Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ, ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Bathinda Police, Bathinda

5 Dariya News

5 Dariya News

5 Dariya News

ਬਠਿੰਡਾ , 15 Feb 2025

Last updated on: Feb 15, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਕਾਂਡ ਵਿੱਚ ਸ਼ਾਮਲ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਇੱਕ .32 ਬੋਰ ਪਿਸਤੌਲ ਅਤੇ ਛੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਸੇਲਬਰਾਹ, ਬਠਿੰਡਾ; ਲਵਜੀਤ ਸ਼ਰਮਾ ਉਰਫ਼ ਲਵੀ ਵਾਸੀ ਪਿੰਡ ਭਾਈ ਰੂਪਾ, ਬਠਿੰਡਾ; ਵਿਨੋਦ ਕੁਮਾਰ ਉਰਫ਼ ਹੁਨਰ ਸ਼ਰਮਾ ਵਾਸੀ ਪਿੰਡ ਭਾਈ ਰੂਪਾ, ਬਠਿੰਡਾ ਅਤੇ ਗਗਨਦੀਪ ਸਿੰਘ ਵਾਸੀ ਭਗਤਾ ਭਾਈਕਾ, ਬਠਿੰਡਾ ਵਜੋਂ ਹੋਈ ਹੈ। 

ਹਥਿਆਰ ਦੀ ਬਰਾਮਦੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਹੁੰਡਈ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 03 ਬੀਐਚ 7724 ਹੈ, ਨੂੰ ਵੀ ਜ਼ਬਤ ਕਰ ਲਿਆ ਹੈ। ਜਾਣਕਾਰੀ ਅਨੁਸਾਰ, ਓਵਰਸੀਅਰ ਸਿੰਘ ਵਾਸੀ ਭਾਈ ਰੂਪਾ, ਬਠਿੰਡਾ, ਜੋ ਕਿ ਇੱਕ ਬਦਨਾਮ ਅਪਰਾਧੀ ਸੀ, ਦਾ ਇਸ ਸਾਲ 5 ਫਰਵਰੀ ਨੂੰ ਸਵੇਰੇ 4 ਵਜੇ ਦੇ ਕਰੀਬ ਉਸਦੇ ਜੱਦੀ ਪਿੰਡ ਵਿਖੇ ਨਿੱਜੀ ਦੁਸ਼ਮਣੀ ਕਾਰਨ ਉਸਦੇ ਗੁਆਂਢੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। 

ਓਵਰਸੀਅਰ ਨੂੰ ਸਿਵਲ ਹਸਪਤਾਲ ਬਠਿੰਡਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। 

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਾਸਤੇ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਹੋਰ ਵੇਰਵੇ ਸਾਂਝੇ ਕਰਦਿਆਂ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਓਵਰਸੀਅਰ ਸਿੰਘ ਦੇ ਕਤਲ ਤੋਂ ਬਾਅਦ, ਏਜੀਟੀਐਫ ਪੰਜਾਬ ਨੇ ਇਸ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਇੱਕ ਆਪਰੇਸ਼ਨ ਚਲਾਇਆ। 

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਵਿਨੋਦ ਕੁਮਾਰ ਨੂੰ ਬਰਨਾਲਾ ਦੇ ਧਨੌਲਾ ਤੋਂ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮੁਲਜ਼ਮ ਗਗਨਦੀਪ ਸਿੰਘ ਅਤੇ ਲਵਜੀਤ ਸਿੰਘ ਉਰਫ਼ ਲਵੀ ਨੂੰ ਬਠਿੰਡਾ ਦੇ ਟੀਪੀਟੀ ਕਾਲਜ, ਰਾਮਪੁਰਾ ਫੂਲ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਐਫਆਈਆਰ ਨੰਬਰ 11 ਮਿਤੀ 05.02.25 ਨੂੰ ਥਾਣਾ ਫੂਲ, ਬਠਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਅਤੇ 351(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD