Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਵਜੋਤ ਸਿੰਘ ਨੇ ਸ਼ਹਿਰ ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਨਿਰਦੇਸ਼

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜਲੰਧਰ , 17 Feb 2025

Last updated on: Feb 17, 2025, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਆਦੇਸ਼ ਦਿੱਤੇ।

ਇਥੇ ਨਗਰ ਨਿਗਮ ਵਿਖੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ, ਮੇਅਰ ਵਿਨੀਤ ਧੀਰ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸ਼ਹਿਰ ਦੇ ਸਮੂਹ ਵਾਰਡਾਂ ਵਿੱਚ ਸਫਾਈ ਸੇਵਕਾਂ ਦੀ ਬਰਾਬਰ ਵੰਡ ਕਰਨ ਲਈ ਕਿਹਾ ਤਾਂ ਜੋ ਸਫਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਾਰਡਾਂ ਦੀਆਂ ਸਫਾਈ, ਸੀਵਰੇਜ ਓਵਰ ਫਲੋਅ, ਜਲ ਸਪਲਾਈ, ਲਾਈਟਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਫੀਲਡ ਵਿੱਚ ਜਾ ਕੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਕੂੜਾ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਸ਼ਹਿਰ ਵਿੱਚ ਡੰਪਿੰਗ ਸਾਈਟਾਂ ਦੀ ਗਿਣਤੀ ਘਟਾਈ ਜਾ ਸਕੇ। ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਤੋਂ ਇਲਾਵਾ ਸੜਕਾਂ ਦੀ ਰੋਜ਼ਾਨਾ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ-ਸੁਥਰਾ ਆਲਾ-ਦੁਆਲਾ ਪ੍ਰਦਾਨ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ, ਜਿਸ ਦੇ ਲਈ ਪੁਰਾਣੀਆਂ ਸਟ੍ਰੀਟ ਲਾਈਟਾਂ ਦੀ ਮੁਰੰਮਤ ਦੇ ਨਾਲ-ਨਾਲ ਨਵੀਆਂ ਸਟ੍ਰੀਟ ਲਾਈਟਾਂ ਲਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਸਾਫ-ਸੁਥਰਾ ਤੇ ਸੁੰਦਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਪ੍ਰਵੇਸ਼ ਪੁਆਇੰਟਾਂ ’ਤੇ ਸੁੰਦਰੀਕਰਨ ਤੇ ਸਾਫ-ਸਫਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦੇਣ ਦੇ ਨਾਲ-ਨਾਲ ਇਨ੍ਹਾਂ ਥਾਵਾਂ ’ਤੇ ਢੁੱਕਵੀਂ ਰੌਸ਼ਨੀ, ਡਿਵਾਈਡਿੰਗ ਪੁਆਇੰਟਸ ਦੀ ਮੈਨੇਟੇਨੈਂਸ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ, ਨਾਲੀਆਂ ਦੀ ਸਫਾਈ, ਸੀਵਰੇਜ ਲਾਈਨਾਂ ਦੀ ਸਫਾਈ, ਵਾਟਰ ਸਪਲਾਈ ਪਾਈਪਾਂ ਦੀ ਲੀਕੇਜ ਦੀ ਜਾਂਚ, ਲੋੜੀਂਦੀ ਮਸ਼ੀਨਰੀ ਸਮੇਤ ਹੋਰ ਉਪਾਅ ਮਾਨਸੂਨ ਤੋਂ ਪਹਿਲਾਂ ਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਾਰਿਸ਼ਾਂ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਡਾਗ ਸਟਰਲਾਈਜ਼ੇਸ਼ਨ ਦੇ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਥਾਨਕ ਸਰਕਾਰਾਂ ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨੂੰ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। 

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਿਯਮਿਤ ਤੌਰ ’ਤੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ। ਨਗਰ ਨਿਗਮ ਅਧਿਕਾਰੀਆਂ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨਾਲ ਜੁੜੇ ਕੰਮਾਂ ਨੂੰ ਪੂਰੀ ਸੰਜੀਦਗੀ ਨਾਲ ਕਰਵਾਉਣ ਦੀਆਂ ਹਦਾਇਤਾਂ ਦਿੰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਵਿਭਾਗ ਵੱਲੋਂ ਨਗਰ ਨਿਗਮ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਨੇ ਨਗਰ ਨਿਗਮ ਦੀ ਨਵੀਂ ਚੁਣੀ ਗਈ ਟੀਮ ਨੂੰ ਸ਼ਹਿਰ ਦੀ ਬਿਹਤਰੀ ਲਈ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਸਥਾਨਕ ਸਰਕਾਰਾਂ ਜਗਦੀਪ ਸਹਿਗਲ, ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਦਿਨੇਸ਼ ਢੱਲ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ, ਡਿਪਟੀ ਮੇਅਰ ਮਲਕੀਤ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀ ਅਤੇ ਕੌਂਸਲਰ ਵੀ ਮੌਜੂਦ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD