Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਾਲ ਡੋਰਾ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਤੇਜ਼ - ਆਸ਼ਿਕਾ ਜੈਨ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 14 Feb 2025

Last updated on: Feb 14, 2025, 00:00 IST

ਮਾਲ ਅਫਸਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਦੀ ਮਾਸਿਕ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲਾਲ ਡੋਰਾ ਅੰਦਰਲੇ  ਵਸਨੀਕਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਸਵਾਮੀਤਵਾ ਸਕੀਮ ਤਹਿਤ ਨਕਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਜਲਦ ਮੁਕੰਮਲ ਕਰਨ ਲਈ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਵਾਮੀਤਵਾ ਨਾਲ ਸਬੰਧਤ ਪ੍ਰਗਤੀ ਦੀ ਉਪ ਮੰਡਲ ਮੈਜਿਸਟ੍ਰੇਟ ਦੁਆਰਾ ਨਿਯਮਤ ਤੌਰ 'ਤੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੰਮ ਨੂੰ ਤੇਜ਼ ਕੀਤਾ ਜਾ ਸਕੇ।  

ਉਨ੍ਹਾਂ ਖਰੜ ਅਤੇ ਮੁਹਾਲੀ ਸਬ ਡਵੀਜ਼ਨਾਂ ਨੂੰ ਸੌਂਪੇ ਗਏ ਨਕਸ਼ੇ-2 ਦੀ ਪੜਤਾਲ ਕਰਨ ਲਈ ਵੀ ਕਿਹਾ। ਇੰਤਕਾਲ ਅਤੇ ਬਟਵਾਰੇ ਦੇ ਪੈਂਡਿੰਗ ਕੇਸਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਅਫਸਰਾਂ ਅਤੇ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਜੋ ਸਮਾਂ ਸੀਮਾ ਤੋਂ ਬਾਹਰ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਜਿੱਠਣ। ਉਨ੍ਹਾਂ ਮਾਲ ਵਿਭਾਗ ਦੇ ਫੀਲਡ ਸਟਾਫ਼ ਰਾਹੀਂ ਜਮ੍ਹਾਂਬੰਦੀਆਂ ਨੂੰ ਸਖ਼ਤੀ ਨਾਲ ਮੁਕੰਮਲ ਕਰਨ ਲਈ ਕਿਹਾ ਅਤੇ ਕਰਮਚਾਰੀ ਦੇ ਇੱਕ ਪਟਵਾਰ ਸਰਕਲ ਤੋਂ ਦੂਜੇ ਪਟਵਾਰ ਸਰਕਲ ਵਿੱਚ ਤਬਦੀਲ ਹੋਣ ਦੀ ਸੂਰਤ ਵਿੱਚ ਜਮ੍ਹਾਂਬੰਦੀਆਂ ਦੇ ਮੁਕੰਮਲ ਹੋਣ ਤੱਕ ਕਿਸੇ ਵੀ ਹਾਲਤ ਵਿੱਚ ਰਿਲੀਵ ਨਾ ਕਰਨ ਲਈ ਕਿਹਾ। 

ਸੈਕਸ਼ਨ 47-ਏ ਅਧੀਨ ਸਟੈਂਪ ਡਿਊਟੀਆਂ ਅਤੇ ਅਦਾਲਤੀ ਹੁਕਮਾਂ ਅਨੁਸਾਰ ਬਕਾਇਆ ਦੀ ਘਾਟ ਵਸੂਲੀ 'ਤੇ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਵਸੂਲੀਆਂ ਰਿਕਵਰੀ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਬ ਰਜਿਸਟਰਾਰ ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਵਿਖੇ ਆਉਂਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਸੇਵਾਵਾਂ ਬਿਨਾਂ ਕਿਸੇ ਦੇਰੀ ਦੇ ਦਿੱਤੀਆਂ ਜਾਣ।

ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮਜ਼ ਅਮਿਤ ਗੁਪਤਾ ਡੇਰਾਬੱਸੀ, ਦਮਨਦੀਪ ਕੌਰ ਮੁਹਾਲੀ ਅਤੇ ਗੁਰਮੰਦਰ ਸਿੰਘ ਖਰੜ, ਸਬ ਰਜਿਸਟਰਾਰ;  ਖਰੜ ਤੋਂ ਨਵਪ੍ਰੀਤ ਸਿੰਘ ਸ਼ੇਰਗਿੱਲ, ਮੁਹਾਲੀ ਤੋਂ ਜਸਪ੍ਰੀਤ ਸਿੰਘ, ਤਹਿਸੀਲਦਾਰਾਂ ਵਿੱਚ  ਡੇਰਾਬੱਸੀ ਤੋਂ ਬੀਰਕਰਨ ਸਿੰਘ, ਖਰੜ ਤੋਂ ਜਸਵਿੰਦਰ ਸਿੰਘ, ਮੁਹਾਲੀ ਤੋਂ ਅਰਜੁਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਹਿਰਦੇਪਾਲ, ਵਿਵੇਕ ਨਿਰਮੋਹੀ, ਗੁਰਪ੍ਰੀਤ ਕੰਬੋਜ ਅਤੇ ਰਣਬੀਰ ਸਿੰਘ ਸ਼ਾਮਲ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD