Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਡਾ. ਬਲਜੀਤ ਕੌਰ ਨੇ ਮਲੋਟ ਵਿੱਚ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਦੇ ਲਾਭਪਾਤਰੀਆਂ ਨਾਲ ਮੁਲਾਕਾਤ ਕੀਤੀ

ਪੰਜਾਬ ਸਰਕਾਰ ਵਲੋਂ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਅਧੀਨ ਵੰਡੇ ਜਾ ਚੁੱਕੇ ਹਨ 7 ਕਰੋੜ ਰੁਪਏ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ , 17 Feb 2025

Last updated on: Feb 17, 2025, 00:00 IST

ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ  ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ.ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 

ਉਹਨਾਂ ਕਿਹਾ ਕਿ ਸਰਕਾਰ ਵਲੋਂ  ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਅਧੀਨ ਪੰਜਾਬ ਵਿੱਚ ਚਾਰ ਹਜ਼ਾਰ ਅਜਿਹੇ ਬੱਚਿਆ ਦੀ ਭਾਲ ਕੀਤੀ ਗਈ ਹੈ, ਜਿਹੜੇ ਕਿਸੇ ਮਜਬੂਰੀ ਬਸ ਹੋਟਲਾ, ਢਾਬਿਆਂ,ਸੜਕਾਂ ਤੇ ਭੀਖ ਮੰਗਦੇ ਪਾਏ ਗਏ ਹਨ, ਜਾਂ ਅਜਿਹੇ ਬੱਚੇ ਜਿਹਨਾਂ ਦੇ ਮਾਂ—ਬਾਪ ਜਾਂ ਗਰੀਬੀ ਕਾਰਨ ਪੜ੍ਹਾਈ ਨਹੀਂ ਕਰ ਪਾ ਰਹੇ ਸਨ, ਉਹਨਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਲੋੜਵੰਦ ਤੇ ਸਾਂਭ ਸੰਭਾਲ ਅਤੇ ਜ਼ਰੂਰਤਮੰਦ  ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਜਿ਼ਲ੍ਹੇ ਦੇ 689  ਬੱਚਿਆਂ ਨੂੰ 1 ਕਰੋੜ 9 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ।

ਉਹਨਾਂ ਸਮਾਜ ਸੇਵੀ ਸੰਸਥਾਵਾਂ,ਪਤਵੰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਲੋੜਵੰਦ ਬੱਚਿਆ ਆਵੇ ਤਾਂ ਉਸਦੀ ਜਰੂਰ ਮੱਦਦ ਕੀਤੀ ਜਾਵੇ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਜਾਂ ਕੰਮ ਕਰਵਾਉਣ ਦੀ ਥਾਂ ਤੇ ਉਹਨਾਂ ਨੂੰ ਸਕੂਲ ਵਿੱਚ ਜਰੂਰ ਪੜ੍ਹਾਈ ਕਰਵਾਉਣ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਆਪਣੇ ਪੈਰਾ ਤੇ ਖੜ੍ਹੇ ਹੋ ਸਕਣ।

ਇਸ ਮੌਕੇ ਤੇ ਡਾ. ਸਿ਼ਵਾਨੀ ਨਾਗਪਾਲ ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਅਧੀਨ  ਅਜਿਹੇ ਬੱਚੇ ਜਿੰਨ੍ਹਾਂ ਦੀ ਮਾਤਾ ਵਿਧਵਾ ਹੈ ਜਾਂ ਤਲਾਕਸ਼ੁਦਾ ਹੈ ਜਾਂ ਉਸਦੇ ਪਰਿਵਾਰ ਵੱਲੋਂ ਉਸਨੂੰ ਛੱਡ ਦਿੱਤਾ ਗਿਆ ਹੈ,  ਅਜਿਹੇ ਬੱਚੇ ਜੋ ਅਨਾਥ ਹਨ ਅਤੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ, ਅਜਿਹੇ ਬੱਚੇ ਜਿ਼ਹਨਾਂ ਦੇ ਮਾਤਾ/ਪਿਤਾ ਜਾਂ ਦੋਨੋ ਜੇਲ੍ਹ ਵਿੱਚ ਸਜਾ ਕੱਟ ਰਹੇ ਹਨ, ਅਜਿਹੇ ਬੱਚੇ ਜਿਹਨਾਂ ਦੇ ਮਾਤਾ ਪਿਤਾ ਲਾ— ਇਲਾਜ ਜਾਂ ਘਾਤਕ ਬਿਮਾਰੀ ਨਾਲ ਪੀੜਿਤ ਹਨ, .ਅਜਿਹੇ ਬੱਚੇ ਜਿਹਨਾਂ ਦੇ ਮਾਤਾ ਪਿਤਾ ਮਾਨਸਿਕ/ ਸਰੀਰਿਕ ਜਾਂ ਆਰਥਿਕ ਤੌਰ ਤੇ ਬੱਚਿਆਂ ਨੂੰ ਸੰਭਾਲਣ ਦੇ ਯੋਗ ਨਹੀਂ ਹਨ, ਅਜਿਹੇ ਬੱਚੇ ਜਿਹਨਾਂ ਨੂੰ ਸੁਰੱਖਿਆ ਅਤੇ ਉਨ੍ਹਾਂ ਵੱਲ ਧਿਆਨ ਦੇਣ ਦੀ ਜਰੂਰਤ ਹੈ ਜਿਵੇਂ ਕਿ ਬੇਘਰ ਬੱਚੇ, ਕੁਦਰਤੀ ਆਫਤ ਦਾ ਸਿ਼ਕਾਰ ਬੱਚੇ, ਬਾਲ ਮਜਦੂਰੀ, ਬਾਲ ਵਿਆਹ, ਐਚ.ਆਈ.ਵੀ/ਏਡਜ ਨਾਲ ਪੀੜਿਤ ਬੱਚੇ, ਦਿਵਾਂਗ ਬੱਚੇ, ਗੁਆਚੇ ਜਾਂ ਘਰੋ ਭੱਜੇ ਬੱਚੇ, ਬਾਲ ਭਿੱਖਿਆ ਕਰਨ ਵਾਲੇ ਜਾਂ ਸੜਕਾਂ ਤੇ ਬਿਨ੍ਹਾਂ ਕਿਸੇ ਸਹਾਰੇ ਤੋਂ ਰਹਿ ਰਹੇ ਬੱਚੇ  ਜਾਂ ਸ਼ੋਸਿਤ ਬੱਚੇ ਜਿਹਨਾਂ ਨੂੰ ਮੁੜ ਵਸੇਬੇ ਦੀ ਜਰੂਰਤ ਹੈ।

ਇਹਨਾਂ ਬੱਚਿਆਂ ਦੀ ਪਰਿਵਾਰਕ ਆਮਦਨ ਪੇਂਡੂ ਖੇਤਰਾਂ ਲਈ 72,000/— ਸਲਾਨਾ  ਸ਼ਹਿਰੀ ਖੇਤਰਾਂ ਲਈ 96,000/— ਸਲਾਨਾ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿਹਾ ਇੱਕ ਪਰਿਵਾਰ ਦੇ ਵੱਧ ਤੋਂ ਵੱਧ ਦੋ ਬੱਚੇ,ਜਿੰਨ੍ਹਾਂ ਦੀ ਉਮਰ 0 ਤੋਂ 18 ਸਾਲ ਦੀ ਹੋਵੇ, ਉਹ ਸਕੀਮ ਦਾ ਲਾਭ ਲੈ ਸਕਦੇ ਹਨ । ਇਸ ਸਕੀਮ ਤਹਿਤ ਲੋੜਵੰਦ ਬੱਚਿਆ ਨੂੰ ਸਰਵ ਪੱਖੀ ਲੋੜ ਲਈ  4000 ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।ਇਹਨਾਂ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਹੋਣਾ ਲਾਜ਼ਮੀ ਹੈ। 

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ.ਜਗਦੇਵ ਸਿੰਘ ਬਾਮ ਚੇਅਰਮੈਨ, ਪ੍ਰਿੰਸਪਲ ਜਸਕਰਨ ਸਿੰਘ ਭੁੱਲਰ, ਸ੍ਰੀਮਤੀ ਰਤਨਦੀਪ ਕੌਰ ਜਿ਼ਲ੍ਹਾ ਪ੍ਰੋਜੈਕਟ ਅਫਸਰ, ਡਾ. ਸਿ਼ਵਾਨੀ ਨਾਗਪਾਲ ਤਹਿਸੀਲਦਾਰ ਅੰਜੂ ਬਾਲਾ ਸਿਮਰਨਜੀਤ ਸਿੰਘ ਬਲਾਕ ਪ੍ਰਧਾਨ, ਗਗਨਦੀਪ ਸਿੰਘ ਔਲਖ ਬਲਾਕ ਪ੍ਰਧਾਨ ਲਾਭ ਬੱਤਰਾ ਪ੍ਰਧਾਨ ਟਰੱਕ ਯੂਨੀਅਨ, ਮੀਕਾ ਈਨਾ ਖੇੜਾ, ਅਮਰੀਕ ਸਿੰਘ ਭੁੱਲਰ, ਗੁਰਮੀਤ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਸਰਾਂ ਵਿਰਕ ਖੇੜਾ,ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਟੇਜ਼ ਸਕੱਤਰ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। 

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD