Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪਟਿਆਲਾ ਹੈਰੀਟੇਜ ਫੈਸਟੀਵਲ : 262ਵੇਂ ਜਨਮਦਿਨ ਮੌਕੇ ਹੈਰੀਟੇਜ ਵਾਕ 2025 ਦਾ ਆਯੋਜਨ

Preeti Yadav, Dr. Preeti Yadav, DC Patiala, Deputy Commissioner Patiala, Patiala, Patiala Heritage Festival

Web Admin

Web Admin

5 Dariya News

ਪਟਿਆਲਾ , 14 Feb 2025

Last updated on: Feb 14, 2025, 00:00 IST

ਪਟਿਆਲਾ ਹੈਰੀਟੈਜ ਫੈਸਟੀਵਲ ਦੇ ਦੂਜੇ ਦਿਨ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਕਿਲ੍ਹਾ ਮੁਬਾਰਕ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਨਾਏ ਗਏ ਪਟਿਆਲਾ ਦੇ 262 ਵੇਂ ਜਨਮਦਿਨ ਮੌਕੇ ਹੈਰੀਟੇਜ ਵਾਕ 2025 ਤਹਿਤ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਵਿਰਾਸਤ ਦੀ ਕਦਰ ਕਰਨ ਅਤੇ ਇਸ ਦੀ ਦੇਖਭਾਲ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। 

ਉਹਨਾਂ ਕਿਹਾ ਕਿ ਵਿਰਾਸਤੀ ਥਾਵਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਹਰ ਨਿਵਾਸੀ ਦੀ ਹੈ । ਇਸ ਹੈਰੀਟੇਜ ਵਾਕ ਦੀ ਸ਼ੁਰੂਆਤ ਪਟਿਆਲਾ ਫਾਂਊਂਡੇਸ਼ਨ ਦੇ ਸੀ.ਈ.ਓ. ਅਤੇ ਸਥਾਪਕ ਰਵੀ ਸਿੰਘ ਆਹਲੂਵਾਲੀਆ ਨੇ ਸ਼ਾਹੀ ਸਮਾਧਾਂ ਤੋਂ ਲੈ ਕੇ ਕਿਲ੍ਹਾ ਮੁਬਾਰਕ ਤੱਕ ਕੀਤੀ। ਡਾ: ਪ੍ਰੀਤੀ ਯਾਦਵ ਨੇ ਜਨਤਾ ਨੂੰ ਅਪੀਲ ਕੀਤੀ ਕਿ ਅਜਿਹੇ ਸਮਾਗਮਾਂ ਵਿੱਚ ਸਾਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। 

ਉਹਨਾਂ ਜਨਤਾ ਨੂੰ ਆਉਣ ਵਾਲੇ ਬਾਕੀ ਸਾਰੇ ਹੈਰੀਟੇਜ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ । ਉਹਨਾਂ ਕਿਹਾ ਕਿ ਹੈਰੀਟੇਜ ਫੈਸਟੀਵਲ ਮਨਾਉਣ ਦਾ ਮੁੱਖ ਮੰਤਵ ਆਪਣੀ ਵਿਰਾਸਤ ਨੂੰ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀ ਅਮੀਰ ਵਿਰਾਸਤ ਤੋ ਜਾਣੂ ਕਰਵਾਉਣਾ ਹੈ। ਸਮਾਗਮ ਦੀ ਸ਼ੁਰੂਆਤ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਹਰੀ ਝੰਡੀ ਦੇ ਕੇ ਕੀਤੀ। 

ਉਹਨਾਂ ਪਟਿਆਲਾ ਫਾਊਂਡੇਸ਼ਨ ਦੇ ਸੀ.ਈ.ਓ. ਰਵੀ ਸਿੰਘ ਆਹਲੂਵਾਲੀਆ ਨੂੰ ਪਟਿਆਲਾ ਸ਼ਹਿਰ ਦੀ ਸੰਸਕ੍ਰਿਤਕ ਰੂਹ ਨੂੰ ਜਿੰਦਾ ਰੱਖਣ ਲਈ ਕੀਤੇ ਗਏ ਯਤਨਾਂ ਲਈ ਵਧਾਈ ਦਿੱਤੀ। ਉਹਨਾਂ ਪਟਿਆਲਾ ਫਾਊਡੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਸ਼ਲਾਘਾ ਵੀ ਕੀਤੀ । ਇਸ ਸਮਾਗਮ ਵਿੱਚ ਓ.ਪੀ.ਐਲ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਅਤੇ ਆਨਲਾਈਨ ਰਜਿਸਟਰੇਸ਼ਨ ਕਰਵਾਏ ਗਏ ਭਾਗੀਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਪਟਿਆਲਾ ਫਾਂਊਂਡੇਸ਼ਨ ਦੇ ਸੀ.ਈ.ਓ. ਅਤੇ ਸਥਾਪਕ ਰਵੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਪਟਿਆਲਾ ਫਾਊਂਡੇਸ਼ਨ ਨੇ ਪਟਿਆਲਾ ਦੀ ਸ਼ਾਹੀ ਵਿਰਾਸਤ ਅਤੇ ਇਤਿਹਾਸ ਨੂੰ ਉਜਾਗਰ ਕਰਨ ਲਈ 171 ਵਿਰਾਸਤੀ ਵਾਕ ਸਫਲਤਾਪੂਰਵਕ ਕਰਵਾਏ ਹਨ। ਉਹਨਾਂ ਕਿਹਾ ਕਿ ਅਜਿਹੇ ਸਮਾਗਮਾਂ ਦੁਆਰਾ ਪਟਿਆਲਾ ਦੀ ਵਿਸ਼ਾਲ ਵਿਰਾਸਤ ਦੀ ਮਹੱਤਤਾ  ਨੂੰ  iHERITAGE ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। 

ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ, ਮਿਊਂਸਪਲ ਕਾਰਪੋਰੇਸ਼ਨ, ਟ੍ਰੈਫਿਕ ਪੁਲਿਸ, ਡੀ.ਈ.ਓ. ਸਕੂਲ, ਪਟਿਆਲਾ ਫਾਊਂਡੇਸ਼ਨ ਦੇ ਮੈਂਬਰਾਂ ਅਤੇ ਸਵੈ-ਸੇਵਕਾਂ ਦਾ ਧੰਨਵਾਦ ਕੀਤਾ। ਉਹਨਾਂ ਇਹ ਵੀ ਕਿਹਾ ਕਿ ਪਟਿਆਲਾ ਫਾਂਊਂਡੇਸ਼ਨ ਵਿਰਾਸਤ ਪ੍ਰਬੰਧਨ ਅਤੇ ਜਾਗਰੂਕਤਾ ਨੂੰ ਹੋਰ ੳਚਾਈਆਂ ‘ਤੇ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਿਹਾ ਹੈ । ਉਹਨਾਂ ਵਧੇਰੇ ਜਾਣਕਾਰੀ ਲਈ www.patialafoundation.org ਅਤੇ 91-7527025125 ਤੇ ਸੰਪਰਕ ਕਰਨ ਲਈ ਕਿਹਾ।

ਇਸ ਸਮਾਗਮ ਦੌਰਾਨ ਹੈਰੀਟੇਜ ਵਾਕ ਦੇ ਨੋਡਲ ਅਫਸਰ ਕਮ ਆਰ.ਟੀ.ਓ. ਪਟਿਆਲਾ ਨਮਨ ਮੜਕਣ, ਮੈਂਬਰ ਪਵਨ ਗੋਇਲ, ਐਸ.ਪੀ. ਚੰਦ, ਵਿਕਰਮ ਮਲਹੋਤਰਾ,ਬ੍ਰਿਧੀ, ਗੁਰਸਿਮਰਨ ਕੌਰ, ਭਰਪੂਰ ਸਿੰਘ , ਗੁਰਵਿੰਦਰ ਸਿੰਘ, ਸਤਨਾਮ ਸਿੰਘ, ਮੋਹਿਤ ਗੁਪਤਾ , ਅਦਿਤਿਆ ਜੱਸਰੋਟੀਆ, ਮਮਤਾ, ਰਣਜੀਤ ਸਿੰਘ, ਕਵਲਪ੍ਰੀਤ ਸਿੰਘ, ਹਰਸ਼ਪ੍ਰੀਤ ਸਿੰਘ, ਤੁਸ਼ਾਰ ਮਿਗਲਾਨੀ, ਸ਼ੁਭਾਂਗਿਨੀ, ਰਵਾਲਦੀਪ, ਗੁਰਮੀਤ ਕੌਰ, ਹਰਮਨਜੋਤ ਸਿੰਘ, ਜਸਕਰਨ ਸਿੰਘ, ਸ਼ੁਭਨੀਤ ਕੌਰ, ਅਤੇ ਸਹਿਜ ਸਿੰਘ ਸ਼ਾਮਲ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Patiala Heritage Festival

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD