Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਪਿੰਡ ਤਾਰਾਗੜ੍ਹ ਵਿਖੇ ਵਿਸ਼ੇਸ ਕੈਂਪ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 14 Feb 2025

Last updated on: Feb 14, 2025, 00:00 IST

ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਪਿੰਡ ਤਾਰਾਗੜ੍ਹ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਹੱਲ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਤੱਕ ਪਹੁੰਚ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਉਨਾਂ ਅੱਗੇ ਕਿਹਾ ਕਿ ਪਿੰਡਾਂ ਅੰਦਰ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ, ਇਸ ਬਾਬਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਇਸ ਮੌਕੇ ਸਰਪੰਚ ਬਲਵਿੰਦਰ ਕੌਰ ਤਾਰਾਗੜ੍ਹ, ਮੈਂਬਰ ਜਗਤਾਰ ਸਿੰਘ, ਮੈਂਬਰ ਪ੍ਰੀਤ ਮਹਿੰਦਰ ਸਿੰਘ, ਮੈਂਬਰ ਮਨਜੀਤ ਕੌਰ, ਮੈਂਬਰ ਨਰਿੰਦਰ ਸਿੰਘ, ਮੈਂਬਰ ਜਗੀਰ ਸਿੰਘ, ਮੈਂਬਰ ਪਰਮਜੀਤ ਕੌਰ, ਮੈਂਬਰ ਮਨਜੀਤ ਕੌਰ, ਬਲਜੀਤ ਸਿੰਘ, ਹਰਦੇਵ ਸਿੰਘ, ਬਿਕਰਮਜੀਤ ਸਿੰਘ, ਸੁਖਦੇਵ ਰਾਜ, ਸ਼ੁਬੇਗ ਸਿੰਘ, ਮਨਪ੍ਰੀਤ ਸਿੰਘ , ਡਾਕਟਰ ਕਰਮਜੀਤ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਗੁਰ ਬਿੰਦਰ ਸਿੰਘ, ਲਖਵਿੰਦਰ ਸਿੰਘ,ਅਜੀਤ ਸਿੰਘ, ਵਿਸ਼ਾਲ ਦਾਨਾ, ਯੋਗਰਾਜ ਸਿੰਘ ,ਸ਼ਮਸ਼ੇਰ ਸਿੰਘ, ਅਸ਼ੋਕ ਕੁਮਾਰ, ਮੁਖਤਾਰ ਸਿੰਘ, ਹਰਮਨ ਸਿੰਘ, ਸਤਨਾਮ ਸਿੰਘ ਰਾਜੂ , ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਰਘਬੀਰ ਸਿੰਘ ਅਠਵਾਲ, ਯੂਥ ਪ੍ਰਧਾਨ ਗੁਰ ਬਿੰਦਰ ਸਿੰਘ ਕਾਦੀਆਂ, ਕਰਮਜੀਤ ਪੀਏ ,ਮਲਜਿੰਦਰ ਸਿੰਘ ਪੁਰੀਆ ,ਸਰਪੰਚ ਕੁਲਬੀਰ ਸਿੰਘ, ਗੁਰਦੇਵ ਸਿੰਘ ਔਜਲਾ, ਸੁਖਦੇਵ ਸਿੰਘ ਰਿੰਕੂ ,ਹਰਪ੍ਰੀਤ ਸਿੰਘ, ਗੁਰ ਪ੍ਰਤਾਪ ਸਿੰਘ, ਕਰਨ ਬਾਠ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD