Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬ੍ਰੇਵ ਹਾਰਟ ਮੋਟਰਸਾਈਕਲ ਰੈਲੀ ਨੇ ਨੌਜਵਾਨਾਂ 'ਚ ਭਰਿਆ ਉਤਸ਼ਾਹ

ਵਾਈ.ਪੀ.ਐਸ. ਚੌਂਕ 'ਚ ਸੇਨੋਟਫ 'ਤੇ ਵਨ ਆਰਮ ਡਵੀਜ਼ਨ ਪਟਿਆਲਾ ਦੇ ਡਿਪਟੀ ਜੀ.ਓ.ਸੀ., ਡੀ.ਸੀ., ਐਸ.ਐਸ.ਪੀ ਤੇ ਹੋਰਨਾਂ ਵੱਲੋਂ ਸ਼ਰਧਾਂਜਲੀਆਂ

Preeti Yadav, Dr. Preeti Yadav, DC Patiala, Deputy Commissioner Patiala, Patiala, Military Literature Festival, Military, Patiala, TS Shergill

5 Dariya News

5 Dariya News

5 Dariya News

ਪਟਿਆਲਾ , 16 Feb 2025

Last updated on: Feb 16, 2025, 00:00 IST

ਪਟਿਆਲਾ ਦੇ ਤੀਸਰੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਇੱਥੇ ਵਾਈ.ਪੀ.ਐਸ. ਚੌਂਕ ਵਿਖੇ ਸੇਨੋਟਾਫ (ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ) 'ਤੇ ਭਾਰਤੀ ਸੈਨਾ ਦੀ ਵਨ ਆਰਮ ਡਵੀਜ਼ਨ ਪਟਿਆਲਾ ਦੇ ਡਿਪਟੀ ਜੀ.ਓ.ਸੀ ਤੇ ਕਮਾਂਡਰ ਬਿਗ੍ਰੇਡੀਅਰ ਵਿਕਰਮ ਗੁਲੇਰੀਆ ਸੈਨਾ ਮੈਡਲ, ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ.ਜਨ (ਰਿਟਾ.) ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ ਸਮੇਤ ਹੋਰਨਾਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਤੋਂ ਬਾਅਦ ਵਾਈ.ਪੀ.ਐਸ. ਵਿਖੇ ਇਕੱਠੇ ਹੋਏ 70 ਦੇ ਕਰੀਬ ਵੱਖ-ਵੱਖ ਮੋਟਰਸਾਈਕ ਸਵਾਰਾਂ ਦੀ ਬ੍ਰੇਵ ਹਾਰਟ ਮੋਟਰਸਾਈਕਲ ਰੈਲੀ ਨੂੰ ਡਿਪਟੀ ਜੀ.ਓ.ਸੀ ਬਿਗ੍ਰੇਡੀਅਰ ਵਿਕਰਮ ਗੁਲੇਰੀਆ ਵੱਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਪਟਿਆਲਾ ਸ਼ਹਿਰ ਵਿਖੇ ਕਰੀਬ 30 ਕਿਲੋਮੀਟਰ ਦਾ ਚੱਕਰ ਪੂਰਾ ਕਰਕੇ ਖ਼ਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਵਾਲੇ ਸਥਾਨ 'ਤੇ ਸਮਾਪਤ ਹੋਈ, ਜਿਥੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਬਾਈਕ ਰੈਲੀ ਨੂੰ ਰਸੀਵ ਕੀਤਾ।

ਭਾਰਤੀ ਸੈਨਾ ਦੀ ਵਨ ਆਰਮ ਡਵੀਜ਼ਨ ਪਟਿਆਲਾ ਦੇ ਡਿਪਟੀ ਜੀ.ਓ.ਸੀ ਤੇ ਕਮਾਂਡਰ ਬਿਗ੍ਰੇਡੀਅਰ ਵਿਕਰਮ ਗੁਲੇਰੀਆ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਅੰਦਰ ਫ਼ੌਜ ਵਿੱਚ ਜਾਣ ਦਾ ਜ਼ਜ਼ਬਾ ਪੈਦਾ ਹੋਵੇਗਾ।ਇਸ ਮੌਕੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ.ਜਨ (ਰਿਟਾ.) ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਪੱਧਰ 'ਤੇ ਕਰਵਾਏ ਜਾ ਰਹੇ ਮਿਲਟਰੀ ਲਿਟਰੇਚਰ ਫੈਸਟੀਵਲ ਇਕ ਸ਼ਲਾਘਾਯੋਗ ਉਪਰਾਲਾ ਹੈ।

ਇਸ ਨਾਲ ਨੌਜਵਾਨਾਂ ਅੰਦਰ ਫ਼ੌਜ ਵਿੱਚ ਜਾਣ ਦਾ ਜ਼ਜ਼ਬਾ ਪੈਦਾ ਹੋਵੇਗਾ ਤੇ ਆਮ ਲੋਕ ਵੀ ਫ਼ੌਜ ਨੂੰ ਨੇੜੇ ਤੋਂ ਜਾਣ ਸਕਣਗੇ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ, ਭਾਰਤੀ ਫ਼ੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਇਹ ਬ੍ਰੇਵ ਹਾਰਟ ਮੋਟਰਸਾਈਕਲ ਰਾਈਡ ਰੈਲੀ ਦਾ ਉਦੇਸ਼ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨਾ ਹੈ।

ਇਸ ਮੌਕੇ ਵਾਈ.ਪੀ.ਐਸ. ਦੇ ਹੈੱਡ ਮਾਸਟਰ ਨਵੀਨ ਕੁਮਾਰ ਦੀਕਸ਼ਤ, ਡਿਪਟੀ ਹੈੱਡ ਮਾਸਟਰ ਅਨਿਲ ਬਜਾਜ, ਬਰਸਰ ਲੈਫ਼ ਕਰਨਲ  ਆਰ.ਡੀ. ਸ਼ਰਮਾ, ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ,  ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਰੂਬੀ ਸੰਧੂ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. ਸਰਫਰਾਜ ਆਲਮ, ਫੈਸਟੀਵਲ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਰਿਚਾ ਗੋਇਲ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Military Literature Festival , Military , Patiala , TS Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD