Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ: ਸਕੀਮ ਨੂੰ ਲਿੰਗ-ਨਿਰਪੱਖ ਬਣਾਇਆ, ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ ਲਾਭ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 14 Feb 2025

Last updated on: Feb 14, 2025, 00:00 IST

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ "ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024" ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। 

ਇਸ ਸਕੀਮ ਤਹਿਤ ਹੁਣ ਤੇਜ਼ਾਬ ਪੀੜਤਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬਾ ਸਰਕਾਰ ਦੇ ਇਸ ਅਹਿਮ ਫੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਮਾਜ ਵਿੱਚ ਸਮਾਨਤਾ ਅਤੇ ਨਿਆਂ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਵਿੱਚ ਵਾਧਾ ਕਰਨ ਦਾ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਸਕੀਮ ਤਹਿਤ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਹੈ। 

"ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2017" ਸਕੀਮ ਨੂੰ ਲਿੰਗ ਨਿਰਪੱਖ ਬਣਾਉਂਦੇ ਹੋਏ, ਹੁਣ ਇਹ ਸਕੀਮ "ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024" ਦੇ ਨਾਮ ਨਾਲ ਜਾਣੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਯੋਜਨਾ 20 ਜੂਨ 2017 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਸਿਰਫ ਤੇਜ਼ਾਬ ਪੀੜਤ ਮਹਿਲਾਵਾਂ ਨੂੰ 8,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ। 

ਹੁਣ, ਪੰਜਾਬ ਸਰਕਾਰ ਨੇ ਸਮਾਜਿਕ ਨਿਆਂ ਦੀ ਨਵੀਂ ਦਿਸ਼ਾ ਵੱਲ ਕਦਮ ਵਧਾਉਂਦੇ ਹੋਏ, ਇਸ ਸਕੀਮ ਵਿੱਚ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਸ਼ਾਮਲ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਇਹ ਸਕੀਮ ਤੇਜ਼ਾਬ ਪੀੜਤਾਂ ਦੀ ਆਰਥਿਕ ਸਹਾਇਤਾ ਕਰੇਗੀ ਅਤੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਏਗੀ। 

ਉਨ੍ਹਾਂ ਦੱਸਿਆ ਕਿ ਇਹ ਫੈਸਲਾ ਤੇਜ਼ਾਬ ਪੀੜਤਾਂ ਲਈ ਇੱਕ ਵੱਡਾ ਕਦਮ ਹੈ, ਜੋ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਕੀਤੀ ਕਿ ਇਸ ਨਾਲ ਪੀੜਤਾਂ ਨੂੰ ਨਵੀਂ ਉਮੀਦ ਅਤੇ ਆਤਮ-ਨਿਰਭਰਤਾ ਮਿਲੇਗੀ। ਤੇਜ਼ਾਬ ਪੀੜਤਾਂ ਲਈ ਇਹ ਵਿੱਤੀ ਸਹਾਇਤਾ ਆਰਥਿਕ ਹਾਲਤ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD