Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 15 Feb 2025

Last updated on: Feb 15, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ ਪਿੰਡ ਕਾਲੀਆ ਦੇ ਸਰਪੰਚ ਰਹੇ ਹਰਨੰਦ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਬੈਂਕ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਕੁੱਝ ਅਯੋਗ ਵਿਅਕਤੀਆਂ ਸਮੇਤ ਲਾਭਪਾਤਰੀਆਂ ਦੇ ਬੈਂਕ ਖਾਤੇ ਧੋਖਾਧੜੀ ਕਰਨ ਲਈ ਖੁਲ੍ਹਾਏ ਸਨ।

ਫਿਰ ਉਨ੍ਹਾਂ ਨੇ ਲਾਭਪਾਤਰੀਆਂ ਦੇ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਇਸ ਨੀਅਤ ਨਾਲ ਆਪਣੇ ਕੋਲ ਰੱਖ ਲਏ ਤਾਂ ਜੋ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਰਾਹਤ ਫੰਡਾਂ ਨੂੰ ਕਢਵਾਉਣ ਅਤੇ ਉਨ੍ਹਾਂ ਦੀ ਦੁਰਵਰਤੋਂ ਕਰ ਸਕਣ।ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਰਾਜ ਦੇ ਅਧਿਕਾਰੀਆਂ ਨੇ ਇਸ ਪਿੰਡ ਵਿੱਚ ਫਸਲਾਂ ਆਦਿ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ 30 ਲੱਖ ਰੁਪਏ ਮਨਜ਼ੂਰ ਕੀਤੇ ਸਨ ਅਤੇ ਉਕਤ ਮੁਲਾਜ਼ਮਾਂ ਨੇ ਉਸ ਰਕਮ ਵਿੱਚੋਂ ਕੁੱਲ 20,11,475 ਲੱਖ ਰੁਪਏ ਦਾ ਗਬਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੇ ਤਰਨਤਾਰਨ ਯੂਨਿਟ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD