Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਏਜੀਟੀਐਫ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਕਤਲ ਕੇਸ ਨਾਲ ਸਬੰਧਤ ਕਰਾਸ ਐਫਆਈਆਰ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Bathinda Police, Bathinda, Murder Case, Bathinda Murder Case

Web Admin

Web Admin

5 Dariya News

ਬਠਿੰਡਾ , 17 Feb 2025

Last updated on: Feb 17, 2025, 00:00 IST

ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ, ਵਾਸੀ ਪਿੰਡ ਬੁਰਜ, ਬਠਿੰਡਾ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ, ਵਾਸੀ ਪਿੰਡ ਭਾਈ ਰੂਪਾ, ਵਜੋਂ ਹੋਈ ਹੈ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .32 ਬੋਰ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਕਰਨ ਤੋਂ ਦੋ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ। 

ਜਾਣਕਾਰੀ ਅਨੁਸਾਰ ਬਠਿੰਡਾ ਦੇ ਭਾਈ ਰੂਪਾ ਦੇ ਓਵਰਸੀਅਰ ਸਿੰਘ, ਜਿਸਦਾ ਕਿ ਪੁਰਾਣਾ ਅਪਰਾਧਿਕ ਰਿਕਾਰਡ ਸੀ, ਨੂੰ ਇਸ ਸਾਲ 5 ਫਰਵਰੀ ਨੂੰ ਸਵੇਰੇ 4 ਵਜੇ ਦੇ ਕਰੀਬ ਨਿੱਜੀ ਦੁਸ਼ਮਣੀ ਕਾਰਨ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਦੇ ਗੁਆਂਢੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹਨਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਈ ਅਤੇ ਪੁਲਿਸ ਟੀਮਾਂ ਨੇ ਦੋਵਾਂ ਨੂੰ ਬਠਿੰਡਾ ਦੇ ਪਿੰਡ ਭਾਈ ਰੂਪਾ ਤੋਂ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲਖਵਿੰਦਰ ਗਿੱਲ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਮ੍ਰਿਤਕ ਓਵਰਸੀਅਰ ਸਿੰਘ ਦੇ ਸਾਥੀ ਹਨ ਅਤੇ ਉਨ੍ਹਾਂ ਨੇ ਦੂਜੀ ਧਿਰ 'ਤੇ ਗੋਲੀਆਂ ਚਲਾਈਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਕਰਾਸ ਐਫਆਈਆਰ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਫੂਲ, ਬਠਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਤੇ 351(2) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 11 ਮਿਤੀ 05.02.25 ਦਰਜ ਕੀਤੀ ਗਈ ਸੀ ਅਤੇ ਕਰਾਸ-ਐਫਆਈਆਰ ਦੇ ਹਿੱਸੇ ਵਜੋਂ ਬੀਐਨਐਸ ਦੀ ਧਾਰਾ 109 ਜੋੜ ਦਿੱਤੀ ਗਈ ਸੀ।

 

Tags: Crime News Punjab , Punjab Police , Police , Crime News , Bathinda Police , Bathinda , Murder Case , Bathinda Murder Case

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD