Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਟਕਪੂਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਧਾਉਣ ਲਈ 12 ਕਰੋੜ ਰੁਪਏ ਦਾ ਪ੍ਰੋਜੈਕਟ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਕੋਟਕਪੂਰਾ , 17 Feb 2025

Last updated on: Feb 17, 2025, 00:00 IST

ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਾਧਾ ਕਰਨ ਲਈ 12 ਕਰੋੜ ਰੁਪਏ ਦੀ ਹੋਰ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਨਗਰ ਕੌਂਸਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਉਪਰੰਤ ਦਿੱਤੀ। 

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਹੋਣ ਵਾਲੇ ਅਤੇ ਹੋ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਸ ਲਈ ਮੁਕਤਸਰ ਰੋਡ, ਮੋਗਾ ਰੋਡ, ਸਿੱਖਾਂਵਾਲਾ ਰੋਡ ਸਮੇਤ ਹੋਰ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ 31 ਕਿਲੋਮੀਟਰ ਦੇ ਕਰੀਬ ਪਾਈਪ ਲਾਈਨ ਵਿਛਾਈ ਜਾਵੇਗੀ ਜਿਸ ਤੇ 12 ਕਰੋੜ ਰੁਪਏ ਖਰਚ ਆਏਗਾ ਤੇ ਇਸ ਕੰਮ ਦੇ ਟੈਂਡਰ ਲਗਾ ਦਿੱਤੇ ਗਏ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਵੱਖ-ਵੱਖ ਵਾਟਰ ਸਪਲਾਈ ਸਕੀਮਾਂ ਦੀ ਸਮਰੱਥਾ ਹੋਰ ਵਧਾਈ ਜਾਵੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਟਕਪੂਰਾ ਨਗਰ ਕੌਂਸਲ ਅਧੀਨ ਇਲਾਕੇ ਨੂੰ ਹੋਰ ਵਧਾਉਣ ਲਈ ਮਤਾ ਪਾ ਕੇ ਪੰਜਾਬ ਸਰਕਾਰ ਨੂੰ ਭੇਜਿਆ ਜਾਵੇ ਤਾਂ ਜੋ ਨਾਲ ਲੱਗਦੇ ਇਲਾਕਿਆਂ ਨੂੰ ਨਗਰ ਕੌਂਸਲ ਅਧੀਨ ਲਿਆ ਕੇ ਉਨ੍ਹਾਂ ਦਾ ਹੋਰ ਵਿਕਾਸ ਕੀਤਾ ਜਾ ਸਕੇ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। 

ਉਨ੍ਹਾਂ ਸ਼ਹਿਰ ਵਿਚਲੇ ਛੱਪੜਾਂ ਦੀ ਨਿਸ਼ਾਨਦੇਹੀ ਕਰਵਾਉਣ ਉਪਰੰਤ ਉਨ੍ਹਾਂ ਦੀ ਸਾਫ ਸਫਾਈ ਤੇ ਸੁੰਦਰਤਾ ਵਧਾਉਣ ਦੀ ਵੀ ਹਦਾਇਤ ਕੀਤੀ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਅਧੀਨ ਗਰੀਬ ਤਬਕੇ ਦੇ ਲੋਕਾਂ ਨੂੰ ਰਿਹਾਇਸ਼ੀ ਮਕਾਨ ਬਣਾਉਣ ਦੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਮਕੈਨੀਕਲ ਪਾਰਕਿੰਗ ਬਣਾਈ ਜਾਵੇਗੀ। ਜਿਸ ਤਹਿਤ ਘੱਟ ਥਾਂ ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਬਹੁ-ਮੰਜਲੀ ਪਾਰਕਿੰਗ ਬਣਾ ਕੇ ਇਸ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ। 

ਉਨ੍ਹਾਂ ਸਿੱਖਾਂ ਵਾਲਾ ਰੋਡ ਤੇ ਇੰਟਰਲਾਕਿੰਗ ਸ਼ੁਰੂ ਕਰਵਾਉਣ, ਰਜਿਸਟਰੀਆਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਤੇ ਨਜਾਇਜ਼ ਕਬਜ਼ੇ ਹਟਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਬ-ਡਵੀਜ਼ਨ ਕੰਪਲੈਕਸ ਲਈ ਥਾਂ ਦੀ ਚੋਣ ਕਰਕੇ ਇਸ ਤੇ ਜਲਦੀ ਕੰਮ ਸ਼ੁਰੂ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਸਾਰੇ ਅਧਿਕਾਰੀ ਮਾਨਯੋਗ ਸਪੀਕਰ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਆਪਣੇ-ਆਪਣੇ ਵਿਭਾਗ ਦੇ ਕੰਮ ਸਮਾਂਬੱਧ ਮੁਕੰਮਲ ਕਰਵਾਉਣਗੇ ਅਤੇ ਵਿਕਾਸ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਤਹਿਸੀਲ ਵਿੱਚ ਰਜਿਸਟਰੀਆਂ ਸਮੇਂ ਸਿਰ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਇੰਪਰੂਵਮੈਂਟ ਟਰੱਸਟ ਭੰਗ ਕਰ ਦਿੱਤਾ ਗਿਆ ਸੀ, ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇੰਪਰੂਵਮੈਂਟ ਟਰੱਸਟ ਦੀ ਪ੍ਰਾਪਰਟੀ ਆਪਣੇ ਅਧਿਕਾਰ ਵਿੱਚ ਲੈਣ ਲਈ ਕਿਹਾ ਤਾਂ ਜੋ ਕੋਈ ਇਸ ਤੇ ਨਜਾਇਜ਼ ਕਬਜ਼ਾ ਨਾ ਕਰ ਸਕੇ। 

ਇਸ ਮੌਕੇ ਐਸ.ਡੀ.ਐਮ ਕੋਟਕਪੂਰਾ ਸ਼੍ਰੀ ਵਰਿੰਦਰ ਸਿੰਘ, ਚੇਅਰਮੈਨ ਸ.ਗੁਰਮੀਤ ਸਿੰਘ ਆਰੇਵਾਲਾ, ਸ. ਅਮਰਿੰਦਰ ਸਿੰਘ ਈ.ਓ ਨਗਰ ਕੌਂਸਲ ਕੋਟਕਪੂਰਾ,ਸ੍ਰੀ ਲਵਕੇਸ਼ ਕੁਮਾਰ ਐਸ.ਡੀ.ਓ ਸੀਵਰੇਜ ਬੋਰਡ, ਸ. ਸੁਖਜੀਤ  ਸਿੰਘ ਜੇ.ਈ, ਪ੍ਰਵੇਸ਼ ਕੁਮਾਰ ਜੇ.ਈ, ਸੁਖਦੀਪ ਸਿੰਘ, ਜੇ.ਈ, ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD