Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ ਬਲਬੀਰ ਸਿੰਘ ਵੱਲੋਂ ਪਟਿਆਲਾ ਚ ਵਿਕਾਸ ਕੰਮਾਂ ਦਾ ਜਾਇਜ਼ਾ

ਮਿੱਥੇ ਸਮੇਂ ‘ ਚ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿੱਤੀ ਹਦਾਇਤ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 17 Feb 2025

Last updated on: Feb 17, 2025, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪਟਿਆਲਾ ਜ਼ਿਲ੍ਹੇ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। 

ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਰਹਿਤ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ ਉਸੇ ਤਰਜ ‘ਤੇ ਜ਼ਿਲ੍ਹਾ ਅਧਿਕਾਰੀ  ਵੀ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾਵੇ ਅਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ। 

ਇਸ ਤੋਂ ਇਲਾਵਾ ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਫ ਸੁਥਰੀ ਤੇ ਬਿਹਤਰ ਸੜਕਾਂ ਪ੍ਰਦਾਨ ਕਰਨ , ਲੋਕਾਂ ਦੇ ਕੰਮ ਮਿੱਥੇ ਸਮੇਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਅਤੇ ਬਿਨਾਂ ਰਿਸ਼ਵਤ ਤੋਂ ਕਰਨ ਅਤੇ ਲੋਕਾਂ ਦਾ ਹਰੇਕ ਕੰਮ ਜਿਵੇਂ ਪੈਨਸ਼ਨ, ਸਰਟੀਫਿਕੇਟ ਆਦਿ ਕੋਈ ਵੀ ਦਫਤਰੀ ਕੰਮ ਪਿਆਰ ਨਾਲ ਕਰਨ ਦੀ ਹਦਾਇਤ ਵੀ ਦਿੱਤੀ। ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ ਵੱਡੀ ਨਦੀ ਅਤੇ ਛੋਟੀ ਨਦੀ ਦੇ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। 

ਸਿਹਤ ਮੰਤਰੀ ਨੇ ਟਰੈਫਿਕ ਦੀ ਸਮੀਖਿਆ ਕਰਦਿਆਂ ਬਜਾਰਾਂ ਵਿੱਚ ਪਾਰਕਿੰਗ ਨੂੰ ਯੋਜਨਾਬੱਧ ਤਰੀਕੇ ਨਾਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡਾ: ਬਲਬੀਰ ਸਿੰਘ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ-ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜੁੰਮੇਵਾਰ ਹੋਵੇਗਾ।

ਇਸ ਮੌਕੇ ਐਸ.ਐਸ.ਪੀ. ਨਾਨਕ ਸਿੰਘ, ਏ.ਡੀ.ਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ)ਇਸ਼ਾ ਸਿੰਗਲ,  ਏ.ਡੀ.ਸੀ(ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪ ਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ , ਸਮੂਹ ਐਸ.ਡੀ.ਐਮਜ਼ ਅਤੇ ਸਮੂਹ ਬੀ.ਡੀ.ਪੀ.ਓਜ਼, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD