Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਰਾਗੜ੍ਹੀ ਦੀ ਜੰਗ ਦੇ ਦਸਤਾਵੇਜ਼ਾਂ ਨੇ ਗੌਰਵਮਈ ਇਤਿਹਾਸ ਤੋਂ ਕਰਵਾਇਆ ਜਾਣੂ

ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਲਗਾਈ ਪੁਰਾਤਨ ਸਿੱਕਿਆਂ ਤੇ ਹੱਥ ਲਿਖਤਾਂ ਦੀ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr. Preeti Yadav, DC Patiala, Deputy Commissioner Patiala, Patiala, Military Literature Festival, Patiala Military Literature Festival

Web Admin

Web Admin

5 Dariya News

ਪਟਿਆਲਾ , 16 Feb 2025

Last updated on: Feb 16, 2025, 00:00 IST

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਸਾਰਾਗੜ੍ਹੀ ਦੀ ਜੰਗ ਨਾਲ ਸਬੰਧਤ ਰੱਖੇ ਦਸਤਾਵੇਜ਼ਾਂ ਨੇ ਮਿਲਟਰੀ ਲਿਟਰੇਚਰ ਫੈਸਟੀਵਲ 'ਚ ਪੁੱਜੇ ਹਜ਼ਾਰਾਂ ਦਰਸ਼ਕਾਂ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ। ਏ.ਐਸ. ਚਾਹਲ ਵੱਲੋਂ ਪਟਿਆਲਾ 'ਚ ਪਹਿਲੀ ਵਾਰ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਨਾਲ ਸਬੰਧਤ ਦਸਤਾਵੇਜ਼ ਰੱਖੇ ਗਏ ਸਨ, ਜਿਨ੍ਹਾਂ 'ਚ ਫੋਰਥ ਬਟਾਲੀਅਨ ਸਿੱਖ ਰੈਜੀਮੈਂਟ ਦੀਆਂ ਪ੍ਰਾਪਤੀਆਂ ਸਬੰਧੀ ਤੇ ਇਤਿਹਾਸ ਬਾਰੇ ਵਿਸਥਾਰ 'ਚ ਜਾਣਕਾਰੀ ਮੌਜੂਦ ਸੀ। 

ਇਸ ਤੋਂ ਇਲਾਵਾ ਪ੍ਰਦਰਸ਼ਨੀ 'ਚ ਆਰਮਡ ਰੈਜੀਮੈਂਟ ਕਵਰ, ਪਰਮਵੀਰ ਚੱਕਰ, ਪਟਿਆਲਾ ਹੈਰੀਟੇਜ, ਨਾਭਾ, ਪਟਿਆਲਾ, ਕੈਥਲ, ਜੀਂਦ ਤੇ ਮਲੇਰਕੋਟਲਾ ਰਿਆਸਤਾਂ ਦੇ ਸਿੱਕੇ, ਬ੍ਰਿਟਿਸ਼ ਸਮੇਂ ਦੀਆਂ ਡਾਕ ਟਿਕਟਾਂ, ਨਾਨਕਸ਼ਾਹੀ ਸਿੱਕੇ ਵੀ ਖਿੱਚ ਦਾ ਕੇਂਦਰ ਰਹੇ।  ਇਸ ਮੌਕੇ ਏ.ਐਸ. ਚਾਹਲ, ਅਕਾਲ ਸਹਾਇ ਅਜਾਇਬ ਘਰ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਵੱਲੋਂ ਇਨ੍ਹਾਂ ਵਸਤਾਂ ਦੇ ਇਤਿਹਾਸ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਡਾਕ ਵਿਭਾਗ ਵੱਲੋਂ ਵੀ ਡਾਕ ਟਿਕਟਾਂ ਦੀ ਪ੍ਰਦਰਸ਼ਨੀ ਲਗਾਈ ਗਈ।

ਪ੍ਰਦਰਸ਼ਨੀ ਦਾ ਦੌਰਾ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਥੇ ਪਟਿਆਲਾ ਵਾਸੀਆਂ ਨੂੰ ਨਾ ਕੇਵਲ ਫੌਜ ਸਗੋਂ ਭਾਰਤ ਦੇ ਗੌਰਵਮਈ ਇਤਿਹਾਸ ਨੂੰ ਜਾਨਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਿੱਕੇ, ਡਾਕ ਟਿਕਟਾਂ ਤੇ ਸਾਰਾਗੜ੍ਹੀ ਦੀ ਜੰਗ ਨਾਲ ਸਬੰਧਤ ਦਸਤਾਵੇਜ਼ ਸਾਨੂੰ ਸਾਡੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਂਦੇ ਹਨ ਤੇ ਵਿਦਿਆਰਥੀਆਂ ਨੂੰ ਅਜਿਹੀਆਂ ਪ੍ਰਦਰਸ਼ਨੀਆਂ ਵਿਚੋਂ ਕਾਫ਼ੀ ਕੁਝ ਨਵਾਂ ਸਿੱਖਣ ਨੂੰ ਮਿਲਦਾ ਹੈ।

ਇਸ ਮੌਕੇ ਪ੍ਰਦਰਸ਼ਨੀ ਦੇਖਣ ਆਏ ਵਿਦਿਆਰਥੀਆਂ ਨੇ ਕਿਹਾ ਕਿ ਅਜਿਹੀਆਂ ਪੁਰਾਤਨ ਵਸਤਾਂ ਸਾਨੂੰ ਸਾਡੀ ਅਮੀਰ ਵਿਰਾਸਤ ਅਤੇ ਸਭਿਆਚਾਰ ਤੋਂ ਜਾਣੂ ਕਰਵਾਉਂਦੀਆਂ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਸੇਧ ਦੇਣ ਦਾ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰਦਰਸ਼ਨੀ ਵਿੱਚ ਆਕੇ ਸਾਰਾਗੜ੍ਹੀ ਦੀ ਜੰਗ ਨਾਲ ਸਬੰਧਤ ਇਤਿਹਾਸ ਨੂੰ ਜਾਣਨ ਵਿਚ ਮਦਦ ਮਿਲੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਇਸ਼ਾ ਸਿੰਗਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr. Preeti Yadav , DC Patiala , Deputy Commissioner Patiala , Patiala , Military Literature Festival , Patiala Military Literature Festival

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD