Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਾਫ਼ ਸੁਥਰੀ ਗਾਇਕੀ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ : ਤਰੁਨਪ੍ਰੀਤ ਸਿੰਘ ਸੌਂਦ

ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Patiala

Web Admin

Web Admin

5 Dariya News

ਪਟਿਆਲਾ , 14 Feb 2025

Last updated on: Feb 14, 2025, 00:00 IST

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੀ ਦਿਨ ਦੀ ਸੂਫ਼ੀ ਗਾਇਕੀ ਵਾਲੀ ਸ਼ਾਮ ਵੇਲੇ ਪੋਲੋ ਗਰਾਊਂਡ ਵਿਖੇ ਆਪਣੀ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਉੱਘੇ ਗਾਇਕ ਲਖਵਿੰਦਰ ਵਡਾਲੀ ਨੇ ਨਾਲ ਇਸ ਵਿਰਾਸਤੀ ਉਤਸਵ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ। ਸਮਾਰੋਹ 'ਚ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਨੇ ਸੂਫ਼ੀ ਗਾਇਕੀ ਦੀ ਇਸ ਖ਼ੂਬਸੂਰਤ ਸ਼ਾਮ ਦਾ ਆਨੰਦ ਮਾਣਿਆ। 

ਇਸ ਤੋਂ ਪਹਿਲਾਂ ਸੂਫ਼ੀ ਢਾਡੀ ਨਵਜੋਤ ਸਿੰਘ ਮੰਡੇਰ ਨੇ ਪੰਜਾਬੀ ਲੋਕ ਧਾਰਾ ਦੇ ਕਿੱਸੇ ਤੇ ਢਾਡੀ ਗਾਇਕੀ ਦੀਆਂ ਵਿਰਾਸਤੀ ਤੇ ਸਿੰਗਾਰ ਰਸ ਦੀਆਂ ਵੰਨਗੀਆਂ ਗਾ ਕੇ ਰੰਗ ਬੰਨ੍ਹਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੂਫ਼ੀ ਗਾਇਕੀ ਦੀ ਇਸ ਸ਼ਾਮ ਵੇਲੇ ਪੋਲੋ ਗਰਾਊਂਡ ਵਿੱਚ ਇੱਕ ਵੱਖਰਾ ਹੀ ਮਾਹੌਲ ਸਿਰਜਦਿਆਂ ਅਕੈਡਮੀ ਯੁਵਾ ਪੁਰਸਕਾਰ ਅਵਾਰਡੀ ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗੀਤਾਂ ਸਮੇਤ ਦਰਸ਼ਕਾਂ ਦੀ ਮੰਗ ਮੁਤਾਬਕ ਆਪਣੇ ਚਰਚਿਤ ਗੀਤ ਗਾ ਕੇ ਖ਼ੂਬ ਰੰਗ ਬੰਨ੍ਹਿਆ ਅਤੇ ਸਮਾਗਮ ਵਿੱਚ ਪੁੱਜੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।

ਕਿੰਗ ਆਫ਼ ਸੂਫ਼ੀ ਦੇ ਨਾਮ ਨਾਲ ਜਾਣੇ ਜਾਂਦੇ ਲਖਵਿੰਦਰ ਵਡਾਲੀ ਨੇ ਬਾਬਾ ਫਰੀਦ ਜੀ ਦੇ ਸ਼ਬਦ, ਦੋਹੇ, ਤੁ ਮਾਨੇ ਯਾ ਨਾ ਮਾਨੇ, ਚਰਖਾ, ਕਮਲੀ ਯਾਦ ਦੀ ਕਮਲੀ, ਨਜ਼ਰ ਮਿਲਾਓ, ਦਮਾ ਦਮ ਮਸਤ ਕਲੰਦਰ-ਝੂਲੇ ਲਾਲਨ, ਤੇਰਾ ਚਿਹਰਾ, ਰੰਗੀ ਗਈ ਸੋਹਣਿਆ, ਰੱਬ ਮੰਨਿਆ, ਚਾਂਦ, ਹੀਰ ਆਦਿ ਸੂਫ਼ੀ ਕਲਾਮ ਅਤੇ ਲੋਕ ਗੀਤ ਗਾਏ। ਉਨ੍ਹਾਂ ਨੇ ਇਸ ਵਿਰਾਸਤੀ ਉਤਸਵ ਨੂੰ ਕਰਵਾਉਣ 'ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ।

ਲਖਵਿੰਦਰ ਵਡਾਲੀ ਨੇ ਸੁਨੇਹਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਇਹ ਵਿਰਾਸਤੀ ਮੇਲਾ ਇੱਕ ਬਹੁਤ ਚੰਗਾ ਉਪਰਾਲਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਧਾਈ ਦੇ ਪਾਤਰ ਹਨ। ਇਸ ਤੋਂ ਪਹਿਲਾਂ ਸੂਫ਼ੀ ਢਾਡੀ ਨਵਜੋਤ ਸਿੰਘ ਮੰਡੇਰ ਨੇ ਆਪਣੇ ਸਾਥੀ ਨਵਕੰਵਰ ਮੰਡੇਰ, ਜਸਕੰਵਰ ਮੰਡੇਰ ਤੇ ਮਨਪ੍ਰੀਤ ਸਿੰਘ ਨਾਲ ਸੂਫ਼ੀ ਢਾਡੀ ਗਾਇਕੀ ਨਾਲ ਦਰਸ਼ਕ ਕੀਲੇ।

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕੌਮੀ ਤੇ ਕੌਮਾਂਤਰੀ ਸੈਲਾਨੀਆ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਅਜਿਹੇ ਫੈਸਟੀਵਲ ਰਾਜ ਭਰ ਵਿੱਚ ਕਰਵਾਏ ਜਾ ਰਹੇ ਹਨ।ਸ. ਸੌਂਦ ਨੇ ਕਿਹਾ ਕਿ ਅਜਿਹੀ ਸਾਫ਼ ਸੁਥਰੀ ਗਾਇਕੀ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਸੰਗੀਤ ਰਾਹੀਂ ਆਪਣੇ ਜੀਵਨ ਨੂੰ ਉੱਚਾ ਤੇ ਸੁੱਚਾ ਰੱਖਣ ਦਾ ਸੰਦੇਸ਼ ਦਿੰਦੀ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ 15 ਫਰਵਰੀ ਨੂੰ ਸਵੇਰੇ ਸੰਗਰੂਰ ਰੋਡ 'ਤੇ ਸਥਿਤ ਸਿਵਲ ਏਵੀਏਸ਼ਨ ਕਲੱਬ ਵਿਖੇ ਏਅਰੋ ਸ਼ੋਅ ਦੇਖਣ ਲਈ ਪੁੱਜਣ ਅਤੇ ਸ਼ਾਮ ਨੂੰ ਸਤਿੰਦਰ ਸੱਤੀ ਦੀ ਪੇਸ਼ਕਾਰੀ ਨਾਲ ਫੈਸ਼ਨ ਸ਼ੋਅ ਦੇ ਗਵਾਹ ਬਣਨ ਲਈ ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਜਰੂਰ ਸ਼ਮੂਲੀਅਤ ਕਰਨ।

ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਰਾਏ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਬੌਲੀਵੁਡ ਤੋਂ ਜਾਵੇਦ ਜਾਫਰੀ, ਪੰਜਾਬੀ ਦੇ ਪ੍ਰਸਿੱਧ ਅਦਾਕਾਰ ਬੀਨੂੰ ਢਿੱਲੋਂ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਤੇਜਿੰਦਰ ਮਹਿਤਾ, ਇੰਦਰਜੀਤ ਸਿੰਘ ਸੰਧੂ, ਪ੍ਰਾਣ ਸੱਭਰਵਾਲ, ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਮਨੀਸ਼ਾ ਰਾਣਾ, ਏ.ਡੀ.ਸੀ. ਇਸ਼ਾ ਸਿੰਗਲ, ਐਸ.ਡੀ.ਐਮ. ਰਾਜਪੁਰਾ ਤੇ ਨੋਡਲ ਅਫ਼ਸਰ ਅਵਿਕੇਸ਼ ਕੁਮਾਰ, ਜੁਡੀਸ਼ੀਅਲ ਤੇ ਸਿਵਲ ਅਧਿਕਾਰੀਆਂ ਸਮੇਤ ਪਟਿਆਲਾ ਵਾਸੀ ਅਤੇ ਸੰਗੀਤ ਪ੍ਰੇਮੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰਕੇ ਸੂਫ਼ੀ ਗਾਇਕੀ ਦਾ ਅਨੰਦ ਮਾਣਿਆ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD