Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਦੇ 930 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਨੇ ਲੁਧਿਆਣਾ ਨੂੰ ਬਦਲ ਦਿੱਤਾ

ਲੁਧਿਆਣਾ ਵਿੱਚ ਕ੍ਰਾਂਤੀ: ਸਮਾਰਟ ਸੜਕਾਂ, ਹਰਿਆਵਲ ਅਤੇ ਆਧੁਨਿਕ ਸਹੂਲਤਾਂ ਨਾਲ ਸ਼ਹਿਰ ਨੂੰ ਸੁਰਜੀਤ ਕਰਨ ਲਈ ਪ੍ਰਗਤੀ ਅਧੀਨ 85 ਬੁਨਿਆਦੀ ਢਾਂਚਾ ਪ੍ਰੋਜੈਕਟ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 13 Feb 2025

Last updated on: Feb 13, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਵਿਕਾਸ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਲੁਧਿਆਣਾ ਇਸ ਵਿਕਾਸ ਦੀ ਇੱਕ ਪ੍ਰਮੁੱਖ ਉਦਾਹਰਣ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਨੂੰ ਕੁੱਲ 85 ਬੁਨਿਆਦੀ ਢਾਂਚਾ ਪ੍ਰੋਜੈਕਟਾਂ, ਜਿਨ੍ਹਾਂ ਦੀ ਕੀਮਤ 930 ਕਰੋੜ ਰੁਪਏ ਹੈ, ਨਾਲ ਇਸਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀ ਲਿਆਉਣ, ਜੀਵਨ ਦੀ ਗੁਣਵੱਤਾ ਨੂੰ ਵਧਾਉਣ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਸ਼ਹਿਰੀ ਚੁਣੌਤੀਆਂ ਦੇ ਆਧੁਨਿਕ ਢੰਗ ਨਾਲ ਹੱਲ ਲਈ ਤਿਆਰ ਹਨ।

ਦੱਸਣਯੋਗ ਹੈ ਕਿ 712.86 ਕਰੋੜ ਰੁਪਏ ਦੇ 65 ਸ਼ਾਨਦਾਰ ਪ੍ਰੋਜੈਕਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜੋ ਕਿ ਵਿਕਾਸ ਪਹਿਲਕਦਮੀਆਂ ਦੀ ਇੱਕ ਵਿਸਥਾਰਤ ਸ਼੍ਰੇਣੀ ਨੂੰ ਕਵਰ ਕਰਦੇ ਹਨ। ਮੁੱਖ ਪ੍ਰਾਪਤੀਆਂ ਵਿੱਚ ਪੱਖੋਵਾਲ ਰੋਡ 'ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਅਤੇ ਰੇਲ ਅੰਡਰ ਬ੍ਰਿਜ (ਆਰ.ਯੂ.ਬੀ.) ਦੀ ਉਸਾਰੀ, ਸਿੱਧਵਾਂ ਨਹਿਰ ਦੇ ਨਾਲ-ਨਾਲ ਵਾਟਰ ਫਰੰਟ ਡਿਵੈਲਪਮੈਂਟ, ਸਮਾਰਟ ਈ-ਕਲਾਸਰੂਮ ਤਿਆਰ ਕਰਨਾ, ਮਲਹਾਰ ਰੋਡ ਨੂੰ ਸਮਾਰਟ ਰੋਡ ਵਜੋਂ ਵਿਕਸਤ ਕਰਨਾ ਅਤੇ ਬਿਹਤਰੀਨ ਨਿਗਰਾਨੀ ਅਤੇ ਸੁਰੱਖਿਆ ਲਈ ਇੱਕ ਮਿਉਂਸਪਲ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਿਤ ਕਰਨਾ ਸ਼ਾਮਲ ਹੈ। 

ਇਸ ਤੋਂ ਇਲਾਵਾ ਕੰਪੈਕਟਰਾਂ ਦੀ ਵਰਤੋਂ ਠੋਸ ਰਹਿੰਦ-ਖੂੰਹਦ ਦੇ ਬਿਹਤਰ ਢੰਗ ਨਾਲ ਪ੍ਰਬੰਧਨ ਅਤੇ ਐਲ.ਈ.ਡੀ. ਸਟਰੀਟ ਲਾਈਟਾਂ ਦੀ ਸਥਾਪਨਾ ਸਫਲਤਾਪੂਰਵਕ ਮੁਕੰਮਲ ਕੀਤੀ ਜਾ ਚੁੱਕੀ ਹੈ। ਪਾਰਕਾਂ ਸਮੇਤ ਹਰਿਆਵਲ ਨੂੰ ਵਧਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ 199.26 ਕਰੋੜ ਰੁਪਏ ਦੇ 17 ਹੋਰ ਪ੍ਰੋਜੈਕਟ ਕਾਰਜਸ਼ੀਲ ਹਨ। ਇਹ ਪਹਿਲਕਦਮੀਆਂ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣ, ਬਾਇਓ-ਰੀਮੀਡੀਏਸ਼ਨ ਰਾਹੀਂ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਵਧਾਉਣ 'ਤੇ ਕੇਂਦ੍ਰਤ ਕਰਦੀਆਂ ਹਨ, ਜਿਸ ਤਹਿਤ ਰੱਖ ਬਾਗ ਵਿਖੇ ਇੱਕ ਅਤਿ-ਆਧੁਨਿਕ ਆਲ ਵੈਦਰ ਸਵੀਮਿੰਗ ਪੂਲ ਦਾ ਨਿਰਮਾਣ ਕਰਨਾ ਵੀ ਸ਼ਾਮਲ ਹੈ। 

ਮੁੱਖ ਸੜਕ ਅਤੇ ਪੁਲ ਪ੍ਰੋਜੈਕਟ ਵੀ ਪ੍ਰਗਤੀ ਅਧੀਨ ਹਨ, ਜੋ ਸ਼ਹਿਰ ਵਿੱਚ ਸੁਚਾਰੂ ਸੰਪਰਕ ਅਤੇ ਬਿਹਤਰ ਆਵਾਜਾਈ ਨੂੰ ਯਕੀਨੀ ਬਣਾਉਂਦੇ ਹਨ। ਇਸ ਤੋਂ ਇਲਾਵਾ 18.08 ਕਰੋੜ ਰੁਪਏ ਦੇ 3 ਪ੍ਰੋਜੈਕਟ ਟੈਂਡਰਿੰਗ ਪੜਾਅ ਅਧੀਨ ਹਨ, ਜਿਨ੍ਹਾਂ ਵਿੱਚ ਨਹਿਰੂ ਰੋਜ਼ ਗਾਰਡਨ ਦਾ ਵਿਕਾਸ, ਸੀਵਰੇਜ ਮਸ਼ੀਨਰੀ ਅਤੇ ਪਾਰਕਾਂ ਵਿੱਚ ਹੋਰ ਸੁਧਾਰ ਕਰਨਾ ਸ਼ਾਮਲ ਹੈ, ਜੋ ਸ਼ਹਿਰ ਦੇ ਸੁੰਦਰੀਕਰਨ ਅਤੇ ਸਥਿਰਤਾ ਵਿੱਚ ਵਿਸ਼ੇਸ਼ ਯੋਗਦਾਨ ਪਾਉਣਗੇ।

ਇਹ ਪਰਿਵਰਤਨਸ਼ੀਲ ਪ੍ਰੋਜੈਕਟ ਵਧੇਰੇ ਟਿਕਾਊ, ਬਿਹਤਰੀਨ ਅਤੇ ਪਸੰਦੀਦਾ ਰਹਿਣ ਯੋਗ ਜ਼ਿਲ੍ਹਾ ਲੁਧਿਆਣਾ ਤਿਆਰ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਨਿਵੇਸ਼ ਸੂਬੇ ਦੇ ਸ਼ਹਿਰੀ ਕੇਂਦਰਾਂ ਦੀ ਤਰੱਕੀ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਦਰਸਾਉਂਦਾ ਹੈ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD