Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨਾਂ ਨੂੰ ਗੱਲਬਾਤ ਜਾਰੀ ਰੱਖਣ ਦਾ ਦਿੱਤਾ ਭਰੋਸਾ, ਅਗਲੀ ਮੀਟਿੰਗ 22 ਫਰਵਰੀ ਨੂੰ

Pralhad Joshi, BJP, Bharatiya Janata Party, Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Lal Chand Kataruchak

Web Admin

Web Admin

5 Dariya News

ਚੰਡੀਗੜ੍ਹ , 14 Feb 2025

Last updated on: Feb 14, 2025, 00:00 IST

ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ ਹੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ। ਅੱਜ ਸ਼ਾਮ ਇੱਥੇ ਮੈਗਸੀਪਾ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ. ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਕਿਸਾਨ ਆਗੂਆਂ, ਜਿਨ੍ਹਾਂ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਕਰ ਰਹੇ ਹਨ, ਨਾਲ ਇੱਕ ਅਹਿਮ ਮੀਟਿੰਗ ਕੀਤੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਟੀਮ ਦਾ ਸਵਾਗਤ ਕੀਤਾ ਅਤੇ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਹਿੱਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਸ੍ਰੀ ਜੋਸ਼ੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਰਹੇਗੀ, ਅਗਲੀ ਮੀਟਿੰਗ 22 ਫਰਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨੂੰ ਸਿਹਤ ਸਬੰਧੀ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਵੀ ਕੀਤੀ।ਸ. ਡੱਲੇਵਾਲ ਨੇ ਕਿਹਾ ਕਿ ਉਹ ਡਾਕਟਰੀ ਸਹਾਇਤਾ ਲੈਂਦੇ ਰਹਿਣਗੇ, ਪਰ ਪਿਛਲੇ 81 ਦਿਨਾਂ ਤੋਂ ਲਗਾਤਾਰ ਚੱਲ ਰਹੀ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਕਰਨਗੇ, ਜਦੋਂ ਤੱਕ ਸਰਕਾਰ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਨਹੀਂ ਕਰਦੀ।

ਮੀਟਿੰਗ ਦੌਰਾਨ, ਸ੍ਰੀ ਜੋਸ਼ੀ ਨੇ ਪਿਛਲੇ ਸੀਜ਼ਨ ਵਿੱਚ ਝੋਨੇ ਦੀ ਖਰੀਦ ਸੰਬੰਧੀ ਅੰਕੜੇ ਵੀ ਸਾਂਝੇ ਕੀਤੇ ਅਤੇ ਭਰੋਸਾ ਦਿੱਤਾ ਕਿ ਆਗਾਮੀ ਕਣਕ ਦੀ ਫਸਲ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕੇਂਦਰ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਅਤੇ ਦਾਲਾਂ, ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਚਾਨਣਾ ਪਾਇਆ।ਇਸ ਤੋਂ ਪਹਿਲਾਂ, ਸ੍ਰੀ ਜੋਸ਼ੀ ਅਤੇ ਪੰਜਾਬ ਦੇ ਦੋਵੇਂ ਕੈਬਨਿਟ ਮੰਤਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੇ ਸ. ਡੱਲੇਵਾਲ ਦੀ ਭੈਣ ਦੀ ਪੋਤੀ ਦੇ ਦੇਹਾਂਤ 'ਤੇ ਵੀ ਦੁੱਖ ਪ੍ਰਗਟ ਕੀਤਾ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੇ ਸਕੱਤਰ ਸ੍ਰੀ ਦੇਵੇਸ਼ ਚਤੁਰਵੇਦੀ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਸ੍ਰੀ ਵਿਕਾਸ ਗਰਗ, ਵਧੀਕ ਸਕੱਤਰ ਖੇਤੀਬਾੜੀ (ਭਾਰਤ ਸਰਕਾਰ) ਮਨਿੰਦਰ ਕੌਰ, ਸੰਯੁਕਤ ਸਕੱਤਰ (ਨੀਤੀ ਅਤੇ ਐਫ.ਸੀ.ਆਈ.) ਸ੍ਰੀਮਤੀ ਸੀ. ਸ਼ਿਖਾ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਐਮ.ਡੀ. ਪਨਸਪ ਸ੍ਰੀਮਤੀ ਸੋਨਾਲੀ ਗਿਰਿ, ਚੇਅਰਮੈਨ ਪੰਜਾਬ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਸ੍ਰੀ ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਐਸ. ਗੋਸਲ ਅਤੇ ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Pralhad Joshi , BJP , Bharatiya Janata Party , Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Lal Chand Kataruchak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD