Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਤਿਹਾਸਕ ਨਾਟਕ ਸਰਹਿੰਦ ਦੀ ਦੀਵਾਰ ਨੇ ਦਰਸ਼ਕਾਂ ਦੀਆਂ ਅੱਖਾਂ ਨਮ ਕੀਤੀਆਂ

ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਾ ਹੈ ਨਾਟਕ 'ਸਰਹਿੰਦ ਦੀ ਦੀਵਾਰ'-ਡੀ.ਆਈ.ਜੀ ਮਨਦੀਪ ਸਿੰਘ ਸਿੱਧੂ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Feb 2025

Last updated on: Feb 13, 2025, 00:00 IST

ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਪਹਿਲੀ ਸ਼ਾਮ ਇੱਥੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਪ੍ਰਸਿੱਧ ਅਦਾਕਾਰਾ ਪਦਮਸ੍ਰੀ ਨਿਰਮਲ ਰਿਸ਼ੀ ਤੇ ਮਨਪਾਲ ਟਿਵਾਣਾ ਦੀ ਅਹਿਮ ਭੂਮਿਕਾ ਵਾਲੇ ਤੇ ਪੰਜਾਬੀ ਰੰਗਮੰਚ ਦੇ ਬਾਬਾ ਬੋਹੜ ਮਰਹੂਮ ਹਰਪਾਲ ਟਿਵਾਣਾ ਵੱਲੋਂ ਲਿਖੇ ਇਤਿਹਾਸਕ ਨਾਟਕ 'ਸਰਹਿੰਦ ਦੀ ਦੀਵਾਰ' ਨੇ ਦਰਸ਼ਕਾਂ ਦੀਆਂ ਅੱਖਾਂ ਨਮ ਕੀਤੀਆਂ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦੌਰਾਨ ਸੂਰਬੀਰ ਯੋਧਿਆਂ ਦੀਆਂ ਗਾਥਾਵਾਂ ਦੀ ਗੱਲ ਕਰਦੇ ਇਸ ਇਤਿਹਾਸਿਕ ਨਾਟਕ 'ਸਰਹਿੰਦ ਦੀ ਦੀਵਾਰ' ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ ਹੈ।

ਇਸ ਮੌਕੇ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਹ ਨਾਟਕ ਦਰਸ਼ਕਾਂ ਨੂੰ ਇਸ ਤਰ੍ਹਾਂ ਮਹਿਸੂਸ ਕਰਵਾ ਕੇ ਗਿਆ ਹੈ, ਜਿਵੇਂ ਇਤਿਹਾਸਕ ਸਾਕਾ ਉਹਨਾਂ ਦੀਆਂ ਅੱਖਾਂ ਸਾਹਮਣੇ ਵਾਪਰਿਆ ਹੋਵੇ। ਇਸ ਨਾਟਕ ਦੀ ਸ਼ੁਰੂਆਤ ਦੀਪ ਜਗਾ ਕੇ ਕਰਨ ਮਗਰੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਹੈਰੀਟੇਜ ਫੈਸਟੀਵਲ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਛੋਟੀ ਉਮਰ ਹੋਣ ਦੇ ਬਾਵਜੂਦ ਵੀ ਈਨ ਨਹੀਂ ਮੰਨੀ ਸਗੋਂ ਹੱਕ, ਸੱਚ ਤੇ ਧਰਮ ਲਈ ਡਟੇ ਰਹੇ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਾਟਕ ਦੇ ਰੂਪ 'ਚ ਦਰਸ਼ਕਾਂ ਦੇ ਸਾਹਮਣੇ ਪੇਸ਼ ਕਰਨਾ ਅਤੇ ਸਾਡੀ ਨਵੀਂ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਸ਼ਲਾਘਾਯੋਗ ਉਪਰਾਲਾ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਪੂਰੇ ਪੰਜਾਬ ਵਿੱਚ ਅਜਿਹੇ ਮੇਲੇ ਲਗਾਏ ਜਾ ਰਹੇ ਹਨ, ਜਿਸ ਨਾਲ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ। 

ਇਸ ਸਮਾਗਮ ਦੇ ਨੋਡਲ ਅਫ਼ਸਰ ਪੀਡੀਏ ਦੇ ਏਸੀਏ ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਇਸ ਨਾਟਕ ਵਿੱਚ ਅੱਜ ਨਿਰਮਲ ਰਿਸ਼ੀ ਤੇ ਮਨਪਾਲ ਟਿਵਾਣਾ ਸਮੇਤ ਕਰੀਬ ਦੋ ਦਰਜਨ ਅਦਾਕਾਰਾਂ ਨੇ ਆਪਣੀ ਭੂਮਿਕਾ ਨਿਭਾਈ ਤੇ ਤਕਨੀਕੀ ਨਿਰਦੇਸ਼ਣ ਵਿਕਾਸ ਜੁਨੇਜਾ ਨੇ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ 59 ਸਾਲਾਂ ਤੋਂ ਇਹ ਨਾਟਕ ਦੇਸ਼-ਵਿਦੇਸ਼ ਵਿੱਚ ਸਫ਼ਲਤਾ ਪੂਰਵਕ ਖੇਡਿਆ ਜਾ ਰਿਹਾ ਹੈ, ਇਸ ਵਿੱਚ ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਮਹਾਨ ਕਲਾਕਾਰ ਜਿਨ੍ਹਾਂ ਵਿੱਚ ਸਵਰਗਵਾਸੀ ਓਮਪੁਰੀ, ਰਾਜ ਬੱਬਰ, ਗਿਰਜਾ ਸ਼ੰਕਰ, ਨੀਨਾ ਟਿਵਾਣਾ, ਨਿਰਮਲ ਰਿਸ਼ੀ, ਸਰਦਾਰ ਸੋਹੀ ਵੀ ਸਮੇਂ ਸਮੇਂ ਸਿਰ ਇਸ ਨਾਟਕ ਦਾ ਹਿੱਸਾ ਰਹੇ ਹਨ। 

ਜਿਕਰਯੋਗ ਹੈ ਕਿ ਇਹ ਨਾਟਕ ਪੰਜਾਬੀ ਰੰਗਮੰਚ ਦੇ ਬਾਬਾ ਬੋਹੜ ਹਰਪਾਲ ਟਿਵਾਣਾ ਵੱਲੋਂ ਲਿਖਿਆ ਗਿਆ ਤੇ ਇਸ ਨਾਟਕ ਦਾ ਸੰਗੀਤ ਗਜ਼ਲ ਸਮਰਾਟ ਪਦਮ ਵਿਭੂਸ਼ਣ ਜਗਜੀਤ ਸਿੰਘ ਨੇ ਦਿੱਤਾ ਹੈ ਤੇ ਸ਼ਬਦ ਗਾਇਨ ਜਗਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਕੀਤਾ ਹੈ।ਇਹ ਪੰਜਾਬੀ ਦਾ ਇਕਲੌਤਾ ਨਾਟਕ ਹੈ ਜਿਸ ਦਾ ਮਿਊਜਿਕ ਟਰੈਕ ਵਿਸ਼ਵ ਪ੍ਰਸਿੱਧ ਕੰਪਨੀ ਸੋਨੀ ਨੇ 'ਮਿੱਤਰ ਪਿਆਰੇ ਨੂੰ' ਦੇ ਟਾਈਟਲ ਹੇਠ ਰਿਲੀਜ਼ ਕੀਤਾ।   

ਇਸ ਸਮਾਗਮ ਦੌਰਾਨ ਨੀਨਾ ਟਿਵਾਣਾ, ਸੀਏ ਪੀਡੀਏ ਮਨੀਸ਼ਾ ਰਾਣਾ, ਐਸ.ਪੀ. ਵੈਬਵ ਚੌਧਰੀ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਪੀਡੀਏ ਦੇ ਅਧਿਕਾਰੀ, ਹੌਬੀ ਧਾਲੀਵਾਲ, ਸਾਬਕਾ ਆਈਏਐਸ ਅੰਮ੍ਰਿਤ ਕੌਰ ਸ਼ੇਰਗਿੱਲ, ਮਨਜੀਤ ਸਿੰਘ ਨਾਰੰਗ, ਕਰਨਲ ਕਰਮਿੰਦਰ ਸਿੰਘ, ਅਵਤਾਰ ਅਰੋੜਾ, ਪੁਸ਼ਵੰਤ ਸਿੰਘ ਗਰੇਵਾਲ ਸਮੇਤ ਹੋਰ ਸ਼ਖ਼ਸੀਅਤਾਂ ਅਤੇ ਪਤਵੰਤੇ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD