Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ ਵਿਸ਼ੇ ਤੇ ਗੋਸ਼ਟੀ ਦੀ ਸ਼ੁਰੂਆਤ

ਪੰਜਾਬੀ ਮਸ਼ੀਨੀ ਬੁੱਧੀਮਾਨਤਾ ਦੀ ਹਰ ਚੁਣੌਤੀ ਸਵੀਕਾਰ ਕਰਨ ਦੇ ਸਮਰੱਥ- ਡਾ. ਜਸਵੰਤ ਸਿੰਘ ਜ਼ਫ਼ਰ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 13 Feb 2025

Last updated on: Feb 13, 2025, 00:00 IST

ਭਾਸ਼ਾ ਵਿਭਾਗ, ਪੰਜਾਬ ਵੱਲੋਂ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ’ ਵਿਸ਼ੇ ‘ਤੇ ਕਰਵਾਈ ਜਾਣ ਵਾਲੀ ਦੋ ਦਿਨਾਂ ਗੋਸ਼ਟੀ ਅੱਜ ਭਾਸ਼ਾ ਭਵਨ, ਪਟਿਆਲਾ ਦੇ ਸੈਮੀਨਾਰ ਹਾਲ ਵਿਖੇ ਸ਼ੁਰੂ ਹੋ ਗਈ ਹੈ। ਜਿਸ ਦੌਰਾਨ ਉਦਘਾਟਨੀ ਸੈਸ਼ਨ ਦੌਰਾਨ ‘ਸਾਖ਼ਰਤਾ ਤੋਂ ਵਿਸਤ੍ਰਿਤ ਭਾਸ਼ਾਈ ਮਾਡਲ ਤੱਕ’ ਵਿਸ਼ੇ ’ਤੇ ਵੱਖ-ਵੱਖ ਵਿਦਵਾਨਾਂ ਨੇ ਵਿਚਾਰ ਪੇਸ਼ ਕੀਤੇ। ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਸਵਾਗਤ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਸਾਨੂੰ ਸਾਡੇ ਪੁਰਖਿਆਂ ਨੇ ਅੱਖਰ ਦਿੱਤੇ ਤੇ ਉਨ੍ਹਾਂ ਅੱਖਰਾਂ ਨੂੰ ਲੜੀ ’ਚ ਪਰੋ ਕੇ ਅਸੀਂ ਕਿਤਾਬਾਂ ਲਿਖੀਆਂ ਅਤੇ ਛਾਪੇਖਾਨੇ ਤੱਕ ਪੁੱਜੇ।

ਇਸ ਤੋਂ ਬਾਅਦ ਅਸੀਂ ਕੰਪਿਊਟਰ ਦੇ ਯੁੱਗ ’ਚ ਪ੍ਰਵੇਸ਼ ਕੀਤਾ ਅਤੇ ਹੁਣ ਮਸ਼ੀਨੀ ਬੁੱਧੀਮਨਾਤਾ ਦੇ ਦੌਰ ’ਚ ਆ ਗਏ ਹਾਂ। ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਚੁਣੌਤੀ ਹੈ ਪਰ ਪੰਜਾਬੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਦੁਆ ਅਤੇ ਉਮੀਦ ਕਰਦੇ ਹਾਂ ਕਿ ਅਸੀਂ ਮਸ਼ੀਨੀ ਬੁੱਧੀਮਾਨਤਾ ਦੀ ਹਰ ਚੁਣੌਤੀ ਨੂੰ ਸਵੀਕਾਰ ਕਰਕੇ, ਇਸ ਖੇਤਰ ’ਚ ਵੱਧ ਤੋਂ ਵੱਧ ਕੰਮ ਕਰਨਾ ਚਾਹੀਦਾ ਹੈ।

ਆਪਣੇ ਕੁੰਜੀਵਤ ਭਾਸ਼ਣ ਦੌਰਾਨ ਸ. ਅਮਰਜੀਤ ਸਿੰਘ ਗਰੇਵਾਲ ਨੇ ਤਿੰਨ ਨੁਕਤਿਆਂ ‘’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਸਾਡੀ ਪਹਿਲੀ ਸਿੰਗਲੈਰਿਟੀ (ਭਾਵਨਾ) ਸ਼ਬਦ, ਐਟਮ, ਬ੍ਰਹਿਮੰਡ ਦੀ ਉਤਪਤੀ ਤੇ ਜੀਨ, ਦੂਸਰੀ ਸਿੰਗਲੈਰਿਟੀ ਜੀਵਨ ਦੀ ਉਤਪਤੀ ਅਤੇ ਤੀਸਰੀ ਸਿੰਗਲੈਰਿਟੀ ਸ਼ਬਦ ਤੇ ਸ਼ਬਦ ਤੋਂ ਭਾਸ਼ਾ ਬਣੀ। ਉਨ੍ਹਾਂ ਕਿਹਾ ਕਿ ਸ਼ਬਦ ਦੀ ਉਤਪਤੀ ਨਾਲ ਹੀ ਮਨੁੱਖੀ ਚੇਤਨਾ ਦਾ ਅਗਾਜ਼ ਹੋਇਆ। ਉਨ੍ਹਾਂ ਕਿਹਾ ਕਿ ਹਮੇਸ਼ਾ ਮਨੁੱਖ ਨੂੰ ਤਕਨੀਕ ਦਾ ਡਰ ਰਹਿੰਦਾ ਹੈ ਪਰ ਇਸ ਤੋਂ ਡਰਨ ਦੀ ਲੋੜ ਨਹੀਂ ਹੁੰਦੀ। 

ਉਨ੍ਹਾਂ ਕਿਹਾ ਕਿ ਹੱਥਾਂ ਦਾ ਕੰਮਾਂ ਭਾਵੇਂ ਮਸ਼ੀਨਾ ਨੇ ਲੈ ਲਿਆ ਪਰ ਬੰਦੇ ਕੋਲ ਦਿਮਾਗ ਹੈ। ਜੇ ਮਸ਼ੀਨੀ ਬੁੱਧੀਮਾਨਤਾ ਨੇ ਦਿਮਾਗ ਦਾ ਕੰਮ ਦਾ ਲੈ ਲਿਆ ਤਾਂ ਸਾਨੂੰ ਹੋਰ ਵਿਕਲਪ ਪੈਦਾ ਕਰਨੇ ਪੈਣਗੇ। ਇਸ ਸੈਸ਼ਨ ਦੀ ਪ੍ਰਧਾਨਗੀ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਮਸ਼ੀਨੀ ਬੁੱਧੀਮਾਨਤਾ ਨੂੰ ਹਊਆਂ ਨਾ ਬਣਾਇਆ ਜਾਵੇ। ਹੋਰਨਾਂ ਤਕਨੀਕਾਂ ਵਾਂਗ ਸਾਨੂੰ ਇਹ ਵਰਤਣੀ ਪਵੇਗੀ। ਇਹ ਇੱਕ ਟੂਲ ਹੈ। ਹਰੇਕ ਤਕਨੀਕ ਤੋਂ ਖਦਸ਼ੇ ਅਤੇ ਮਸਲੇ ਹੁੰਦੇ ਹਨ। 

ਸਾਨੂੰ ਇਸ ਨੂੰ ਸਕਾਰਤਮਕ ਤੌਰ ’ਤੇ ਲੈਣਾ ਚਾਹੀਦਾ ਹੈ। ਉਦਘਾਟਨੀ ਸੈਸ਼ਨ ਦੇ ਮੁੱਖ ਮਹਿਮਾਨ ਡਾ. ਕੇਹਰ ਸਿੰਘ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕਿਹਾ ਮਨੁੱਖ ਕੋਲ ਅਨੁਭਵ ਹੈ ਜੋ ਮਸ਼ੀਨਾਂ ਕੋਲ ਨਹੀਂ ਹੁੰਦਾ ਹੈ ਇਸ ਕਰਕੇ ਹੀ ਮਨੁੱਖ ਸਭ ਤੋਂ ਵੱਖਰਾ ਹੈ। ਉਨ੍ਹਾਂ ਕਿਹਾ ਕਿ ਮਸ਼ੀਨੀ ਬੁੱਧੀਮਾਨਤਾ ਨਾਲ ਸਿਰਜਣਾ ਦੀਆਂ ਸੰਭਾਵਨਾਵਾਂ ਵਧਦੀਆਂ ਹਨ। ਇਸ ਸ਼ੈਸ਼ਨ ਦਾ ਮੰਚ ਸੰਚਾਲਨ ਗੁਰਮੇਲ ਸਿੰਘ ਵੱਲੋਂ ਕੀਤਾ ਗਿਆ।

ਇਸ ਉਪਰੰਤ ਪਹਿਲੇ ਸੈਸ਼ਨ ਦਾ ਸੰਚਾਲਨ ਡਾ. ਅਮਰਜੀਤ ਸਿੰਘ ਨੇ ਕੀਤਾ। ਇਸ ਸ਼ੈਸ਼ਨ ਦੌਰਾਨ ਡਾ. ਰਾਜਵਿੰਦਰ ਸਿੰਘ, ਡਾ. ਸੀ.ਪੀ, ਕੰਬੋਜ, ਡਾ. ਜਸਵਿੰਦਰ ਸਿੰਘ ਅਤੇ ਡਾ. ਤੇਜਿੰਦਰ ਸਿੰਘ ਸੈਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ‘ਭਾਸ਼ਾਈ ਪ੍ਰਕਿਰਿਆ ਵਿੱਚ ਨਵੀਆਂ ਤਕਨੀਕੀ ਪਹਿਲਕਦਮੀਆਂ’ ਵਿਸ਼ੇ ਤੇ ਪਰਚੇ ਪੜ੍ਹੇ ਗਏ। ਦੂਸਰੇ ਸੈਸ਼ਨ ਦਾ ਵਿਸ਼ਾ ‘ਮਸ਼ੀਨੀ ਬੁੱਧੀਮਾਨਤਾ ਦੇ ਭਾਸ਼ਾਈ ਮਾਡਲਾਂ ਦੀ ਨੈਤਕਿਤਾ ਦਾ ਮਸਲਾ’ ਤੇ ਅਧਾਰਿਤ ਸੀ। 

ਜਿਸ ਦਾ ਡਾ. ਪ੍ਰਵੀਨ ਕੁਮਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸੰਚਾਲਨ ਕੀਤਾ। ਇਸ ਵਿਸ਼ੇ ’ਤੇ ਪ੍ਰੋ. ਪਰਮਜੀਤ ਸਿੰਘ ਢੀਂਗਰਾ ਸਾਬਕਾ ਡਾਇਰੈਕਟਰ ਰੀਜ਼ਨਲ ਸੈਂਟਰ ਮੁਕਤਸਰ, ਡਾ. ਦਵਿੰਦਰ ਸਿੰਘ ਖਾਲਸਾ ਕਾਲਜ ਪਟਿਆਲਾ ਤੇ ਪ੍ਰੋ. ਯੋਗਰਾਜ ਨੇ ਮੁੱਖ ਬੁਲਾਰਿਆ ਵਜੋਂ ਨਿੱਠ ਕੇ ਚਰਚਾ ਕੀਤੀ। ਪਹਿਲੇ ਦਿਨ ਦਾ ਆਖਰੀ ਤੇ ਤੀਸਰਾ ਸੈਸ਼ਨ ‘ਮਨੁੱਖ ਅਤੇ ਮਸ਼ੀਨੀ ਬੁੱਧੀਮਾਨਤਾ ਦਰਿਮਆਨ ਭਾਸ਼ਾਈ ਸੰਯੋਗ’ ਵਿਸ਼ੇ ਤੇ ਅਧਾਰਿਤ ਸੀ। 

ਜਿਸ ਦੌਰਾਨ  ਡਾ. ਗੁਰਦੇਵ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਡਾ. ਜੋਗਾ ਸਿੰਘ ਪਟਿਆਲਾ ਨੇ ਗੰਭੀਰ ਵਿਚਾਰ ਚਰਚਾ ਕੀਤੀ। ਇਸ ਸ਼ੈਸ਼ਨ ਦਾ ਸੰਚਾਲਨ ਡਾ. ਤੇਜਿੰਦਰ ਸਿੰਘ ਖਾਲਸਾ ਕਾਲਜ ਚੰਡੀਗੜ੍ਹ ਵੱਲੋਂ ਕੀਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD