਜੈਕਟ ਦੇ ਯੂ.ਸੀ ਜਲਦੀ ਜਮ੍ਹਾਂ ਕਰਵਾ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਲੰਬੀ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ  ਐਮ ਪੀ ਐਲ ਏ ਡੀ ਦੇ ਕੰਮਾਂ  ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਕੰਮ ਮੁਕੰਮਲ ਹੋਣ ਤੇ ਯੂ.ਸੀ. ਜਮ੍ਹਾਂ ਕਰਵਾਏ ਜਾਣ। 

ਡਿਪਟੀ ਕਮਿਸ਼ਨਰ ਨੇ ਮਾਈਨਿੰਗ ਅਤੇ ਜਿਉਲੋਜੀ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਿਹਨਾਂ ਭੱਠਾ ਮਾਲਕਾਂ ਵੱਲ ਰਾਈਲਟੀ ਬਕਾਇਆ ਹੈ,ਇਹ ਰਕਮ ਸਬੰਧਿਤ ਭੱਠਾ ਮਾਲਕਾਂ ਪਾਸੋ ਵਸੂਲ ਕਰਕੇ ਇਸ ਰਕਮ ਨੂੰ  ਏਰੀਅਰ ਆਫ ਲੈਂਡ ਰੈਵੀਨਿਊ ਤਹਿਤ ਜਮ੍ਹਾਂ ਕਰਵਾਉਣ ਲਈ ਫਾਰਮ ਐਮ ਭੇਜੇ ਜਾਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਸਿੰਘ ਢਿਲੋੱਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)  ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਡੀ ਪੀ ਆਰ ਓ ਗੁਰਦੀਪ ਸਿੰਘ ਮਾਨ ਹਾਜ਼ਰ ਸਨ।  

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD