Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਖੋਜ ਅਤੇ ਉੱਦਮਤਾ ਨੂੰ ਅੱਗੇ ਵਧਾਉਣ ਵਿੱਚ ਵੱਡਾ ਕਦਮ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 13 Feb 2025

Last updated on: Feb 13, 2025, 00:00 IST

ਫੂਡ ਤਕਨਾਲੋਜੀ ਵਿੱਚ ਖੋਜ, ਨਵੀਨਤਾ ਅਤੇ ਉੱਦਮਤਾ ਨੂੰ ਅੱਗੇ ਵਧਾਉਣ ਲਈ ਇਹ ਵੱਡਾ ਕਦਮ ਉਠਾਉਂਦਿਆਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਡਾਇਟੈਟਿਕਸ ਅਤੇ ਨਿਊਟ੍ਰੀਸ਼ਨ ਡਿਵੀਜ਼ਨ ਵਿਖੇ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ ਕੀਤਾ ਗਿਆ।ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਦੀ ਅਗਵਾਈ ਤੇ ਰੂਸਾ 2.0 ਦੇ ਤਹਿਤ ਸ਼ੁਰੂ ਕੀਤੇ ਗਏ ਇਸ ਯੂਨਿਟ ਦਾ ਮੱਖ ਉਦੇਸ਼ ਫੂਡ ਤਕਨਾਲੋਜੀ ਵਿੱਚ ਖੋਜ, ਅਤੇ ਇੰਟਰਪ੍ਰਨਿਊਰਸ਼ਿਪ ਨੂੰ ਹੁਲਾਰਾ ਦੇਣ ਅਤੇ ਵਿਦਆਰਥੀਆਂ ਨੂੰ ਬਿਜ਼ਨਸ ਸ਼ੁਰੂ ਕਰਨ ਸਬੰਧੀ ਸਿਖਲਾਈ ਅਤੇ ਹੋਰ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਟਰਾਟਅਪ ਅਤੇ ਨਵੇਂ ਵਪਾਰ ਨੂੰ ਸ਼ੁਰੂ ਕਰਨ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਵਿਿਦਆਰਥੀਆਂ ਨੂੰ ਨੌਕਰੀਆਂ ਪੈਦਾ ਕਰਨ ਦੇ ਯੋਗ ਬਣਾਇਆ ਸਕੇ।

ਇਸ ਪਹਿਲਕਦਮੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਸਹੂਲਤ ਭਾਰਤ ਵਿੱਚ ਕੁਝ ਕੁ ਅਦਾਰਿਆਂ ਵਿਚ ਹੈ ਜਿਸ ਵਿਚ ਕੱਚੇ ਮਾਲ ਦੀ ਸੰਭਾਲ ਤੋਂ ਲੈ ਕੇ ਮਾਰਕੀਟ-ਤਿਆਰ ਉਤਪਾਦ ਵਿਕਾਸ ਤੱਕ ਇੱਕ ਅੰਤ-ਤੋਂ-ਅੰਤ ਫੂਡ ਪ੍ਰੋਸੈਸਿੰਗ ਈਕੋਸਿਸਟਮ ਦੀ ਪ੍ਰਣਾਲੀ ਸ਼ਾਮਿਲ ਹੈ। ਉਨ੍ਹਾਂ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਵਿਵਹਾਰਕ ਕਾਰੋਬਾਰ ਸਥਾਪਤ ਕਰਨ ਲਈ ਟਿਕਾਊ, ਨਵੀਨਤਾਕਾਰੀ ਭੋਜਨ ਯੁਨਿਟ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਉੱਦਮੀਆਂ ਅਤੇ ਸਟਾਰਟਅੱਪਸ ਪ੍ਰਤੀ ਜਾਗਰੂਕਤਾ ਤੇ ਸਿਖਲਾਈ ਵਿੱਚ ਇਸਦੀ ਭੂਮਿਕਾ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਇਹ ਯੂਨਿਟ ਉਦਯੋਗ ਸਹਿਯੋਗ ਨੂੰ ਮਜ਼ਬੂਤ ਕਰਨ, ਭੋਜਨ ਦੀ ਗੁਣਵੱਤਾ ਅਤੇ ਸਥਿਰਤਾ ਵਿੱਚ ਸੁਧਾਰ ਕਰਨ ਅਤੇ ਵਿਿਦਆਰਥੀਆਂ, ਖੋਜਕਰਤਾਵਾਂ ਅਤੇ ਉੱਦਮੀਆਂ ਲਈ ਇੱਕ ਪ੍ਰਮੁੱਖ ਸਿਖਲਾਈ ਕੇਂਦਰ ਵਜੋਂ ਉਭਰ ਕੇ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਜਿਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੱਗੇ ਵਿਿਦਆਰਥੀਆਂ ਨੂੰ ਨੌਕਰੀਆਂ ਪ੍ਰਾਪਤ ਕਰਨ ਵਿਚ ਮਦਦ ਕਰਦੀ ਹੈ ਉਥੇ ਹੁਣ ਉਹ ਵਿਿਦਆਰਥੀਆਂ ਨੂੰ ਆਪਣੇ ਬਿਜ਼ਨਸ ਸਥਾਪਤ ਕਰਨ ਅਤੇ ਹੋਰਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਯੋਗ ਵੀ ਬਣਾਏਗੀ।

ਖੇਤੀਬਾੜੀ ਵਿਭਾਗ ਦੇ ਮੁਖੀ ਅਤੇ ਖੇਤੀਬਾੜੀ ਖੋਜ ਅਤੇ ਨਵੀਨਤਾ ਕੇਂਦਰ ਦੇ ਕੋਆਰਡੀਨੇਟਰ ਡਾ. ਪੀ. ਕੇ. ਪਾਤੀ ਨੇ ਯੂਨਿਟ ਦੀਆਂ ਸਮਰੱਥਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਇਸ ਯੁਨਿਟ ਨਿਰੰਤਰ ਭੋਜਨ ਉਤਪਾਦਨ ਲਈ ਇੱਕ ਲਾਈਨ ਐਕਸਟਰੂਡਰ ਦਾ ਕਾਰਜ ਕਰੇਗਾ ਜਿਸ ਵਿਚ ਅਨਾਜ, ਸਨੈਕ ਫੂਡ, ਪਾਲਤੂ ਜਾਨਵਰਾਂ ਦਾ ਭੋਜਨ, ਪਾਸਤਾ, ਨੂਡਲਜ਼ ਅਤੇ ਟੈਕਸਟਚਰ ਵੈਜੀਟੇਬਲ ਪ੍ਰੋਟੀਨ ਆਦਿ ਦੇ ਨਿਰਮਾਣ ਦੀ ਸਿਖਲਾਈ ਸੰਭਵ ਹੋਵੇਗੀ।

ਉਦਘਾਟਨ ਸਮਾਰੋਹ ਮੌਕੇ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ, ਵਿਿਦਆਰਥੀਆਂ ਤੋਂ ਇਲਾਵਾ ਪ੍ਰਸਿੱਧ ਜਾਪਾਨੀ ਵਿਿਗਆਨੀ, ਡਾ. ਰੇਣੂ ਵਧਵਾ ਅਤੇ ਡਾ. ਸੁਨੀਲ ਕੌਲ, ਨੈਸ਼ਨਲ ਇੰਸਟੀਚਿਊਟ ਆਫ਼ ਐਡਵਾਂਸਡ ਇੰਡਸਟਰੀਅਲ ਸਾਇੰਸ ਐਂਡ ਟੈਕਨਾਲੋਜੀ, ਜਾਪਾਨ ਦੇ ਫੈਕਲਟੀ ਮੈਂਬਰਾਂ, ਵਿਿਦਆਰਥੀਆਂ ਅਤੇ ਸਟਾਫ ਸ਼ਾਮਲ ਸਨ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD