Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਆਯੋਜਨ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Feb 2025

Last updated on: Feb 13, 2025, 00:00 IST

ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਦੇ ਬਾਰਾਂਦਰੀ ਬਾਗ ਵਿੱਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਸਟਰੀਟ ਫੂਡ ਅਤੇ ਲਜ਼ੀਜ਼ ਪਕਵਾਨਾਂ ਦੀਆਂ ਸਟਾਲਾਂ ਲਗਾਈਆਂ ਗਈਆਂ। 

ਇਸ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਿਰਾਸਤੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਟਿਆਲਵੀਆਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਵਿਰਾਸਤੀ ਮੇਲਾ ਕਰਵਾਉਣ ਦਾ ਮੁੱਖ ਮਕਸਦ ਪਟਿਆਲਵੀਆਂ ਨੂੰ ਸ਼ੁੱਧ ਤੇ ਪੌਸ਼ਟਿਕ ਖਾਣ-ਪੀਣ ਲਈ ਉਤਸ਼ਾਹਿਤ ਕਰਨਾ ਹੈ। 

ਉਹਨਾਂ ਕਿਹਾ ਕਿ ਅਜਿਹੇ ਫੈਸਟੀਵਲ  ਵਿੱਚ ਹਿੱਸਾ ਲੈਣ ਨਾਲ ਸਾਨੂੰ ਆਪਣੀ ਵਿਰਾਸਤ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸ਼ੋਅ ਦਾ ਮੁੱਖ ਟੀਚਾ ਆਮ ਲੋਕਾਂ ਨੂੰ ਫੁੱਲਾਂ ਦੀ ਕਾਸ਼ਤ ਪ੍ਰਤੀ ਪ੍ਰਰਿਤ ਕਰਨਾ ਹੈ। ਉਹਨਾਂ ਹੋਰਟੀਕਲਚਰ ਵਿਭਾਗ ਦੇ ਅਧਿਕਾਰੀਆਂ ਨੂੰ  ਬਾਰਾਂਦਰੀ ਬਾਗ ਦੀ ਸੁੰਦਰਤਾ ਵਧਾਉਣ, ਸਾਫ ਸਫਾਈ ਦੇ ਰੱਖ ਰਖਾਓ, ਬੱਚਿਆਂ ਲਈ ਲੱਗੇ ਝੂਲਿਆਂ ਦੀ ਸੁਰੱਖਿਆ ਤੇ ਓਪਨ ਜਿੰਮ,ਫੁਹਾਰੇ ਚਲਾਉਣ ਅਤੇ ਬਾਗ ਦੇ ਰੱਖ ਰਖਾਓ ਚ ਸੁਧਾਰ ਲਿਆਉਣ ਦੇ ਆਦੇਸ਼ ਦਿੱਤੇ। 

ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦੌਰਾਨ ਕੱਟ ਫਲਾਵਰ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਆਦਿ ਦੇ ਮੁਕਾਬਲੇ ਕਰਵਾਏ ਗਏ ।ਉਹਨਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਦੀਆਂ ਸਟਾਲਾਂ ਅਤੇ 25 ਓਰਗੈਨਿਕ ਸਟਾਲਾਂ  ਅਤੇ ਦੋ ਹਜਾਰ ਫੁੱਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ । 

ਉਹਨਾਂ ਕਿਹਾ ਕਿ ਮੇਲੇ ਦੇ ਨੋਡਲ ਅਫਸਰ ਕਮ ਐਸ.ਡੀ.ਐਮ. ਨਾਭਾ ਡਾ ਇਸਮਿਤ ਵਿਜੇ ਸਿੰਘ ਨੇ 30 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ, ਕਮਿਸ਼ਨਰ ਨਗਰ ਨਿਗਮ ਰਜਤ ਓਬਰਾਏ, ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD