Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਭਾਸ਼ਾ ਵਿਭਾਗ ਸਿੰਪੋਜ਼ੀਅਮ ਵਿਖੇ ਭਾਸ਼ਾ ਅਤੇ ਤਕਨਾਲੋਜੀ ਦੇ ਭਵਿੱਖ ਦੀ ਪੜਚੋਲ ਕੀਤੀ ਗਈ

ਮਸ਼ੀਨੀ ਬੁੱਧੀਮਾਨਤਾ ਵਰਗੀਆਂ ਤਕਨੀਕਾਂ ਤੋਂ ਘਬਰਾਉਣ ਦੀ ਥਾਂ ਹਾਣ ਦੇ ਬਣਨ ਦੀ ਲੋੜ : ਸ. ਜਸਵੰਤ ਸਿੰਘ ਜ਼ਫਰ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala, Patiala

Web Admin

Web Admin

5 Dariya News

ਪਟਿਆਲਾ , 15 Feb 2025

Last updated on: Feb 15, 2025, 00:00 IST

ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ’ ਵਿਸ਼ੇ ‘ਤੇ ਗੋਸ਼ਟੀ ਭਾਸ਼ਾ ਭਵਨ, ਪਟਿਆਲਾ ਦੇ ਸੈਮੀਨਾਰ ਹਾਲ ਵਿਖੇ ਸੰਪੰਨ ਹੋ ਗਈ ਹੈ। ਜਿਸ ਦੌਰਾਨ ਵੱਖ-ਵੱਖ ਸੈਸ਼ਨਾਂ ਦੌਰਾਨ ਬਹੁਤ ਹੀ ਗੰਭੀਰ ਚਿੰਤਨ ਕੀਤਾ ਗਿਆ। 

ਗੋਸ਼ਟੀ ਦੇ ਆਖਰੀ ਦਿਨ ਡਾਇਰੈਕਟਰ ਭਾਸ਼ਾ ਵਿਭਾਗ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਧੰਨਵਾਦੀ ਭਾਸ਼ਨ ਦੌਰਾਨ ਕਿਹਾ ਕਿ ਸਾਨੂੰ ਮਸ਼ੀਨੀ ਬੁੱਧੀਮਾਨਤਾ ਵਰਗੀਆਂ ਤਕਨੀਕਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਇਸ ਦੇ ਹਾਣ ਦਾ ਹੋਣ ਲਈ ਖੁਦ ਨੂੰ ਅੱਪਡੇਟ ਕਰਨਾ ਚਾਹੀਦਾ ਹੈ ਭਾਵ ਇਸ ਦੀਆਂ ਬਾਰੀਕੀਆਂ ਨੂੰ ਸਮਝ ਕੇ ਅੱਗੇ ਵਧਣਾ ਚਾਹੀਦਾ ਹੈ। 

ਇਸ ਤੋਂ ਇਲਾਵਾ ਮਸ਼ੀਨੀ ਬੁੱਧੀਮਾਨਤਾ ਦੇ ਵਰਤੋਕਾਰ ਬਣਨ ਦੀ ਬਜਾਏ ਇਸ ਦੇ ਹਾਣ ਦਾ ਬਣਕੇ, ਇਸ ਦੁਆਰਾ ਪੈਸਾ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਸੂਝ-ਬੂਝ ਨਾਲ ਫ਼ਾਇਦਾ ਉਠਾਉਣਾ ਚਾਹੀਦਾ ਹੈ। ਗੋਸ਼ਟੀ ਦੇ ਦੂਸਰੇ ਤੇ ਆਖਰੀ ਦਿਨ ਦੀ ਸ਼ੁਰੂਆਤ ‘ਸਿਰਜਨਾ ਅਤੇ ਕਲਾ ਵਿੱਚ ਮਸ਼ੀਨੀ ਬੁੱਧੀਮਾਨਤਾ ਦਾ ਸਥਾਨ’ ਵਿਸ਼ੇ ਨਾਲ ਹੋਈ। 

ਜਿਸ ਦੌਰਾਨ ਗੁਰਪ੍ਰੀਤ ਮਾਨਸਾ ਨੇ ਮਸ਼ੀਨੀ ਬੁੱਧੀਮਾਨਤਾ ਦੇ ਟੂਲ ਰਾਹੀਂ ਕਾਵਿ ਸਿਰਜਣਾ ਦੀ ਉਦਾਹਰਣ ਦੇ ਕੇ, ਸਿਰਜਣ ਪ੍ਰਕਿਰਿਆ ਬਾਰੇ ਆਪਣੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਮਨੁੱਖ ਕੋਲ ਜਿਨ੍ਹਾਂ ਤਜਰਬਾ ਅਤੇ ਗਿਆਨ ਹੁੰਦਾ ਹੈ, ਉਹ ਉਸੇ ਤਰ੍ਹਾਂ ਦੀ ਸਿਰਜਣਾ ਕਰਦਾ ਹੈ। 

ਇਸੇ ਤਰ੍ਹਾਂ ਹੀ ਮਸ਼ੀਨੀ ਬੁੱਧੀਮਾਨਤਾ ਕੋਲ ਜਿਨ੍ਹਾਂ ਡਾਟਾ ਹੈ ਉਹ ਵੀ ਉਸੇ ਅਨੁਸਾਰ ਸਿਰਜਣਾ ਕਰਦੀ ਹੈ। ਡਾ. ਬਰਿੰਦਰ ਕੌਰ ਨੇ ਕਿਹਾ ਕਿ ਮਸ਼ੀਨੀ ਬੁੱਧੀਮਾਨਤਾ ਮਨੁੱਖ ਦੇ ਮੁਕਾਬਲੇ ਘੱਟ ਸੰਵੇਦਨਸ਼ੀਲ ਹੈ। ਇਸ ਕਰਕੇ ਇਹ ਮਨੁੱਖ ਦੁਆਰਾ ਕੀਤੀ ਸਿਰਜਣਾ ਦਾ ਮੁਕਾਬਲਾ ਨਹੀਂ ਕਰ ਸਕਦੀ। 

ਸਾਨੂੰ ਮਸ਼ੀਨਾਂ ਨਾਲ ਮਸ਼ੀਨਾਂ ਨਹੀਂ ਬਣਨਾ ਚਾਹੀਦਾ ਅਤੇ ਆਪਣੀ ਸਿਰਜਣ ਪ੍ਰਕਿਰਿਆ ਜਾਰੀ ਰੱਖਣੀ ਚਾਹੀਦੀ ਹੈ। ਡਾ. ਮੋਹਨ ਤਿਆਗੀ ਨੇ ਕਿਹਾ ਕਿ ਏਆਈਈ ਦੀਆਂ ਆਪਣੀਆਂ ਸੀਮਾਵਾਂ ਹਨ ਇਹ ਕਿਸੇ ਵੀ ਖਿੱਤੇ ਦੇ ਸੱਭਿਆਚਾਰ ਦੀਆਂ ਬਾਰੀਕੀਆਂ ਦੀ ਸੰਪੂਰਨ ਤਸਵੀਰ ਪੇਸ਼ ਨਹੀਂ ਕਰ ਸਕਦੀ। 

ਇਹ ਮਨੁੱਖ ਦੀ ਗੁਲਾਮ ਹੈ ਅਤੇ ਮਨੁੱਖ ਦੀ ਮਦਦ ਕਰ ਸਕਦੀ ਹੈ। ਡਾ. ਮਨਮੋਹਨ ਨੇ ਕਿਹਾ ਕਿ ਹਮੇਸ਼ਾ ਹੀ ਮਨੁੱਖੀ ਸਭਿਅਤਾ ਦੇ ਵਿਕਾਸ ਨਾਲ ਤਕਨੀਕ ’ਚ ਬਦਲਾਅ ਆਉਂਦੇ ਰਹਿੰਦੇ ਹਨ। ਭਾਵ ਤਕਨੀਕ ਦਾ ਵਿਕਾਸ ਹੁੰਦਾ ਰਹਿੰਦਾ ਹੈ। ਸਾਨੂੰ ਇਸ ਦਾ ਵਿਕਾਸ ਦਾ ਵਿਰੋਧ ਕਰਨ ਦੀ ਥਾਂ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਦੇ ਹਾਣਦਾ ਬਣਨਾ ਚਾਹੀਦਾ ਹੈ। 

ਇਸ ਸੈਸ਼ਨ ਦਾ ਸੰਚਾਲਨ ਡਾ. ਅਮਰਜੀਤ ਸਿੰਘ ਨੇ ਕੀਤਾ। ਦੂਸਰੇ ਸੈਸ਼ਨ ਦੌਰਾਨ ‘ਭਾਸ਼ਾ ਉਦਯੋਗ ਵਿੱਚ ਮਸ਼ੀਨੀ ਬੁੱਧੀਮਾਨਤਾ ਦਾ ਮਹੱਤਵ’ ਵਿਸ਼ੇ ਸ. ਹੀਰਾ ਸਿੰਘ, ਸ. ਜਸਵਿੰਦਰ ਸਿੰਘ ਤੇ ਸ. ਕੁਲਵਿੰਦਰ ਸਿੰਘ ਨੇ ਵਿਚਾਰ ਚਰਚਾ ਕੀਤੀ। ਇਸ ਸੈਸ਼ਨ ਦਾ ਸੰਚਾਲਨ ਡਾ. ਸਰਬਜੀਤ ਸਿੰਘ ਮਾਨ ਨੇ ਕੀਤਾ। 

ਇਸ ਸੈਸ਼ਨ ਦੌਰਾਨ ਹੋਈ ਚਰਚਾ ਦੌਰਾਨ ਇਹ ਗੱਲ ਉਭਰਕੇ ਸਾਹਮਣੇ ਆਈ ਕਿ ਭਾਸ਼ਾ ਹਮੇਸ਼ਾ ਗਤੀਸ਼ੀਲ ਰਹਿੰਦੀ ਹੈ। ਤਕਨੀਕ ਨੂੰ ਇੱਕ ਪ੍ਰੋਡਕਟ ਵਜੋਂ ਲੈਣ ਦੀ ਬਜਾਏ ਇਸ ਨੂੰ ਇੱਕ ਭੌਤਿਕ ਵਰਤਾਰੇ ਵਜੋਂ ਲੈਣਾ ਚਾਹੀਦੀ ਹੈ। ਤਕਨੀਕ ਕਦੇ ਵੀ ਕਿਸੇ ਭਾਸ਼ਾ ਦੇ ਵਿਕਾਸ ਵਿੱਚ ਅੜਿੱਕਾ ਨਹੀਂ ਬਣਦੀ। 

ਅਗਲੇ ਸੈਸ਼ਨ ਦੌਰਾਨ ‘ਡਿਜੀਟਲ ਯੁੱਗ ਵਿੱਚ ਭਾਸ਼ਾ ਅਤੇ ਪਹਿਚਾਣ ਦੇ ਮਸਲੇ’ ਵਿਸ਼ੇ ’ਤੇ ਬੋਲਦਿਆਂ ਡਾ. ਇਮਰਤਪਾਲ ਸਿੰਘ ਨੇ ਕਿਹਾ ਸਾਡੀ ਪਹਿਚਾਣ ਜਾਤ, ਧਰਮ ਅਤੇ ਵਰਗਾਂ ਦੇ ਅਧਾਰ ’ਤੇ ਬਣੀ ਹੋਈ ਹੈ। ਜੋ ਸਦੀਵੀ ਹੁੰਦੀ ਹੈ ਅਤੇ ਇਹ ਕਦੇ ਵੀ ਸਾਡਾ ਪਿੱਛਾ ਨਹੀਂ ਛੱਡਦੀ। 

ਡਾ. ਦਵਿੰਦਰ ਸਿੰਘ, ਸ੍ਰੀ ਸੰਦੀਪ ਸ਼ਰਮਾ ਨੇ ਵੀ ਵਿਚਾਰ ਪੇਸ਼ ਕੀਤੇ ਅਤੇ ਇਸ ਸੈਸ਼ਨ ਦਾ ਸੰਚਾਲਨ ਡਾ. ਕੁਲਦੀਪ ਸਿੰਘ ਵੱਲੋਂ ਕੀਤਾ ਗਿਆ। ਵਿਦਾਇਗੀ ਸੈਸ਼ਨ ਦੌਰਾਨ ਡਾ. ਪ੍ਰਵੀਨ ਕੁਮਾਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ ਅਤੇ ਸ. ਸਤਪਾਲ ਸਿੰਘ ਚਹਿਲ ਵੱਲੋਂ ਸਮੁੱਚੇ ਸੈਮੀਨਾਰ ਦੀ ਰਿਪੋਰਟ ਪੜ੍ਹੀ ਗਈ। 

ਡਾ. ਮਨਮੋਹਨ ਵੱਲੋਂ ਵਿਦਾਇਗੀ ਭਾਸ਼ਣ ਦਿੱਤਾ ਗਿਆ ਅਤੇ ਸ. ਅਮਰਜੀਤ ਸਿੰਘ ਗਰੇਵਾਲ ਵੱਲੋਂ ਪ੍ਰਧਾਨਗੀ ਭਾਸ਼ਣ ਦਿੱਤਾ ਗਿਆ। ਅੰਤ ਵਿੱਚ ਸ. ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ ਭਾਸ਼ਾਵਾਂ ਨੇ ਸਰੋਤਿਆਂ ਦੇ ਨਾਲ-ਨਾਲ ਬੁਲਾਰਿਆਂ, ਸੰਚਾਲਕਾਂ ਅਤੇ ਵਿਭਾਗ ਦੀ ਸਮੁੱਚੀ ਆਯੋਜਨ ਟੀਮ ਦਾ ਧੰਨਵਾਦ ਕੀਤਾ ਗਿਆ। 

ਇਸ ਮੌਕੇ ਸੰਯੁਕਤ ਨਿਰਦੇਸ਼ਕਾਂ ਜਸਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਆਲੋਕ ਚਾਵਲਾ, ਸੁਰਿੰਦਰ ਕੌਰ ਤੇ ਜਸਪ੍ਰੀਤ ਕੌਰ, ਖੋਜ ਸਹਾਇਕ ਹਰਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਸਰੋਤੇ ਮੌਜੂਦ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD