Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਵਿਨੀਤ ਕੁਮਾਰ ਨੇ ਨਾਨਕਸਰ ਬਸਤੀ ਵਿਖੇ ਆਂਗਨਵਾੜੀ ਸੈਂਟਰ ਦਾ ਕੀਤਾ ਦੌਰਾ

ਨਵਜੰਮੇ ਬੱਚਿਆਂ, ਗਰਭਵਤੀ ਮਹਿਲਾਵਾਂ ਨਾਲ ਕੀਤੀ ਮੁਲਾਕਾਤ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 14 Feb 2025

Last updated on: Feb 14, 2025, 00:00 IST

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਨਾਨਕਸਰ ਬਸਤੀ ਵਿਖੇ ਆਂਗਨਵਾੜੀ ਸੈਂਟਰ ਦਾ ਦੌਰਾ ਕੀਤਾ ਅਤੇ ਨਵਜੰਮੇ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਚਲਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਸਾਰੇ ਆਂਗਨਵਾੜੀ ਸੈਂਟਰਾਂ ਵਿੱਚ ਵਧੀਆ ਕੁਆਲਟੀ ਅਤੇ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਵਿੱਚ ਖੂਨ ਦੀ ਕਮੀ ਕਾਰਨ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਬਹੁਤ ਰੁਕਾਵਟ ਪੈਦਾ ਹੁੰਦੀ ਹੈ। ਗਰਭਵਤੀ ਔਰਤਾਂ ਨੂੰ ਆਪਣੀ ਖੁਰਾਕ ਵਿੱਚ ਆਇਰਨ ਦੇ ਸ੍ਰੋਤ ਵਾਲੀਆਂ ਚੀਜਾਂ ਦੀ ਜਿਆਦਾ ਵਰਤੋਂ ਕਰਨੀ ਚਾਹੀਦੀ ਹੈ। 

ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਜਰੂਰ ਖਾਣੀਆਂ ਚਾਹੀਦੀਆਂ ਹਨ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਮੁਫਤ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਂਗਣਵਾੜੀ ਸੇਵਾਵਾਂ ਸਕੀਮ ਤਹਿਤ ਜ਼ਿਲ੍ਹੇ ਦੇ ਕੁੱਲ 35281 ਲਾਭਪਾਤਰੀਆਂ ਲਈ ਮਾਰਕਫੈਡ ਤੋਂ ਖਿਚੜੀ, ਮਿੱਠਾ ਦਲੀਆ, ਨਮਕੀਨ ਦਲੀਆਂ, ਪੰਜੀਰੀ ਆਦਿ ਦੀ ਖਰੀਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 545 ਆਂਗਣਵਾੜੀ ਸੈਂਟਰ ਹਨ ਜਿਨ੍ਹਾਂ ਵਿੱਚ 998 ਸਟਾਫ ਹੈ । ਪੋਸ਼ਣ ਅਭਿਆਨ ਸਕੀਮ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰਡ ਲਾਭਪਾਤਰੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਅਤੇ ਬੱਚਿਆਂ ਦੀ ਮਾਪਣ ਕੁਸ਼ਲਤਾ ਦਸੰਬਰ 2024 ਵਿੱਚ 99.93%ਤੱਕ ਪਹੁੰਚੀ ਹੈ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ 2238 ਆਨਲਾਈਨ ਕੇਸ ਰਜਿਸਟਰ ਕੀਤੇ ਗਏ ਅਤੇ ਲਾਭਪਾਤਰੀਆਂ ਦੇ ਖਾਤੇ ਵਿੱਚ 1 ਕਰੋੜ 15 ਲੱਖ 96 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। 

ਇਸ ਮੌਕੇ ਉਨ੍ਹਾਂ ਆਂਗਨਵਾੜੀ ਦੀਆਂ ਬੱਚੀਆਂ, ਸਟਾਫ ਤੇ ਪਿੰਡ ਵਾਸੀਆਂ ਨਾਲ ਸਾਂਝੇ ਤੌਰ ਤੇ ਬੂਟਾ ਲਗਾਇਆ ਤੇ ਸਾਰਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਆਂਗਨਵਾੜੀ ਸੈਂਟਰ ਵਿੱਚ ਬੱਚਿਆਂ ਲਈ ਬਣੇ ਖਾਣੇ ਨੂੰ ਚੈਕ ਕੀਤਾ ਤੇ ਇਸਦੀ ਗੁਣਵੱਤਾ ਤੇ ਤਸੱਲੀ ਪ੍ਰਗਟ ਕੀਤੀ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਫਰੀਦਕੋਟ ਵਿਖੇ ਧੀ-ਅਣਮੁੱਲੀ ਦਾਤ ਤਹਿਤ ਗਤੀਵਿਧੀਆਂ ਨੂੰ ਪੂਰੇ ਪੰਜਾਬ ਵਿੱਚ ਪਹਿਲਾਂ ਸਥਾਨ ਦਿੱਤਾ ਗਿਆ। 

ਸਖੀ ਵਨ ਸਟਾਪ ਸੈਂਟਰ ਸਕੀਮ ਤਹਿਤ ਹੁਣ ਤੱਕ ਹਿੰਸਾ ਨਾਲ ਪ੍ਰਭਾਵਿਤ ਹੋ ਚੁੱਕੀਆਂ 266 ਔਰਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਗਈ ਹੈ । ਬਾਲ ਸੁਰੱਖਿਆ ਯੂਨਿਟ ਸਕੀਮ ਤਹਿਤ ਦਸਬੰਰ 2024 ਤੱਕ 111 ਬੱਚਿਆਂ ਨੂੰ 70,30,000/- ਰੁਪਏ ਦੀ ਰਾਸ਼ੀ ਸਪੌਸਰਸ਼ਿਪ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ਰੈਗ ਪਿਕਿੰਗ ਤਹਿਤ ਦਸੰਬਰ 2024 ਤੱਕ 89 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਸਕੂਲ ਵਿੱਚ ਦਾਖਲ ਕਰਵਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਸ. ਕੁਲਦੀਪ ਸਿੰਘ, ਸਰਬਜੀਤ ਸਿੰਘ ਸਰਪੰਚ, ਅਵਤਾਰ ਸਿੰਘ, ਸੇਵਕ ਸਿੰਘ, ਪਰਮਜੀਤ ਕੌਰ, ਗੁਰਮੀਤ ਕੌਰ ਮੈਂਬਰ, ਸੁਖਮੰਦਰ ਸਿੰਘ ਕਲਰਕ, ਜਸਵੀਰ ਕੌਰ ਸੁਪਰਵਾਈਜਰ ਅਤੇ ਆਂਗਨਵਾੜੀ ਵਰਕਰ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD