Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ 1.31 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਆਧੁਨਿਕ ਬੱਸ ਅੱਡੇ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਬਣਾਏ ਗਏ ਬੱਸ ਅੱਡੇ ਦਾ ਨਾਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਨਾਂ ‘ਤੇ ਰੱਖਣ ਦਾ ਕੀਤਾ ਐਲਾਨ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Longowa, Sunam Udham Singh Wala

Web Admin

Web Admin

5 Dariya News

ਲੌਂਗੋਵਾਲ/ ਸੁਨਾਮ ਊਧਮ ਸਿੰਘ ਵਾਲਾ , 16 Feb 2025

Last updated on: Feb 16, 2025, 00:00 IST

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸਥਾਨਕ ਕਸਬੇ ਲੌਂਗੋਵਾਲ ਵਿਖੇ 1.31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਕੀਤਾ ਗਿਆ। 

ਇਲਾਕਾ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਬੂਰ ਪਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਿੱਜੀ ਪੱਧਰ ‘ਤੇ ਅਣਥੱਕ ਯਤਨ ਕੀਤੇ ਗਏ ਜਿਸ ਸਦਕਾ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਵਾਰੀਆਂ ਨੂੰ ਬੱਸ ਅੱਡੇ ਦੀ ਸਹੂਲਤ ਨਸੀਬ ਹੋਈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਬਣਾਏ ਗਏ ਬੱਸ ਅੱਡੇ ਦਾ ਨਾਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਨਾਂ ‘ਤੇ ਰੱਖਣ ਦਾ ਵੀ ਐਲਾਨ ਕੀਤਾ ਗਿਆ। 

ਇਸ ਤੋਂ ਇਲਾਵਾ ਇਸ ਮੌਕੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਲੌਂਗੋਵਾਲ ਨੇੜਲੇ 11 ਪਿੰਡਾਂ ਦੀਆਂ ਪੰਚਾਇਤਾਂ ਨੂੰ ਸੋਲਰ ਲਾਈਟਾਂ ਦੀ ਵੰਡ ਕੀਤੀ ਗਈ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਇਸੇ ਤਹਿਤ ਸਿਰਫ ਇੱਕ ਸਾਲ ਦੇ ਅੰਦਰ-ਅੰਦਰ ਹੀ ਲੌਂਗੋਵਾਲ ਦੇ ਲੋਕਾਂ ਨੂੰ ਆਧੁਨਿਕ ਬੱਸ ਅੱਡਾ ਤਿਆਰ ਕਰਵਾ ਕੇ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਆਗੂਆਂ ਦੀ ਨੀਅਤ ਸਿੱਧੀ ਹੋਵੇ ਤਾਂ ਵੱਡੇ ਵੱਡੇ ਕੰਮ ਸੌਖਿਆਂ ਹੋ ਜਾਂਦੇ ਹਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਾਰੇ ਨੁਮਾਇੰਦੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਪੁਰਾਣੀ ਇਸ ਮੰਗ ਨੂੰ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਮੰਡੀ ਬੋਰਡ ਦੀ ਲਗਭਗ 0.54 ਏਕੜ ਜਗ੍ਹਾ ਨੂੰ ਨਗਰ ਕੌਂਸਲ ਲੌਂਗੋਵਾਲ ਨੂੰ ਪਟੇਨਾਮੇ ‘ਤੇ ਦਿੱਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਤੋਂ ਬੱਸ ਅੱਡਾ ਤਿਆਰ ਕਰਵਾਇਆ ਗਿਆ। 

ਉਨ੍ਹਾਂ ਕਿਹਾ ਕਿ ਇਹ ਅੱਡਾ ਤਿਆਰ ਹੋਣ ਨਾਲ ਸਥਾਨਕ ਨਗਰ ਕੌਂਸਲ ਨੂੰ ਸ਼ੁਰੂਆਤੀ ਤੌਰ ‘ਤੇ 90,000 ਪ੍ਰਤੀ ਮਹੀਨਾ ਆਮਦਨੀ ਸ਼ੁਰੂ ਹੋ ਜਾਵੇਗੀ ਜਿਸਨੂੰ ਲੌਂਗੋਵਾਲ ਦੇ ਵਿਕਾਸ ‘ਤੇ ਹੀ ਖਰਚਿਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲਦ ਹੀ ਲੌਂਗੋਵਾਲ ਦੇ ਪਟਵਾਰਖ਼ਾਨੇ ਦਾ ਵੀ ਜਲਦ ਹੀ ਨਵੀਨੀਕਰਨ ਕਰਵਾਇਆ ਜਾਵੇਗਾ ਜਿਸ ਲਈ 34 ਲੱਖ ਰੁਪਏ ਮਨਜ਼ੂਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਕਸੀਅਨ ਲੋਕ ਨਿਰਮਾਣ ਅਜੇ ਗਰਗ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਈ.ਓ. ਬਾਲਕ੍ਰਿਸ਼ਨ, ਕਮਲਪਾਲ ਸਿੰਘ ਬਰਾੜ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪਾਲ ਸਿੱਧੂ, ਰਾਜ ਸਿੰਘ ਰਾਜੂ, ਵਿੱਕੀ ਵਸ਼ਿਸ਼ਟ, ਬਲਕਾਰ ਸਿੰਘ ਸਿੱਧੂ, ਐਮ.ਸੀ. ਵਿੱਕੀ ਸਿੰਘ, ਐਮ.ਸੀ. ਗੁਰਮੀਤ ਸਿੰਘ ਫੌਜੀ, ਸੁਖਪਾਲ ਸਿੰਘ ਬਾਜਵਾ, ਸੂਬੇਦਾਰ ਮੇਲਾ ਸਿੰਘ, ਰਣਜੀਤ ਸਿੰਘ ਕੁੱਕਾ, ਸ਼ਮਿੰਦਰ ਕੌਰ ਗਿੱਲ, ਐਮ.ਸੀ. ਬਲਜਿੰਦਰ ਕੌਰ, ਗੁਰਜੰਟ ਖਾਨ, ਨਰਿੰਦਰ ਸ਼ਰਮਾ, ਬਲਵਿੰਦਰ ਸਿੰਘ ਢਿੱਲੋਂ, ਹਰਦੀਪ ਸਿੰਘ ਸਿੱਪੀ, ਸਰਪੰਚ ਦਰਸ਼ਨ ਸਿੰਘ, ਸਰਪੰਚ ਨਿਹਾਲ ਸਿੰਘ, ਸਰਪੰਚ ਜਰਨੈਲ ਸਿੰਘ, ਸਰਪੰਚ ਸਤਗੁਰ ਸਿੰਘ ਸ਼ੇਰੋਂ, ਅਵਤਾਰ ਸਿੰਘ ਦੁਲੱਟ, ਸੁਖ ਸਾਹੋਕੇ, ਦਵਿੰਦਰ ਭੁੱਲਰ, ਅੰਮ੍ਰਿਤਪਾਲ ਸਿੰਗਲਾ, ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Longowa , Sunam Udham Singh Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD