Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ

ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Jitendra Jorwal, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 14 Feb 2025

Last updated on: Feb 14, 2025, 00:00 IST

ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ ਵਿੱਚ ਲਾਜ਼ਮੀ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਂਦਿਆਂ ਇਹ ਲੈਪਟਾਪ ਡਿਜੀਟਲ ਸਿੱਖਿਆ ਦੇ ਪਸਾਰ ਦੀਆਂ ਵਿਆਪਕ ਕੋਸ਼ਿਸ਼ਾਂ ਦਾ ਹਿੱਸਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਅਧੀਨ ਦਿੱਤੇ ਜਾ ਰਹੇ ਪ੍ਰਾਈਮ ਬੁੱਕ 4ਜੀ ਲੈਪਟਾਪ ਵਿਸ਼ਵ ਦੇ ਸਭ ਤੋਂ ਕਿਫ਼ਾਇਤੀ ਅਤੇ ਖ਼ਾਸ ਤੌਰ ਉਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਵਧੀਆ ਪ੍ਰਦਰਸ਼ਨ ਲਈ ਤਿਆਰ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਇਹ ਲੈਪਟਾਪ ਈ.ਆਈ., ਪੀ.ਏ.ਐਲ. ਮਾਈਂਡਸਪਾਰਕ ਸਾਫ਼ਟਵੇਅਰ ਮਾਡਿਊਲ ਨਾਲ ਲੈਸ ਹਨ, ਜੋ ਵਿਅਕਤੀਗਤ ਅਨੁਕੂਲ ਸਿਖਲਾਈ ਮੁਹੱਈਆ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਪ੍ਰਾਜੈਕਟ ਦਾ ਮੰਤਵ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਹੈ ਤਾਂ ਜੋ ਹਰੇਕ ਤਰ੍ਹਾਂ ਦੇ ਪਿਛੋਕੜ ਵਾਲੇ ਵਿਦਿਆਰਥੀਆਂ ਦੀ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਵਿੱਚ ਸੁਧਾਰ ਕੀਤਾ ਜਾ ਸਕੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਈ.ਆਈ., ਪੀ.ਏ.ਐਲ. ਮਾਈਂਡਸਪਾਰਕ ਤਕਨਾਲੋਜੀ ਵਿਦਿਆਰਥੀਆਂ ਦੀ ਏ.ਆਈ. ਤਕਨੀਕ ਤੱਕ ਪਹੁੰਚ ਦੇ ਨਾਲ—ਨਾਲ ਵਿਅਕਤੀਗਤ ਲੋੜਾਂ ਮੁਤਾਬਕ ਸਿੱਖਿਆ ਉਤੇ ਜ਼ੋਰ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੈਪਟਾਪ ਕਿਫ਼ਾਇਤੀ ਤੇ ਟਿਕਾਊ ਹੋਣ ਦੇ ਨਾਲ—ਨਾਲ ਸੁਰੱਖਿਅਤ ਅਪਰੇਟਿੰਗ ਸਿਸਟਮ, ਕੰਟਰੋਲਡ ਪਹੁੰਚ ਅਤੇ ਡੇਟਾ ਇਨਕ੍ਰਿਪਸ਼ਨ ਵਰਗੇ ਆਧੁਨਿਕ ਡਿਜੀਟਲ ਸੁਰੱਖਿਆ ਮਾਪਦੰਡਾਂ ਨਾਲ ਲੈਸ ਹਨ, ਜਿਸ ਨਾਲ ਅਧਿਆਪਨ ਤਜਰਬਾ ਸੁਰੱਖਿਅਤ ਤੇ ਸੁਚਾਰੂ ਹੋਣਾ ਯਕੀਨੀ ਬਣੇਗਾ। 

ਉਨ੍ਹਾਂ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਪ੍ਰਸ਼ਾਸਨ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਅਕ ਨਤੀਜਿਆਂ ਵਿੱਚ ਸੁਧਾਰ ਲਿਆਉਣ ਲਈ ਇਕ ਤਜਰਬੇ ਦੇ ਮਾਡਲ ਉਤੇ ਆਧਾਰਤ ਹੈ, ਜਿਸ ਤਹਿਤ ਕਿਫ਼ਾਇਤੀ ਤੇ ਉੱਚ ਸਪੈਸੀਫਿਕੇਸ਼ਨਾਂ ਵਾਲੇ ਲੈਪਟਾਪ ਦਿੱਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਡਿਜੀਟਲ ਹੁਨਰ ਤੇ ਗਿਆਨ ਮੁਹੱਈਆ ਕਰੇਗਾ ਅਤੇ ਸਿਖਿਆਰਥੀਆਂ ਨੂੰ ਅਧਿਆਪਨ ਜੁਗਤਾਂ ਵਿੱਚ ਡਿਜੀਟਲ ਸਰੋਤਾਂ ਦੇ ਰਲੇਵੇਂ ਦਾ ਮੌਕਾ ਦੇਵੇਗਾ। ਸ੍ਰੀ ਜੋਰਵਾਲ ਨੇ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਪ੍ਰਸ਼ਾਸਨ ਨੇ ਡਿਜੀਟਲ ਪਾੜੇ ਨੂੰ ਪੂਰਨ ਅਤੇ ਵਿਦਿਆਰਥੀ ਕੇਂਦਰਿਤ ਮਿਆਰੀ ਸਿੱਖਿਆ ਤੇ ਸੁਰੱਖਿਆ ਮੁਹੱਈਆ ਕਰਨ ਲਈ ਵੱਡਾ ਕਦਮ ਚੁੱਕਿਆ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Jitendra Jorwal , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD