Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਟਿਆਲਾ ਹੈਰੀਟੇਜ ਫੈਸਟੀਵਲ 2025 ਵਿੱਚ ਸ਼ਾਨਦਾਰ ਏਅਰੋ ਸ਼ੋਅ ਨੇ ਦਰਸ਼ਕਾਂ ਨੂੰ ਕੀਲ ਦਿੱਤਾ

Preeti Yadav, Dr. Preeti Yadav, DC Patiala, Deputy Commissioner Patiala, Patiala, Patiala Heritage Festival, Patiala Heritage Festival 2025

Web Admin

Web Admin

5 Dariya News

ਪਟਿਆਲਾ , 15 Feb 2025

Last updated on: Feb 15, 2025, 00:00 IST

ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਸਮਾਰੋਹਾਂ ਦੀ ਲੜੀ ਤਹਿਤ ਇਥੇ ਸੰਗਰੂਰ ਰੋਡ 'ਤੇ ਸਿਵਲ ਏਵੀਏਸ਼ਨ ਕਲੱਬ ਵਿਖੇ ਵੱਖ-ਵੱਖ ਹਵਾਈ ਜਹਾਜਾਂ ਤੇ ਇਨ੍ਹਾਂ ਦੇ ਮਾਡਲਾਂ ਵੱਲੋਂ ਦਿਖਾਏ ਗਏ ਕਰਤੱਬਾਂ ਨੇ ਖੂਬ ਤਾੜੀਆਂ ਬਟੋਰੀਆਂ। ਇਨ੍ਹਾਂ ਜਹਾਜਾਂ ਦੇ ਚਾਲਕਾਂ ਨੇ ਇਨ੍ਹਾਂ ਦੇ ਲੂਪ, ਰੋਲ, ਲੋਅ ਪਾਸ, ਨਾਇਫ਼ ਐਜ਼ ਅਤੇ ਕਈ ਹੋਰ ਕਰਤੱਬ ਦਿਖਾਏ, ਜਿਨ੍ਹਾਂ ਨੇ ਦਰਸ਼ਕਾਂ ਨੂੰ ਮੋਹ ਲਿਆ। 

ਇਸ ਸਮੇਂ ਸੈਸਨਾ-172, ਪਪਿਸਟਰਲ ਵਾਇਰਸ ਜਹਾਜਾਂ ਦੀਆਂ ਵਿਸ਼ੇਸ਼ ਉਡਾਣਾ ਸਮੇਤ ਪੈਰਾ ਗਲਾਇੰਡਿੰਗ ਦੇ ਕਰਤੱਬ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਇਸ ਸਮੇਂ ਮੁੱਖ ਮਹਿਮਾਨ ਵਜੋਂ ਪੁੱਜੇ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਸੇਵਾ ਲਈ ਭਾਰਤੀ ਫ਼ੌਜ 'ਚ ਸੇਵਾਵਾਂ ਦੇਣ ਲਈ ਅੱਗੇ ਆਉਣ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਰਾਹ ਦਿਖਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਹ ਉਤਸਵ ਜਿੱਥੇ ਸੈਰ ਸਪਾਟੇ ਨੂੰ ਬੜ੍ਹਾਵਾ ਦੇ ਰਿਹਾ ਹੈ, ਉਥੇ ਹੀ ਹੈਰੀਟੇਜ ਫੈਸਟੀਵਲ ਸਾਡੀ ਅਨਮੋਲ ਵਿਰਾਸਤ ਨੂੰ ਵੀ ਦਰਸਾ ਰਿਹਾ ਹੈ। 

ਡਾ. ਯਾਦਵ ਨੇ ਸਮਾਰੋਹ ਦੀ ਸਫ਼ਲਤਾ ਲਈ ਐਰੋ ਮਾਡਲਿੰਗ ਦੇ ਨੋਡਲ ਅਫ਼ਸਰ ਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ, ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਈ.ਓ. ਰਿਚਾ ਗੋਇਲ ਤੇ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਪਟਿਆਲਾ ਏਵੀਏਸ਼ਨ ਕਲੱਬ, ਐਨ.ਸੀ.ਸੀ. ਅਤੇ ਪਟਿਆਲਾ ਐਰੋਮਾਡਲਿੰਗ ਸੁਸਾਇਟੀ ਵਲੋਂ ਦਿਤੇ ਸਹਿਯੋਗ ਲਈ ਧੰਨਵਾਦ ਕੀਤਾ।

ਐਰੋ ਮਾਡਲਿੰਗ ਸ਼ੋਅ ਮੌਕੇ ਏਵੀਏਸ਼ਨ ਕਲੱਬ ਪਟਿਆਲਾ ਦੇ ਚੀਫ਼ ਫ਼ਲਾਇੰਗ ਇੰਸਟ੍ਰਕਟਰ ਕੈਪਟਨ ਹਰਪ੍ਰੀਤ ਸਿੰਘ ਤੇ ਕੈਪਟਨ ਸਿਮਰ ਟਿਵਾਣਾ ਨੇ ਸੈਸਨਾ 172 ਵੀਟੀ ਪੀਬੀਸੀ ਜਹਾਜ ਦੇ ਕਰਤੱਬ ਅਤੇ ਐਨ.ਸੀ.ਸੀ. 3 ਪੰਜਾਬ ਏਅਰ ਵਿੰਗ ਦੇ ਪਪਿਸਟਰਲ ਵਾਇਰਸ ਜਹਾਜ ਦੇ ਪਾਇਲਟ ਗਰੁੱਪ ਕੈਪਟਨ ਅਜੇ ਭਾਰਦਵਾਜ ਨੇ ਵੱਖਰੇ ਤੌਰ 'ਤੇ ਕਰਤੱਬ ਦਿਖਾਏ।

ਐਰੋ ਮਾਡਲਿੰਗ ਕਲੱਬ ਪਟਿਆਲਾ ਦੇ ਪ੍ਰਧਾਨ ਸ਼ਿਵਰਾਜ ਸਿੰਘ ਡਿੰਪੀ ਘੁੰਮਣ ਨੇ ਸਪੇਸਵਾਕਰ ਦਾ ਮਾਡਲ ਅਤੇ ਉਨ੍ਹਾਂ ਦੇ ਪੋਤਰੇ ਤੇ ਵਾਈ.ਪੀ.ਐਸ. ਦੇ ਵਿਦਿਆਰਥੀ ਮਨਕਰਨ ਸਿੰਘ ਨੇ ਪਾਈਪਰ ਕੱਬ ਦਾ ਮਾਡਲ ਉਡਾਇਆ ਤੇ ਜਹਾਜ ਦਾ ਲੂਪ, ਵਿੰਗਓਵਰ ਤੇ ਰੋਲ ਕਰਤੱਬ ਦਿਖਾਏ। ਅੰਮ੍ਰਿਤਸਰ ਤੋਂ ਉਪਿੰਦਰ ਰੂਬੀ ਔਲਖ ਨੇ ਕੈਨਰੇ ਲੋਅ ਵਿੰਗਰ ਅਤੇ ਇਲੈਕਟ੍ਰਿਕ ਸੁਪਰ ਹੌਟ ਦੇ ਕਰਤੱਬ ਦਿਖਾਏ।

ਪਟਿਆਲਾ ਤੋਂ ਇੰਦਰਜੀਤ ਸਿੰਘ ਸਿੱਧੂ ਅਤੇ ਹਰਸਿਮਰਨ ਹਾਂਡਾ ਨੇ ਕੈਨਰੇ ਹਾਈਵਿੰਗਰ ਅਤੇ ਸੁਪਰ ਹੌਟਸ ਅਤੇ ਬਠਿੰਡਾ ਤੋਂ ਜੁਝਾਰ ਸਿੰਘ ਨੇ ਸਕੌਰਪੀਅਨ ਜੈਟ ਈ.ਡੀ.ਐਫ. ਅਤੇ ਯਾਦਵਿੰਦਰ ਸਿੰਘ ਨੇ ਯੂ.ਏ.ਵੀ. ਦਾ ਮਾਡਲ ਉਡਾਇਆ। ਜਦਕਿ ਕਰਨਾਲ ਤੋਂ ਆਏ ਜਗਦੀਪ ਕਪਿਲ ਨੇ ਹੈਲੀਕਾਪਟਰ ਦਾ ਮਾਡਲ ਉਡਾ ਕੇ ਦਿਖਾਇਆ। 

ਪੰਜਾਬ ਪੈਰਾ ਗਲਾਇਡਿੰਗ ਐਸੋਸੀਏਸ਼ਨ ਦੇ ਸਰਪੰਚ ਸੁਖਚਰਨ ਸਿੰਘ ਨਿੱਕਾ ਬਰਾੜ ਅਤੇ ਚੀਕਾ ਤੋਂ ਆਏ ਅਕਾਸ਼ਦੀਪ ਸਿੰਘ ਨੇ ਪਾਵਰ ਪੈਰਾ ਗਲਾਇਡਿੰਗ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਐਨ.ਸੀ.ਸੀ. ਦੇ ਕੈਡੇਟਾਂ ਨੇ ਮਾਰਚ ਪਾਸਟ ਕੀਤਾ। ਸੀ.ਏ. ਪੀ.ਡੀ.ਏ. ਮਨੀਸ਼ਾ ਰਾਣਾ ਨੇ ਦਰਸ਼ਕਾਂ ਤੇ ਇਸ ਸਮਾਰੋਹ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੇ ਵਿਭਾਗਾਂ ਦਾ ਧੰਨਵਾਦ ਕੀਤਾ। 

ਸਮਾਗਮ ਦਾ ਮੰਚ ਸੰਚਾਲਨ ਸੁਮਨ ਬੱਤਰਾ ਨੇ ਕੀਤਾ। ਸਮਾਰੋਹ 'ਚ ਐਸ.ਪੀ. ਵੈਭਵ ਚੌਧਰੀ, ਏ.ਡੀ.ਸੀ. (ਜ) ਇਸ਼ਾ ਸਿੰਗਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ. ਸਮਾਣਾ ਤੇ ਪਾਤੜਾਂ ਤਰਸੇਮ ਚੰਦ ਤੇ ਅਸ਼ੋਕ ਕੁਮਾਰ, ਹਰਨੀਤ ਕੌਰ, ਸਹਾਇਕ ਕਮਿਸ਼ਨਰ ਰਿਚਾ ਗੋੲਲ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਐਸ.ਪੀ. ਜੀ.ਐਸ. ਸਿਕੰਦ ਸਮੇਤ ਵੱਡੀ ਗਿਣਤੀ ਪਟਿਆਲਵੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਜਹਾਜ ਦੇਖੇ ਅਤੇ ਵੱਖ-ਵੱਖ ਹਵਾਈ ਜਹਾਜਾਂ ਦੇ ਮਾਡਲਾਂ ਦੇ ਕਰਤੱਬਾਂ ਦਾ ਆਨੰਦ ਮਾਣਿਆ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Patiala Heritage Festival , Patiala Heritage Festival 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD