Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

ਜੰਗੀ ਸਾਜੋ ਸਮਾਨ ਪਟਿਆਲਵੀਆਂ ਲਈ ਰਿਹਾ ਖਿੱਚ ਦਾ ਕੇਂਦਰ

Patiala Military Literature Festival, Patiala, Military Literature Festival

Web Admin

Web Admin

5 Dariya News

ਪਟਿਆਲਾ , 16 Feb 2025

Last updated on: Feb 16, 2025, 00:00 IST

ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ।  ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ ਵੀ ਦਿਲਚਸਪੀ ਦਿਖਾਈ। ਇਸ ਤੋਂ ਇਲਾਵਾ ਘੋੜ ਸਵਾਰੀ ਦੇ ਕਰਤੱਬ ਤੇ ਗੱਤਕੇ ਨੇ ਹਾਜ਼ਰੀਨ ਵਿੱਚ ਨਵਾਂ ਜੋਸ਼ ਭਰਿਆ।

ਆਰਮੀ ਵੱਲੋਂ ਪ੍ਰਦਰਸ਼ਿਤ ਕੀਤੇ ਟੀ-72 ਟੈਂਕ, ਫੁੱਲ ਵੀੜਥ ਮਾਈਨ ਪਲੱਗ, ਟੀ.ਕੇ. ਟੀ-90, ਬੀ.ਐਮ.ਪੀ. 2, 84 ਐਮ.ਐਮ. ਰਾਕਟ ਲਾਚਰ, 5.56 ਐਮ.ਐਮ. ਇਨਸਾਸ ਐਲ.ਐਮ.ਜੀ., ਰਾਈਫਲ, 130 ਐਮ.ਐਮ. ਗੰਨ ਐਮ-46,  30 ਐਮ.ਐਮ. ਕੈਨਨ ਡਰਿੱਲ ਆਰ.ਡੀ.ਐਸ. ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ।ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਦਾ ਇਹ ਅਨੁਭਵ ਉਨ੍ਹਾਂ ਦੇ ਜੀਵਨ ਵਿੱਚ ਸਦੀਵੀਂ ਯਾਦ ਬਣਕੇ ਰਹੇਗਾ, ਕਿਉਂਕਿ ਉਨ੍ਹਾਂ ਕਦੇ ਸੋਚਿਆਂ ਨਹੀਂ ਸੀ ਕਿ ਆਰਮੀ ਟੈਂਕਾਂ ਸਮੇਤ ਹੋਰ ਸਾਜੋ ਸਾਮਾਨ ਨੂੰ ਕਦੇ ਨੇੜੇ ਤੋਂ ਦੇਖਣ ਦਾ ਮੌਕਾ ਮਿਲੇਗਾ। 

ਵਿਦਿਆਰਥੀਆਂ ਨੇ ਕਿਹਾ ਕਿ ਫ਼ੌਜ ਦੇ ਅਧਿਕਾਰੀਆਂ ਪਾਸੋਂ ਜੰਗ ਦੀਆਂ ਗਾਥਾਵਾਂ ਸੁਣਕੇ ਦੇਸ਼ ਦੀ ਰਾਖੀ ਕਰਨ ਵਾਲੇ ਸੈਨਿਕਾਂ ਪ੍ਰਤੀ ਉਨ੍ਹਾਂ ਦੇ ਮਨ ਅੰਦਰ ਹੋਰ ਸਤਿਕਾਰ ਪੈਦਾ ਹੋਇਆ ਹੈ।ਇਸ ਮੌਕੇ ਨਾਇਬ ਸੂਬੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਲਗਾਏ ਗਏ ਜੰਗੀ ਸਾਜੋ ਸਾਮਾਨ ਨੂੰ ਦੇਖਣ ਅਤੇ ਇਸ ਨੂੰ ਅਨੁਭਵ ਕਰਨ ਲਈ ਪਟਿਆਲਾ ਵਾਸੀਆਂ ਵਿੱਚ ਕਾਫ਼ੀ ਉਤਸ਼ਾਹ ਦੇਣ ਨੂੰ ਮਿਲਿਆ।

 

Tags: Patiala Military Literature Festival , Patiala , Military Literature Festival

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD