Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਜੀਤ ਕੌਰ ਨੇ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਉਚੀ ਟੈਂਕੀ ਦੇ ਕੰਮ ਦੀ ਕੀਤੀ ਸ਼ੁਰੂਆਤ

ਇਲਾਕਾ ਨਿਵਾਸੀਆਂ ਨੂੰ ਮਿਲੇਗਾ ਸਾਫ ਸੁਥਰਾ ਪਾਣੀ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 15 Feb 2025

Last updated on: Feb 15, 2025, 00:00 IST

ਆਉਂਦੀਆਂ ਗਰਮੀਆਨ ਵਿੱਚ ਮਲੋਟ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਅੱਜ  ਮਲੋਟ ਵਿਖੇ ਅੰਮ੍ਰਿਤ 2 ਸਕੀਮ ਅਧੀਨ 1.50 ਲੱਖ ਗੈਲਨ ਸਮਰੱਥਾ ਵਾਲੀ ਦੀ ਉੱਚੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਦਿਆ ਕੀਤਾ। 

ਉਹਨਾਂ ਕਿਹਾ ਕਿ ਇਸ ਪਾਣੀ ਵਾਲੀ ਟੈਂਕੀ ਦੇ ਬਣਨ ਨਾਲ ਵਾਰਡ ਨੰਬਰ 8 ਅਤੇ 9 ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮਿਲੇਗਾ। ਉਹਨਾਂ ਕਿਹਾ ਕਿ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਇਸ ਟੈਂਕੀ ਨੂੰ ਬਨਾਉਣ  ਅਤੇ ਪਾਈਪਾਂ ਪਾਉਣ ਲਈ ਸਰਕਾਰ ਵਲੋਂ  4.28 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਕੰਮ 9 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। 

ਉਹਨਾਂ ਕਿਹਾ ਕਿ ਇਸ ਪਾਣੀ ਦੀ ਟੈਂਕੀ ਦੇ ਤਿਆਰ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਨਿਰਵਿਘਨ ਸਾਫ ਸੁਥਰਾ ਸੁੱਧ ਪਾਣੀ ਮੁਹੱਈਆਂ ਹੋਵੇਗਾ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਪੀ.ਐਮ.ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ  ਦੇ ਸਲਾਨਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਬਾਕੀ ਰਹਿ ਗਏ ਸਰਕਾਰੀ ਸਕੂਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਸਕੂਲ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਸਕੂਲੀ ਬੱਚਿਆ ਨੂੰ ਕਿਹਾ ਕਿ ਪੜਾਈ ਦੇ ਮਾਧਿਅਮ ਰਾਹੀਂ ਉਚ ਆਹੁਦਿਆਂ ਤੇ ਪਹੁੰਚਿਆ ਜਾ ਸਕਦਾ ਹੈ ਅਤੇ ਉਹਨਾਂ ਨੂੰ ਪੜ੍ਹਾਈ ਵਿੱਚ ਦਿਲ ਲਾ ਕੇ ਮਿਹਨਤ ਕਰਨੀ ਚਾਹੀਦੀ ਹੈ। 

ਇਸ ਮੌਕੇ ਤੇ ਕੈਬਨਿਟ ਮੰਤਰੀ ਨੇ ਸਕੂਲ ਲਈ ਜਰਨੇਟਰ ਦਾ ਪ੍ਰਬੰਧ ਜਲਦੀ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਤੇ ਵਿਦਿਆ,ਸਭਿਆਚਾਰਕ ਪ੍ਰੋਗਰਾਮਾਂ ਵਿੱਚ ਚੰਗੀ ਕਾਰਗੁਜਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ। ਆਪਣੇ ਦੌਰੇ ਦੌਰਾਨ ਉਹਨਾਂ ਪਿੰਡ ਉੜਾਂਗ ਅਤੇ ਝੋਰੜ ਦੇ ਲੋਕਾਂ ਦੀ ਸਮੱਸਿਆਵਾ ਸੁਣੀਆਂ ਅਤੇ ਮੌਕੇ ਤੇ ਹੱਲ ਕੀਤੀਆਂ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜ਼ਸ਼ਨ ਬਰਾੜ ਵਾਇਸ ਚੇਅਰਮੈਨ, ਸ੍ਰੀ ਬਲਦੇਵ ਗਗਨੇਜਾ,ਗਗਨਦੀਪ ਸਿੰਘ ਔਲਖ ਸ਼ਹਿਰੀ ਪ੍ਰਧਾਨ, ਸੂਬੇਦਾਰ ਗੁਰਦੀਪ ਸਿੰਘ ਵਾਰਡ ਇੰਚਾਰਜ, ਲਵ ਬੱਤਰਾ ਵਾਇਸ ਪ੍ਰਧਾਨ ਟਰੱਕ ਯੂਨੀਅਨ, ਗੁਰਅਵਤਾਰ ਸਿੰਘ, ਜੋਨੀ ਗਰਗ, ਸੰੰਜੀਵ ਉਪਲ,ਕਰਮਜੀਤ ਸ਼ਰਮਾ, ਪਰਮਜੀਤ ਸਿੰਘ ਗਿੱਲ ਦਫਤਰ ਇੰਚਾਰਜ, ਯਾਦਵਿੰਦਰ ਸਿੰਘ ਸੋਹਣਾ, ਗੁਰਮੀਤ ਸਿੰਘ ਵਿਰਦੀ, ਜਸਮੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਵਿਰਦੀ,ਸਕੂਲ ਪ੍ਰਿੰਸੀਪਲ ਗੁਰਬਿੰਦਰਪਾਲ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੁਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD