Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

ਮੁਲਜ਼ਮ ਨੇ ਪਹਿਲਾਂ ਘਰ ਦੇ ਇੰਤਕਾਲ ਖਾਤਰ ਲਈ ਸੀ 2,000 ਰੁਪਏ ਦੀ ਰਿਸ਼ਵਤ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਨਵਾਂਸ਼ਹਿਰ , 14 Feb 2025

Last updated on: Feb 14, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਐਸਬੀਐਸ ਨਗਰ ਜ਼ਿਲ੍ਹੇ ਦੇ ਨਵਾਂਸ਼ਹਿਰ ਸ਼ਹਿਰ ਵਿੱਚ ਨਿਊ ਆਬਾਦੀ ਦੇ ਵਸਨੀਕ ਪ੍ਰਦੀਪ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਮੱਦਦ ਲਈ ਪਹੁੰਚ ਕੀਤੀ ਸੀ ਕਿਉਂਕਿ ਪਟਵਾਰੀ ਵਿਪਨ ਕੁਮਾਰ ਨੇ ਆਪਣੇ ਜੱਦੀ ਘਰ ਦੇ ਵਿਰਾਸਤੀ ਇੰਤਕਾਲ ਦੀ ਪ੍ਰਕਿਰਿਆ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਪਟਵਾਰੀ ਦੀ ਹਦਾਇਤ ਮੰਨਦਿਆਂ ਉਸਦੇ ਕਾਰਿੰਦੇ ਰਾਮਪਾਲ ਨੂੰ 2,000 ਰੁਪਏ ਪੇਸ਼ਗੀ ਰਿਸ਼ਵਤ ਦੇ ਦਿੱਤੀ ਸੀ। ਜਦੋਂ ਮੁਲਜ਼ਮ ਪਟਵਾਰੀ ਨੇ ਤੈਅ ਕੀਤੀ ਰਿਸ਼ਵਤ ਦੀ ਬਾਕੀ ਰਕਮ ਦੇਣ ਲਈ ਜ਼ੋਰ ਪਾਇਆ ਤਾਂ ਸ਼ਿਕਾਇਤਕਰਤਾ ਨੇ ਮੱਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਰਾਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਛਾਪੇ ਦੌਰਾਨ ਪਟਵਾਰੀ ਵਿਪਨ ਕੁਮਾਰ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਅਤੇ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਦੋਂ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਫਰਾਰ ਪਟਵਾਰੀ ਦਾ ਸਰਗਰਮੀ ਨਾਲ ਪਿੱਛਾ ਕਰ ਰਹੀਆਂ ਹਨ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD