Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਰਸ਼ ਡੱਲਾ ਗੈਂਗ ਨਾਲ ਸਬੰਧਤ ਮੁਲਜ਼ਮ ਦੀ ਪੁੱਛ-ਪੜਤਾਲ ਦੇ ਆਧਾਰ 'ਤੇ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਾਜਾਇਜ਼ ਹਥਿਆਰ ਬਰਾਮਦ: ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ

04 ਪਿਸਟਲ ਮੱਧ ਪ੍ਰਦੇਸ਼ ਤੋਂ ਮੰਗਵਾ ਕੇ ਦਾਣਾ ਮੰਡੀ ਸਰਹਿੰਦ ਵਿਖੇ ਰਖਵਾਏ ਸਨ ਦਬਾ ਕੇ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Feb 2025

Last updated on: Feb 16, 2025, 00:00 IST

ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਸੀ.ਆਈ.ਆਈ. ਸਰਹਿੰਦ ਦੀ ਪੁਲਿਸ ਟੀਮ ਨੇ ਮੁਕੱਦਮਾ ਨੰਬਰ 12 ਮਿਤੀ 11.02.25 ਅ/ਧ 25 ਅਸਲਾ ਐਕਟ ਥਾਣਾ ਸਰਹਿੰਦ ਤਹਿਤ ਪਹਿਲਾਂ  ਅਰਸ਼ ਡੱਲਾ ਗੈਂਗ ਨਾਲ ਸਬੰਧਤ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪੁੱਛ ਪੜਤਾਲ ਦੇ ਆਧਾਰ 'ਤੇ 04 ਹੋਰ ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਜਿਸ ਨਾਲ ਇਸ ਮਾਮਲੇ ਵਿੱਚ ਮੁਲਜ਼ਮਾਂ ਪਾਸੋਂ ਕੁੱਲ 09 ਕੰਟਰੀ ਮੇਡ ਪਿਸਟਲ .32 ਬੋਰ ਸਮੇਤ 05 ਰੌਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮਿਤੀ 11.02.2025 ਨੂੰ ਸੀ.ਆਈ.ਏ. ਦੀ ਟੀਮ ਨੇ ਸਾਹਿਲ ਅਤੇ ਗੁਰਕੀਰਤ ਸਿੰਘ ਵਾਸੀਆਨ ਅੰਮ੍ਰਿਤਸਰ ਨੂੰ ਸਰਹਿੰਦ ਵਿੱਚੋਂ ਕਾਬੂ ਕਰ ਕੇ ਉਹਨਾਂ ਪਾਸੋਂ 05 ਕੰਟਰੀ ਮੇਡ ਪਿਸਟਲ .32 ਬੋਰ ਸਮੇਤ 05 ਰੌਂਦ ਬਰਾਮਦ ਕੀਤੇ ਸਨ। ਇਹ ਮੁਲਜ਼ਮ ਪਟਿਆਲਾ ਜੇਲ੍ਹ ਵਿੱਚ ਬੰਦ ਮੁਲਜ਼ਮ ਤੇਜਬੀਰ ਸਿੰਘ ਉਰਫ ਸਾਬੂ ਵਾਸੀ ਅੰਮ੍ਰਿਤਸਰ ਦੇ ਲਿੰਕ ਵਿੱਚ ਸਨ, ਜੋ ਕਿ ਕਤਲ ਅਤੇ ਨਜ਼ਾਇਜ਼ ਅਸਲਿਆਂ ਦੇ ਮੁਕੱਦਮਿਆਂ ਵਿੱਚ ਜੇਲ੍ਹ ਵਿੱਚ ਬੰਦ ਸੀ। 

ਤੇਜਬੀਰ ਸਿੰਘ ਉਰਫ ਸਾਬੂ ਗੈਂਗਸਟਰ ਅਰਸ਼ ਡੱਲੇ ਦਾ ਐਸੋਸੀਏਟ ਹੈ, ਜਿਸ ਨੇ ਅੰਮ੍ਰਿਤਸਰ ਵਿੱਚ ਇੱਕ ਕਤਲ ਦੀ ਵਾਰਦਾਤ ਅਤੇ ਹੋਰ ਵੱਡੀਆਂ ਵਾਰਦਾਤਾਂ ਤੇ ਫਿਰੋਤੀਆਂ ਨੂੰ ਅੰਜਾਮ ਦੇਣ ਲਈ ਇਹਨਾਂ ਮੁਲਜ਼ਮਾਂ ਨੂੰ ਇਹ ਅਸਲੇ ਮੁਹੱਈਆ ਕਰਵਾਏ ਸਨ। ਤਫਤੀਸ਼ ਦੌਰਾਨ ਮਿਤੀ 12.02.2025 ਨੂੰ ਪਟਿਆਲਾ ਜੇਲ੍ਹ ਵਿੱਚ ਬੰਦ ਮੁਲਜ਼ਮ ਤੇਜਬੀਰ ਸਿੰਘ ਨੂੰ ਜੇਲ੍ਹ ਵਿਚੋਂ ਲਿਆ ਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਗਈ, ਜਿਸ ਨੇ ਆਪਣੀ ਪੁੱਛ ਗਿੱਛ ਦੌਰਾਨ ਦੱਸਿਆ ਕਿ, ਉਸ ਨੇ 05 ਪਿਸਟਲ ਸਮੇਤ ਰੋਂਦ ਵਿਸ਼ਨੂੰ ਵਾਸੀ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ। 

ਮੁਲਜ਼ਮ ਤੇਜਬੀਰ ਸਿੰਘ ਨੇ ਪੁਲਿਸ ਰਿਮਾਂਡ ਦੌਰਾਨ ਇਹ ਗੱਲ ਵੀ ਕਬੂਲੀ ਕਿ ਇਸ ਤੋਂ ਇਲਾਵਾ ਉਸ ਨੇ 04 ਪਿਸਟਲ ਹੋਰ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ, ਜੋ ਉਸ ਨੇ ਦਾਣਾ ਮੰਡੀ ਸਰਹਿੰਦ ਵਿੱਚ ਹੀ ਦਬਾ ਕੇ ਰਖਵਾਏ ਹੋਏ ਹਨ। ਇਹਨਾਂ ਪਿਸਤੌਲਾਂ ਦੀ ਵਰਤੋਂ ਉਸ ਨੇ ਆਪਣੇ ਹੋਰ ਬੰਦਿਆਂ ਨੂੰ ਸ਼ਾਮਲ ਕਰ ਕੇ ਫਿਰੋਤੀਆਂ ਅਤੇ ਟਾਰਗੇਟ ਦੇ ਹੋਰ ਗੈਰ ਕਾਨੂੰਨੀ ਕੰਮਾਂ ਲਈ ਕਰਨੀ ਸੀ। ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਇਹਨਾਂ ਅਸਲਿਆਂ ਦੀ ਬਰਾਮਦਗੀ ਕਰ ਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅੰਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼੍ਰੀ ਰਾਕੇਸ਼ ਕੁਮਾਰ ਯਾਦਵ ਪੀ.ਪੀ.ਐਸ, ਕਪਤਾਨ ਪੁਲਿਸ (ਇੰਨ.), ਫਤਹਿਗੜ੍ਹ ਸਾਹਿਬ ਅਤੇ ਸ੍ਰੀ ਨਿਖਿਲ ਗਰਗ, ਪੀ ਪੀ ਐੱਸ, ਉਪ ਕਪਤਾਨ ਪੁਲਿਸ, ਇੰਨਵੈਸਟੀਗੇਸ਼ਨ ਫਤਹਿਗੜ੍ਹ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ, ਸੀ ਆਈ ਆਈ, ਸਰਹਿੰਦ ਦੀ ਨਿਗਰਾਨੀ ਹੇਠ ਇਹ ਬਰਾਮਦਗੀ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD