Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਲਟਰੀ ਲਿਟਰੇਚਰ ਫੈਸਟੀਵਲ : ਪੰਜਾਬ ਪੁਲਿਸ ਦੇ ਪਾਈਪ ਬੈਂਡ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਬਿਖੇਰਿਆ ਦੇਸ਼ ਭਗਤੀ ਦਾ ਰੰਗ

ਦੇਸ਼ ਭਗਤੀ ਦੀਆਂ ਧੁਨਾਂ ਨੇ ਸਰੋਤਿਆਂ ਨੂੰ ਕੀਤਾ ਮੰਤਰ ਮੁਗਧ

Military Literature Festival, Military, Patiala

Web Admin

Web Admin

5 Dariya News

ਪਟਿਆਲਾ , 16 Feb 2025

Last updated on: Feb 16, 2025, 00:00 IST

ਪਟਿਆਲਾ ਵਿਖੇ ਤੀਸਰੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਪੰਜਾਬ ਪੁਲਿਸ ਦੇ ਪਾਈਪ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ 'ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ ਹਰੇਕ ਉਮਰ ਵਰਗ 'ਚ ਜੋਸ਼ੀਲੀਆਂ ਧੁਨਾਂ ਨੇ ਨਵਾਂ ਜੋਸ਼ ਪੈਦਾ ਕੀਤਾ। ਖਾਲਸਾ ਕਾਲਜ ਦੇ ਮੈਦਾਨ 'ਚ ਇਕ ਪਾਸੇ ਖੜੇ ਜੰਗੀ ਸਾਜੋ ਸਾਮਾਨ ਅਤੇ ਸਾਹਮਣੇ ਵੱਜ ਰਹੀਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਹਰੇਕ ਸਰੋਤੇ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। 

ਪੰਜਾਬ ਪੁਲਿਸ ਦੇ ਫਸਟ ਆਈ.ਆਰ.ਬੀ. ਬੈਂਡ ਦੇ ਬੈਂਡ ਮਾਸਟਰ ਇੰਸਪੈਕਟਰ ਵਿਕਾਸ ਕੁਮਾਰ ਦੀ ਅਗਵਾਈ ਵਿੱਚ 11 ਮੈਂਬਰੀ ਟੀਮ ਨੇ 'ਦੇਸੋ ਕਾ ਸਰਤਾਜ ਭਾਰਤ', 'ਵੈਲੀ ਆਫ਼ ਦੀ ਗਰੀਨ', 'ਸਾਰੇ ਜਹਾਂ ਸੇ ਅੱਛਾ ਹਿੰਦੋਸਤਾਨ ਹਮਾਰਾ' ਅਤੇ 'ਕੁੱਕ ਆਫ਼ ਦਾ ਨਾਰਥ' ਵਰਗੀਆਂ ਧੁਨਾਂ ਨਾਲ ਸਰੋਤਿਆਂ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕੀਤਾ।

 ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਪੁਲਿਸ ਦੇ ਫਸਟ ਆਈ.ਆਰ.ਬੀ. ਬੈਂਡ ਵੱਲੋਂ ਕੀਤੀ ਪੇਸ਼ਕਾਰੀ ਦੀ ਸਰਹਾਨਾਂ ਕਰਦਿਆਂ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਵਿਚ ਸ਼ਾਮਲ ਭਾਵੇਂ ਹਰੇਕ ਪੇਸ਼ਕਾਰੀ ਮਹੱਤਵਪੂਰਣ ਰਹੀਂ ਹੈ ਪਰ ਬੈਂਡ ਨੇ ਫੈਸਟੀਵਲ ਵਿਚ ਸ਼ਾਮਲ ਹੋਏ ਦਰਸ਼ਕਾਂ ਵਿਚ ਆਪਣੇ ਦੇਸ਼ ਲਈ ਕੁਝ ਕਰਨ ਦਾ ਜਜ਼ਬਾ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ ਬੱਚਿਆਂ ਤੇ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਦੇ ਅਨੁਸ਼ਾਸਨ ਵੀ ਪੈਦਾ ਕਰਦੀਆਂ ਹਨ।

ਇਸ ਮੌਕੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ,  ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. ਸਰਫ਼ਰਾਜ਼ ਆਲਮ, ਫੈਸਟੀਵਲ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਰਿਚਾ ਗੋਇਲ ਵੀ ਮੌਜੂਦ ਸਨ।

 

Tags: Military Literature Festival , Military , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD