Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Gurdaspur, Punjab State Power Corporation Ltd, PSPCL

Web Admin

Web Admin

5 Dariya News

ਗੁਰਦਾਸਪੁਰ , 13 Feb 2025

Last updated on: Feb 13, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਦੀਆਂ ਦੇ ਮੁਹੱਲਾ ਤਰਖਾਣਵਾਲੀ ਦੇ ਵਸਨੀਕ ਕਸ਼ਮੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਨੂੰਹ ਦੇ ਨਵੇਂ ਬਣ ਰਹੇ ਘਰ ਲਈ ਅਸਥਾਈ ਘਰੇਲੂ ਬਿਜਲੀ ਕੁਨੈਕਸ਼ਨ ਦੇਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਕੀਤੀ ਜਾ ਰਹੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Gurdaspur , Punjab State Power Corporation Ltd , PSPCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD